ਪਤੀ ਦੀ ਹੱਤਿਆ ਦੇ ਦੋਸ਼ ਹੇਠ ਗ੍ਰਿਫ਼ਤਾਰ
ਐੱਨ ਆਈ ਟੀ ਥਾਣਾ ਪੁਲੀਸ ਨੇ ਮਹਿਲਾ ਨੂੰ ਆਪਣੇ ਪਤੀ ਦੀ ਹੱਤਿਆ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਮਹਿਲਾ ’ਤੇ ਆਪਣੇ ਪ੍ਰੇਮੀ ਨਾਲ ਮਿਲ ਕੇ ਪਤੀ ਅਰੁਣ ਦੀ ਬੈਲਟ ਨਾਲ ਗਲਾ ਘੁੱਟ ਕੇ ਹੱਤਿਆ ਕਰਨ ਦਾ ਦੋਸ਼ ਹੈ। ਪੁਲੀਸ...
Advertisement
ਐੱਨ ਆਈ ਟੀ ਥਾਣਾ ਪੁਲੀਸ ਨੇ ਮਹਿਲਾ ਨੂੰ ਆਪਣੇ ਪਤੀ ਦੀ ਹੱਤਿਆ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਮਹਿਲਾ ’ਤੇ ਆਪਣੇ ਪ੍ਰੇਮੀ ਨਾਲ ਮਿਲ ਕੇ ਪਤੀ ਅਰੁਣ ਦੀ ਬੈਲਟ ਨਾਲ ਗਲਾ ਘੁੱਟ ਕੇ ਹੱਤਿਆ ਕਰਨ ਦਾ ਦੋਸ਼ ਹੈ। ਪੁਲੀਸ ਨੇ ਦੱਸਿਆ ਕਿ ਫਰੀਦਾਬਾਦ ਦੀ ਕ੍ਰਿਸ਼ਨਾ ਕਲੋਨੀ ਦੇ ਰਹਿਣ ਵਾਲੇ ਸੂਰਜਪਾਲ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਪੁੱਤਰ ਅਰੁਣ ਦੀ ਮੌਤ ਹੋ ਗਈ ਹੈ ਅਤੇ ਉਸ ਦੀ ਗਰਦਨ ’ਤੇ ਸ਼ੱਕੀ ਿਸ਼ਾਨ ਹਨ। ਇਸ ਸ਼ਿਕਾਇਤ ਦੇ ਆਧਾਰ ’ਤੇ ਐੱਨ ਆਈ ਟੀ ਥਾਣੇ ਵਿੱਚ ਹੱਤਿਆ ਦਾ ਕੇਸ ਦਰਜ ਕੀਤਾ ਗਿਆ। ਪੁਲੀਸ ਨੇ ਜਾਂਚ ਕਰਦਿਆਂ ਕ੍ਰਿਸ਼ਨਾ ਕਲੋਨੀ, ਫਰੀਦਾਬਾਦ ਦੀ ਰਹਿਣ ਵਾਲੀ ਅਰੁਣ ਦੀ ਪਤਨੀ ਸ਼ਿਖਾ (24) ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਨੇ ਸ਼ਿਖਾ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁੱਛ-ਪੜਤਾਲ ਲਈ ਦੋ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਲੈ ਲਿਆ ਹੈ।
Advertisement
Advertisement
