DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹੁਨਰ ਵਿਕਾਸ ਅਤੇ ਸਵੈ-ਰੁਜ਼ਗਾਰ ਅਪਣਾਉਣ ਦੀ ਅਪੀਲ

ਅੈੱਸ ਡੀ ਅੈੱਮ ਨੇ ਰੁਜ਼ਗਾਰ ਮੇਲੇ ਵਿੱਚ ਵੱਖ-ਵੱਖ ਸਟਾਲਾਂ ਦਾ ਜਾਇਜ਼ਾ ਲਿਆ

  • fb
  • twitter
  • whatsapp
  • whatsapp
featured-img featured-img
ਰੁਜ਼ਗਾਰ ਮੇਲੇ ਦੌਰਾਨ ਸਟਾਲਾਂ ਦਾ ਜਾਇਜ਼ਾ ਲੈਂਦੇ ਹੋਏ ਐੱਸ ਡੀ ਐੱਮ ਰਾਜੇਸ਼ ਕੁਮਾਰ।
Advertisement

ਕੇਂਦਰ ਸਰਕਾਰ ਦੇ 12 ਸਾਲ ਪੂਰੇ ਹੋਣ ਸਬੰਧੀ ਚੱਲ ਰਹੇ ਵਿਸ਼ਾਲ ਪ੍ਰਚਾਰ ਅਭਿਆਨ ਤਹਿਤ ਜ਼ਿਲ੍ਹਾ ਰੁਜ਼ਗਾਰ ਦਫ਼ਤਰ ਵੱਲੋਂ ਡੀ ਪੀ ਆਰ ਸੀ ਹਾਲ ਵਿੱਚ ਵਿਸ਼ੇਸ਼ ਰੁਜ਼ਗਾਰ ਮੇਲਾ ਲਾਇਆ ਗਿਆ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਰਾਜੇਸ਼ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਵੱਖ-ਵੱਖ ਸਰਕਾਰੀ ਵਿਭਾਗਾਂ, ਸਿਖਲਾਈ ਸੰਸਥਾਵਾਂ ਅਤੇ ਨਿੱਜੀ ਕੰਪਨੀਆਂ ਵੱਲੋਂ ਲਗਾਏ ਗਏ ਸਟਾਲਾਂ ਦਾ ਜਾਇਜ਼ਾ ਲਿਆ। ਮੇਲੇ ਵਿੱਚ ਪਹੁੰਚੇ ਨੌਜਵਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਰੁਜ਼ਗਾਰ ਅਤੇ ਹੁਨਰ ਵਿਕਾਸ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਉਪ ਮੰਡਲ ਮੈਜਿਸਟਰੇਟ ਨੇ ਕਿਹਾ ਕਿ ਰੁਜ਼ਗਾਰ ਮੇਲੇ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਮੌਕਿਆਂ ਨਾਲ ਜੋੜਨ ਦਾ ਇੱਕ ਪ੍ਰਭਾਵਸ਼ਾਲੀ ਸਾਧਨ ਸਾਬਤ ਹੋ ਰਹੇ ਹਨ। ਇਨ੍ਹਾਂ ਮੇਲਿਆਂ ਰਾਹੀਂ ਨੌਜਵਾਨਾਂ ਨੂੰ ਇੱਕ ਹੀ ਥਾਂ ’ਤੇ ਵੱਖ-ਵੱਖ ਖੇਤਰਾਂ ਵਿੱਚ ਕੰਮ ਕਰ ਰਹੀਆਂ ਕੰਪਨੀਆਂ ਅਤੇ ਸੰਸਥਾਵਾਂ ਨਾਲ ਸਿੱਧਾ ਸੰਪਰਕ ਕਰਨ ਦਾ ਮੌਕਾ ਮਿਲਦਾ ਹੈ, ਜਿਸ ਨਾਲ ਨੌਕਰੀ ਹਾਸਲ ਕਰਨ ਦੀ ਪ੍ਰਕਿਰਿਆ ਸੁਖਾਲੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰਯੋਗ ਬਣਾਉਣ ਅਤੇ ਉਨ੍ਹਾਂ ਦੀਆਂ ਯੋਗਤਾਵਾਂ ਵਿੱਚ ਵਾਧਾ ਕਰਨ ਲਈ ਕਈ ਮਹੱਤਵਪੂਰਨ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ।

