DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Anti Drug Drive: ਬਾਬੈਨ ਪੁਲੀਸ ਨੇ ਤਲਾਸ਼ੀ ਮੁਹਿੰਮ ਚਲਾਈ

ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਨੂੰ ਰੋਕਣ ਦਾ ਅਹਿਦ

  • fb
  • twitter
  • whatsapp
  • whatsapp
featured-img featured-img
ਬਾਬੈਨ ਵਿੱਚ ਬਸਤੀਆਂ ਦੀ ਜਾਂਚ ਕਰਦੀ ਹੋਈ ਐਂਟੀ ਨਾਰਕੋਟਿਕਸ ਡੌਗ ਸਕੁਐਡ ਦੀ ਟੀਮ।
Advertisement

ਬਾਬੈਨ ਇਲਾਕੇ ਵਿੱਚ ਨਸ਼ਿਆਂ ਦੀ ਦੁਰਵਰਤੋਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਠੱਲ੍ਹ ਪਾਉਣ ਲਈ ਪੁਲੀਸ ਨੇ ਦੇਰ ਰਾਤ ਇਕ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ। ਇਸ ਕਾਰਵਾਈ ਦੌਰਾਨ ਐਂਟੀ ਨਾਰਕੋਟਿਕਸ ਡੌਗ ਸਕੁਐਡ ਦੀ ਟੀਮ ਵੀ ਸ਼ਾਮਲ ਸੀ। ਜ਼ਿਲ੍ਹਾ ਪੁਲੀਸ ਕਪਤਾਨ ਚੰਦਰ ਮੋਹਨ ਦੇ ਦਿਸ਼ਾ ਨਿਰਦੇਸ਼ ਹੇਠ ਥਾਣਾ ਬਾਬੈਨ ਦੇ ਇੰਚਾਰਜ ਬਲਬੀਰ ਦੱਤ ਦੀ ਅਗਵਾਈ ਹੇਠ ਚਲਾਈ ਗਈ ਇਸ ਚੈਕਿੰਗ ਮੁਹਿੰਮ ਨੇ ਲੋਕਾਂ ਵਿਚ ਦਹਿਸ਼ਤ ਪੈਦਾ ਕਰ ਦਿੱਤੀ। ਪੁਲੀਸ ਦੀ ਕਾਰਵਾਈ ਦੌਰਾਨ ਸ਼ਰਾਬੀ ਗਲੀਆਂ ਵਿੱਚ ਦੌੜਦੇ ਦੇਖੇ ਗਏ। ਥਾਣਾ ਇੰਚਾਰਜ ਬਲਬੀਰ ਦੱਤ ਨੇ ਮੌਜੂਦ ਲੋਕਾਂ ਨੂੰ ਚੇਤਾਵਨੀ ਦਿੱਤੀ ਤੇ ਸਪੱਸ਼ਟ ਕੀਤਾ ਕਿ ਇਲਾਕੇ ਵਿਚ ਜਨਤਕ ਥਾਵਾਂ ’ਤੇ ਨਸ਼ੀਲੇ ਪਦਾਰਥਾਂ ਦਾ ਗੈਰ-ਕਾਨੂੰਨੀ ਵਪਾਰ ਤੇ ਸ਼ਰਾਬ ਪੀਣ ਨੂੰ ਬਰਦਾਸ਼ਤ ਨਹੀਂ ਕੀਤਾ ਜਾਏਗਾ। ਪੁਲੀਸ ਟੀਮ ਨੇ ਖੰਡਰ, ਖਾਲੀ ਥਾਵਾਂ ਅਤੇ ਖਾਲੀ ਘਰਾਂ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਉਤਸ਼ਾਹਿਤ ਕੀਤਾ। ਥਾਣਾ ਇੰਚਾਰਜ ਨੇ ਕਿਹਾ ਕਿ ਸ਼ਰਾਬ ਤੇ ਹੋਰ ਨਸ਼ੇ ਨਾ ਸਿਰਫ ਲੋਕਾਂ ਨੂੰ ਸਰੀਰਕ ਤੌਰ ’ਤੇ ਨੁਕਸਾਨ ਪਹੁੰਚਾਉਂਦੇ ਹਨ ਬਲਕਿ ਉਨ੍ਹਾਂ ਨੂੰ ਵਿੱਤੀ ਤੌਰ ’ਤੇ ਵੀ ਬਰਬਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਚੈਕਿੰਗ ਮੁਹਿੰਮ ਦਾ ਮੁੱਖ ਉਦੇਸ਼ ਖੇਤਰ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣਾ, ਨਸ਼ੀਲੇ ਪਦਾਰਥਾਂ ਦੇ ਗੈਰ-ਕਾਨੂੰਨੀ ਵਪਾਰ ਨੂੰ ਰੋਕਣਾ ਤੇ ਲੋਕਾਂ ਲਈ ਇਕ ਸੁਰੱਖਿਅਤ ਤੇ ਸ਼ਾਂਤੀਪੂਰਨ ਵਾਤਾਵਰਨ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਚੈਕਿੰਗ ਜਾਰੀ ਰਹੇਗੀ ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਏਗੀ। ਉਨ੍ਹਾਂ ਨੇ ਨਸ਼ਿਆਂ ਦੀ ਦੁਰਵਰਤੋਂ ਵਿੱਚ ਸ਼ਾਮਲ ਲੋਕਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਜੋ ਵੀ ਨਸ਼ਾ ਤਸਕਰੀ ਜਾਂ ਹੋਰ ਗੈਰ ਕਾਨੂੰਨੀ ਗਤੀ ਵਿਧੀਆਂ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਨੂੰ ਸਖ਼ਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਖੇਡਾਂ ਤੇ ਸਕਾਰਾਤਮਕ ਗਤੀਵਿਧੀਆਂ ’ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ। ਥਾਣਾ ਇੰਚਾਰਜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਮੁਹਿੰਮ ਵਿੱਚ ਪੁਲੀਸ ਦਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਸਭ ਦੇ ਸਮੂਹਿਕ ਯਤਨਾਂ ਨਾਲ ਹੀ ਖੇਤਰ ਨੂੰ ਨਸ਼ਾ ਮੁਕਤ ਤੇ ਸੁਰੱਖਿਅਤ ਬਣਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਸਕਦੇ ਹਨ।

Advertisement
Advertisement
×