ਪ੍ਰਭੂ ਦਿਆਲ
ਸਿਰਸਾ, 12 ਅਗਸਤ
ਆੜ੍ਹਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਦੇ ਪ੍ਰਧਾਨ ਹਰਦੀਪ ਸਿੰਘ ਸਰਕਾਰੀਆ ਨੇ ਦੱਸਿਆ ਹੈ ਕਿ 16 ਅਗਸਤ ਨੂੰ ਸਿਰਸਾ ਵਿੱਚ ਹਰਿਆਣਾ, ਪੰਜਾਬ, ਰਾਜਸਥਾਨ ਤੇ ਚੰਡੀਗੜ੍ਹ ਦੀ ਅਨਾਜ ਮੰਡੀ ਦੇ ਆੜ੍ਹਤੀ ਇਕੱਠੇ ਹੋਣਗੇ ਅਤੇ ਖੇਤੀ ਸਬੰਧੀ ਆਰਡੀਨੈਂਸਾਂ ਤੇ ਹੋਰ ਆੜ੍ਹਤੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਰਣਨੀਤੀ ਬਣਾਈ ਜਾਵੇਗੀ। ਸ੍ਰੀ ਸਰਕਾਰੀਆ ਨੇ ਦੱਸਿਆ ਹੈ ਕਿ ਹਰਿਆਣਾ ਸਰਕਾਰ ਦੇ ਲਿਖਤ ਆਦੇਸ਼ਾਂ ਦੇ ਬਾਵਜੂਦ ਸਰਕਾਰੀ ਖਰੀਦ ਏਜੰਸੀਆਂ ਆੜ੍ਹਤੀਆਂ ਨੂੰ ਦੇਰੀ ਨਾਲ ਕੀਤੇ ਗਏ ਭੁਗਤਾਨ ਦਾ ਵਿਆਜ ਨਹੀਂ ਦੇ ਰਹੀਆਂ, ਜਿਸ ਕਾਰਨ ਆੜ੍ਹਤੀਆਂ ਨੂੰ ਹਾਈ ਕਰੋਟ ਦਾ ਵੀ ਦਰਵਾਜ਼ਾ ਖੜ੍ਹਕਾਉਣਾ ਪਿਆ। ਉਨ੍ਹਾਂ ਨੇ ਕਿਹਾ ਕਿ ਮੰਡੀਆਂ ਨੂੰ ਖ਼ਤਮ ਕਰਕੇ ਅਡਾਨੀ, ਅੰਬਾਨੀ ਜਿਹੇ ਵਡੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਖੇਤੀ ਸਬੰਧੀ ਤਿੰਨ ਆਰਡੀਨੈਂਸਾਂ ਨੂੰ ਲਿਆਂਦਾ ਗਿਆ ਹੈ।