ਅਧਿਆਪਕਾ ਨੂੰ ਅਗਵਾ ਕਰਨ ਦੇ ਮਾਮਲੇ ’ਚ ਕਾਬੂ
ਇੱਥੋਂ ਦੀ ਪੁਲੀਸ ਨੇ ਇੱਕ ਮਹਿਲਾ ਅਧਿਆਪਕਾ ਨੂੰ ਅਗਵਾ ਕਰਨ ਅਤੇ ਹੋਰ ਅਧਿਆਪਕਾਂ ’ਤੇ ਹਮਲਾ ਕਰਨ ਦੇ ਮਾਮਲੇ ਵਿੱਚ ਦੂਜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਥਾਣਾ ਇੰਚਾਰਜ ਸਬ ਇੰਸਪੈਕਟਰ ਰਣਜੀਤ ਸਿੰਘ ਨੇ ਦੱਸਿਆ ਕਿ ਮਨੀ ਰਾਮ ਨਿਵਾਸੀ ਪਿੰਡ ਸੁਖਮਾਨਪੁਰ...
Advertisement
ਇੱਥੋਂ ਦੀ ਪੁਲੀਸ ਨੇ ਇੱਕ ਮਹਿਲਾ ਅਧਿਆਪਕਾ ਨੂੰ ਅਗਵਾ ਕਰਨ ਅਤੇ ਹੋਰ ਅਧਿਆਪਕਾਂ ’ਤੇ ਹਮਲਾ ਕਰਨ ਦੇ ਮਾਮਲੇ ਵਿੱਚ ਦੂਜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਥਾਣਾ ਇੰਚਾਰਜ ਸਬ ਇੰਸਪੈਕਟਰ ਰਣਜੀਤ ਸਿੰਘ ਨੇ ਦੱਸਿਆ ਕਿ ਮਨੀ ਰਾਮ ਨਿਵਾਸੀ ਪਿੰਡ ਸੁਖਮਾਨਪੁਰ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਧੀ, ਜੋ ਕਿ ਪਿੰਡ ਚੰਦੋ ਖੁਰਦ ਵਿੱਚ ਗੁਰੂ ਨਾਨਕ ਸਕੂਲ ਵਿੱਚ ਅਧਿਆਪਕਾ ਹੈ, ਸਕੂਲ ਵੈਨ ਵਿੱਚ ਘਰ ਵਾਪਸ ਆ ਰਹੀ ਸੀ। ਉਸੇ ਸਮੇਂ ਕੁਝ ਨੌਜਵਾਨਾਂ ਨੇ ਸਕੂਲ ਵੈਨ ਨੂੰ ਰੋਕਿਆ ਅਤੇ ਅਧਿਆਪਕਾਂ ’ਤੇ ਹਮਲਾ ਕੀਤਾ ਅਤੇ ਉਸ ਦੀ ਧੀ ਨੂੰ ਜ਼ਬਰਦਸਤੀ ਅਗਵਾ ਕਰ ਲਿਆ। ਇਸ ਸਬੰਧ ਵਿੱਚ ਪੁਲੀਸ ਨੇ ਮਾਮਲਾ ਦਰਜ ਕੀਤਾ। ਜਾਂਚ ਦੌਰਾਨ ਪਹਿਲੇ ਕਥਿਤ ਦੋਸ਼ੀ ਸੰਦੀਪ ਕੁਮਾਰ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
Advertisement
Advertisement
×