ਔਰਤਾਂ ਨੂੰ 2100 ਰੁਪਏ ਦੇਣ ਦੇ ਫ਼ੈਸਲੇ ਦੀ ਸ਼ਲਾਘਾ
ਭਾਜਪਾ ਅਨੁਸੂਚਿਤ ਜਾਤੀ ਮੋਰਚਾ ਹਰਿਆਣਾ ਦੇ ਸਾਬਕਾ ਸੂਬਾ ਕਾਰਜਕਾਰਨੀ ਮੈਂਬਰ ਅਤੇ ਧਾਨਕ ਸਮਾਜ ਉਤਥਾਨ ਸਭਾ ਹਰਿਆਣਾ ਦੇ ਸੂਬਾ ਪ੍ਰਧਾਨ ਸੁਨੀਲ ਇੰਦੋਰਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੇ ਸਨਮਾਨ ਵਿੱਚ ਕਿਹਾ ਕਿ ਔਰਤਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਅੱਗੇ ਆਏ ਹਨ। ਉਨ੍ਹਾਂ ਹਰਿਆਣਾ ਸਰਕਾਰ ਵੱਲੋਂ 1984 ਦੇ ਪੀੜਤ ਪਰਿਵਾਰਾਂ ਨੂੰ ਨੌਕਰੀ ਦੇਣ ਦੇ ਫੈਸਲਾ ਦਾ ਵੀ ਸਵਾਗਤ ਕੀਤਾ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 1984 ਦੇ ਕਾਲੇ ਦੌਰ ਦੇ ਪੀੜਤ ਪਰਿਵਾਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ, ਜੋ ਉਨ੍ਹਾਂ ਪਰਿਵਾਰਾਂ ਨੂੰ ਮੁੜ ਵਸਾਉਣ ਵਾਲਾ ਕੰਮ ਹੈ। ਭਾਜਪਾ ਆਗੂ ਨੇ ਹਰਿਆਣਾ ਸਰਕਾਰ ਦੇ ਇਸ ਫੈਸਲੇ ਨੂੰ ਇਤਿਹਾਸਕ ਅਤੇ ਸ਼ਲਾਘਾਯੋਗ ਦੱਸਿਆ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਭਾਜਪਾ ਨੇ ਔਰਤਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਨੂੰ ਘਰ ਬੈਠਿਆਂ ਹੀ ਸਰਕਾਰ ਵੱਲੋਂ 2100 ਰੁਪਏ ਮਾਣਭੱਤਾ ਦਿੱਤਾ ਜਾਵੇਗਾ, ਇਸ ਵਾਅਦੇ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਨੇ 25 ਸਤੰਬਰ ਤੋਂ ਔਰਤਾਂ ਨੂੰ 2100 ਰੁਪਏ ਮਾਣਭੱਤਾ ਦੇਣ ਦਾ ਐਲਾਨ ਕੀਤਾ ਹੈ। ਸੁਨੀਲ ਇੰਦੋਰਾ ਨੇ ਕਿਹਾ ਕਿ ਹਰਿਆਣਾ ਦੀ ਭਾਜਪਾ ਸਰਕਾਰ ਅਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਹਮੇਸ਼ਾ ਸੂਬੇ ਦੇ ਹਿੱਤ ਵਿੱਚ ਕਈ ਯੋਜਨਾਵਾਂ ਲਾਗੂ ਕਰ ਰਹੇ ਹਨ, ਜਿਸ ਕਾਰਨ ਹਰਿਆਣਾ ਦੇ ਲੋਕਾਂ ਨੂੰ ਪੂਰਾ ਲਾਭ ਮਿਲ ਰਿਹਾ ਹੈ ਅਤੇ ਲੋਕ ਖੁਸ਼ਹਾਲ ਨਜ਼ਰ ਆ ਰਹੇ ਹਨ।