DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨਸ਼ਾ ਤਸਕਰੀ ਦੇ ਕੇਸ ’ਚ ਗ੍ਰਿਫ਼ਤਾਰ

ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲੀਸ ਨੇ ਇੱਕ ਸ਼ਖ਼ਸ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਤੋਂ ਪਹਿਲਾਂ ਇਸੇ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਪੁਲੀਸ ਵੱਲੋਂ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਥਾਣਾ ਸਦਰ ਰਤੀਆ ਦੇ...

  • fb
  • twitter
  • whatsapp
  • whatsapp
Advertisement

ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲੀਸ ਨੇ ਇੱਕ ਸ਼ਖ਼ਸ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਤੋਂ ਪਹਿਲਾਂ ਇਸੇ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਪੁਲੀਸ ਵੱਲੋਂ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਥਾਣਾ ਸਦਰ ਰਤੀਆ ਦੇ ਇੰਚਾਰਜ ਇੰਸਪੈਕਟਰ ਪ੍ਰਹਿਲਾਦ ਨੇ ਦੱਸਿਆ ਕਿ ਮਾਮਲੇ ਵਿੱਚ ਕਾਬੂ ਕੀਤੇ ਗਏ ਸਹਿ-ਮੁਲਜ਼ਮ ਦੀ ਪਛਾਣ ਗੁਲਸ਼ਨ ਸਿੰਘ ਪੁੱਤਰ ਹਰਬੰਸ ਸਿੰਘ ਨਿਵਾਸੀ ਨੇਹਾਲੇ ਵਾਲਾ, ਜ਼ਿਲ੍ਹਾ ਫਿਰੋਜ਼ਪੁਰ (ਪੰਜਾਬ) ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਟੀਮ ਵੱਲੋਂ ਪਹਿਲਾਂ ਨਾਕਾਬੰਦੀ ਦੌਰਾਨ ਮਲਕੀਤ ਸਿੰਘ ਅਤੇ ਅਮਰੀਕ ਸਿੰਘ ਨਿਵਾਸੀ ਬਾਦਲਗੜ੍ਹ ਨੂੰ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ ਸੀ, ਜਿਨ੍ਹਾਂ ਦੇ ਕਬਜ਼ੇ ਵਿੱਚੋਂ 91.42 ਗ੍ਰਾਮ ਹੈਰੋਇਨ ਬਰਾਮਦ ਹੋਈ ਸੀ। ਮਾਮਲੇ ਦੀ ਜਾਂਚ ਦੌਰਾਨ ਸਾਹਮਣੇ ਆਏ ਤੱਥਾਂ ਅਤੇ ਸਬੂਤਾਂ ਦੇ ਆਧਾਰ ’ਤੇ ਸਹਿ-ਮੁਲਜ਼ਮ ਗੁਲਸ਼ਨ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

Advertisement
Advertisement
×