ਇਜ਼ਰਾਈਲ ਤੇ ਇਰਾਨ ਤੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਸੁਰੱਖਿਅਤ ਲਿਆਉਣ ਅਪੀਲ
ਪੱਤਰ ਪ੍ਰੇਰਕ ਨਵੀਂ ਦਿੱਲੀ, 20 ਜੂਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਇਜ਼ਰਾਈਲ ਅਤੇ ਇਰਾਨ ਵਿੱਚ ਚੱਲ ਰਹੀ ਜੰਗ ਦੇ ਮੱਦੇਲਜ਼ਰ ਦੋਵਾਂ ਮੁਲਕਾਂ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ...
Advertisement
ਪੱਤਰ ਪ੍ਰੇਰਕ
ਨਵੀਂ ਦਿੱਲੀ, 20 ਜੂਨ
Advertisement
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਇਜ਼ਰਾਈਲ ਅਤੇ ਇਰਾਨ ਵਿੱਚ ਚੱਲ ਰਹੀ ਜੰਗ ਦੇ ਮੱਦੇਲਜ਼ਰ ਦੋਵਾਂ ਮੁਲਕਾਂ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਪੂਰਨ ਮਰਿਆਦਾ ਨਾਲ ਵਾਪਸ ਲਿਆਉਣ ਅਤੇ ਉਥੇ ਫਸੇ ਸਿੱਖ ਤੇ ਹੋਰ ਭਾਰਤੀਆਂ ਨੂੰ ਸੁਰੱਖਿਅਤ ਕੱਢਣ ਦੇ ਫੌਰਨ ਉਪਰਾਲੇ ਕੀਤੇ ਜਾਣ।ਵਿਦੇਸ਼ ਮੰਤਰੀ ਨੂੰ ਲਿਖੇ ਪੱਤਰ ਵਿਚ ਕਮੇਟੀ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਦੋਵਾਂ ਮੁਲਕਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਉਥੇ ਮੌਜੂਦ ਹਨ ਜਿਥੇ ਸਿੱਖ ਸੰਗਤ ਹੈ। ਉਹਨਾਂ ਕਿਹਾ ਕਿ ਇਹ ਪਾਵਨ ਸਰੂਪ ਵਾਪਸ ਨਵੀਂ ਦਿੱਲੀ ਲਿਆਉਣੇ ਬਹੁਤ ਜ਼ਰੂਰੀ ਹੈ। ਇਸ ਵਾਸਤੇ ਦਿੱਲੀ ਗੁਰਦੁਆਰਾ ਕਮੇਟੀ ਭਾਰਤ ਸਰਕਾਰ ਨੂੰ ਹਰ ਤਰੀਕੇ ਦਾ ਸਹਿਯੋਗ ਦੇਣ ਵਾਸਤੇ ਤਿਆਰ ਹੈ।
Advertisement
×