ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਣਕ ਚੋਰੀ ਦੇ ਦੋਸ਼ ’ਚ ਇੱਕ ਹੋਰ ਗ੍ਰਿਫ਼ਤਾਰ

ਇੱਥੋਂ ਦੀ ਪੁਲੀਸ ਨੇ ਕਣਕ ਚੋਰੀ ਦੇ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਅਨਿਲ ਕੁਮਾਰ ਉਰਫ਼ ਗੇਜਾ ਵਾਸੀ ਵਾਰਡ ਨੰਬਰ 12, ਰਤੀਆ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਪੁਲੀਸ...
ਗ੍ਰਿਫ਼ਤਾਰ ਮੁਲਜ਼ਮ ਪੁਲੀਸ ਪਾਰਟੀ ਨਾਲ।
Advertisement

ਇੱਥੋਂ ਦੀ ਪੁਲੀਸ ਨੇ ਕਣਕ ਚੋਰੀ ਦੇ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਅਨਿਲ ਕੁਮਾਰ ਉਰਫ਼ ਗੇਜਾ ਵਾਸੀ ਵਾਰਡ ਨੰਬਰ 12, ਰਤੀਆ ਨੂੰ ਗ੍ਰਿਫ਼ਤਾਰ ਕੀਤਾ ਹੈ।

ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਪੁਲੀਸ ਵੱਲੋਂ ਹੁਣ ਤੱਕ ਕੁੱਲ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਰਤੀਆ ਸਿਟੀ ਪੁਲੀਸ ਸਟੇਸ਼ਨ ਇੰਚਾਰਜ ਸਬ ਇੰਸਪੈਕਟਰ ਰਣਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਸ਼ਿਕਾਇਤਕਰਤਾ ਗੋਵਿੰਦ ਵਾਸੀ ਵਾਰਡ ਨੰਬਰ 16 ਨਹਿਰ ਕਲੋਨੀ ਰਤੀਆ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਅਨੁਸਾਰ 6 ਅਗਸਤ 2025 ਦੀ ਰਾਤ ਨੂੰ ਉਸ ਦੇ ਘਰੋਂ ਕਣਕ ਦੇ ਲਗਭਗ ਚਾਰ ਬੰਡਲ ਚੋਰੀ ਹੋ ਗਏ ਸਨ। ਇਸ ਤੋਂ ਬਾਅਦ 13 ਅਗਸਤ 2025 ਨੂੰ ਉਸ ਦੇ ਘਰੋਂ ਰਾਤ ਸਮੇਂ ਮੁੜ ਚੋਰੀ ਹੋਈ। ਇਸ ਵਾਰ ਕਣਕ ਦੇ ਤਿੰਨ ਥੈਲੇ ਚੋਰੀ ਹੋਏ। ਜਦੋਂ ਸ਼ਿਕਾਇਤਕਰਤਾ ਨੇ ਸੀਸੀਟੀਵੀ ਫੁਟੇਜ ਚੈੱਕ ਕੀਤੀ ਤਾਂ ਪਤਾ ਲੱਗਾ ਕਿ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਘਰੋਂ ਲਗਭਗ ਚਾਰ ਤੋਂ ਪੰਜ ਕੁਇੰਟਲ ਕਣਕ ਚੋਰੀ ਕਰ ਲਈ ਹੈ। ਸ਼ਿਕਾਇਤ ਦੇ ਆਧਾਰ ’ਤੇ ਪੁਲੀਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕੀਤੀ। ਜਾਂਚ ਦੌਰਾਨ, ਪੁਲੀਸ ਪਹਿਲਾਂ ਹੀ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ ਅਤੇ ਹੁਣ ਇੱਕ ਹੋਰ ਮੁਲਜ਼ਮ ਅਨਿਲ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

Advertisement

Advertisement