Advertisement

ਮੌਜੂਦਾ ਸਮੇਂ ਵਿੱਚ ਹੁਨਰ ਵਿਕਾਸ ਅਤੇ ਵੋਕੇਸ਼ਨਲ ਸਿੱਖਿਆ ਦੀ ਮਹੱਤਤਾ ਕਾਫ਼ੀ ਵਧ ਗਈ ਹੈ। ਜੇ ਨੌਜਵਾਨ ਆਪਣੀ ਰੁਚੀ ਅਨੁਸਾਰ ਤਕਨੀਕੀ ਸਿਖਲਾਈ ਪ੍ਰਾਪਤ ਕਰਦੇ ਹਨ ਤਾਂ ਉਨ੍ਹਾਂ ਲਈ ਤਰੱਕੀ ਦੇ ਰਾਹ ਖੁੱਲ੍ਹਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਸਿਰਫ਼ ਸਰਕਾਰੀ ਨੌਕਰੀਆਂ ਦੇ ਭਰੋਸੇ ਹੀ ਨਾ ਬੈਠਣ, ਸਗੋਂ ਸਵੈ-ਰੁਜ਼ਗਾਰ ਅਤੇ ਉਦਯਮਤਾ ਦੇ ਖੇਤਰ ਵਿੱਚ ਵੀ ਅੱਗੇ ਆਉਣ ਤਾਂ ਜੋ ਉਹ ਹੋਰਨਾਂ ਲਈ ਵੀ ਰੁਜ਼ਗਾਰ ਦੇ ਮੌਕੇ ਪੈਦਾ ਕਰ ਸਕਣ।

Advertisement

ਰੁਜ਼ਗਾਰ ਮੇਲੇ ਦੌਰਾਨ ਵੱਖ-ਵੱਖ ਨਿੱਜੀ ਕੰਪਨੀਆਂ ਵੱਲੋਂ ਸੁਰੱਖਿਆ ਗਾਰਡ, ਵੈਲਡਰ, ਹੈਲਪਰ, ਸੇਲਜ਼ ਕਨਸਲਟੈਂਟ, ਕੰਪਿਊਟਰ ਆਪਰੇਟਰ, ਬੀਮਾ ਸਲਾਹਕਾਰ, ਟੇਲਰ ਅਤੇ ਵੈੱਲਨੈੱਸ ਐਡਵਾਈਜ਼ਰ ਸਮੇਤ ਕਈ ਅਹੁਦਿਆਂ ਲਈ ਭਰਤੀ ਪ੍ਰਕਿਰਿਆ ਚਲਾਈ ਗਈ। ਇਨ੍ਹਾਂ ਅਸਾਮੀਆਂ ਲਈ ਮੌਕੇ ’ਤੇ ਹੀ ਇੰਟਰਵਿਊ ਲਏ ਗਏ, ਜਿਸ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਆਪਣੇ ਬਾਇਓਡਾਟਾ ਜਮ੍ਹਾਂ ਕਰਵਾਏ। ਜ਼ਿਲ੍ਹਾ ਰੁਜ਼ਗਾਰ ਅਧਿਕਾਰੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਦਫ਼ਤਰ ਵੱਲੋਂ ਸਮੇਂ-ਸਮੇਂ ’ਤੇ ਅਜਿਹੇ ਮੇਲੇ ਕਰਵਾਏ ਜਾਂਦੇ ਹਨ ਤਾਂ ਜੋ ਨੌਜਵਾਨਾਂ ਦੇ ਕਰੀਅਰ ਨੂੰ ਨਵੀਂ ਦਿਸ਼ਾ ਦਿੱਤੀ ਜਾ ਸਕੇ।

Advertisement
×