ਪੰਚਕੂਲਾ: ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਨੇ ਸਾਲ 2022 ਤਹਿਤ ਖੇਡ ਪੁਰਸਕਾਰਾਂ ਲਈ ਅਰਜ਼ੀਆਂ ਮੰਗੀਆਂ ਹਨ, ਜਿਸ ਲਈ ਅਪਲਾਈ ਕਰਨ ਦੀ ਆਖ਼ਰੀ ਮਿਤੀ 20 ਸਤੰਬਰ ਨਿਰਧਾਰਤ ਕੀਤੀ ਗਈ ਹੈ। ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੈੱਬਸਾਈਟ ’ਤੇ ਅਪਲੋਡ ਕਰ ਦਿੱਤਾ ਹੈ। ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੁਰਸਕਾਰ ਲਈ ਯੋਗ ਖਿਡਾਰੀ, ਕੋਚ, ਸੰਸਥਾ, ਯੂਨੀਵਰਸਿਟੀ ਆਪਣੀ ਅਰਜ਼ੀ ਇੱਕ ਵਿਸ਼ੇਸ਼ ਪੋਰਟਲ ਰਾਹੀਂ ਸਿਰਫ਼ ਆਨਲਾਈਨ ਦਾਖ਼ਲ ਕਰ ਸਕਦੇ ਹਨ। -ਪੱਤਰ ਪ੍ਰੇਰਕ