ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 25 ਜੂਨ
ਇਥੇ ਥਾਣਾ ਇਸਮਾਇਲਾਬਾਦ ਪੁਲੀਸ ਨੇ ਗੁਰਦੁਆਰੇ ਦੀ ਗੋਲਕ ਵਿੱਚੋਂ ਨਕਦੀ ਚੋਰੀ ਕਰਨ ਦੇ ਦੋਸ਼ ਹੇਠ ਹਰਦੀਪ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਨਰਾਇਣਗੜ੍ਹ ਮੁਹੱਲਾ ਇਸਮਾਇਲਾਬਾਦ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਸੁਭਾਸ਼ ਚੰਦ ਨੇ ਦੱਸਿਆ ਕਿ 23 ਜੂਨ ਨੂੰ ਕੁਲਵੰਤ ਸਿੰਘ ਪੁੱਤਰ ਮਾਨ ਸਿੰਘ ਵਾਸੀ ਇਸਮਾਇਲਾਬਾਦ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿਚ ਕਿਹਾ ਹੈ ਕਿ ਉਹ ਗੁਰਦੁਆਰਾ ਸਿੰਘ ਸਭਾ ਦਾ ਪ੍ਰਧਾਨ ਹਨ। ਉਸ ਨੇ ਦੱਸਿਆ ਕਿ 14 ਜੂਨ ਦੀ ਰਾਤ ਨੂੰ ਗੁਰਦੁਆਰੇ ਦੀ ਗੋਲਕ ਦਾ ਜਿੰਦਰਾ ਟੁੱਟਿਆ ਹੋਇਆ ਸੀ ਤੇ ਗੋਲਕ ਵਿੱਚੋੋਂ ਕਰੀਬ ਇਕ ਲੱਖ ਰੁਪਏ ਦੀ ਨਕਦੀ ਚੋਰੀ ਹੋਈ ਸੀ। ਗੁਰਦੁਆਰੇ ਵਿਚ ਲੱਗੇ ਕੈਮਰਿਆਂ ਤੋਂ ਪਤਾ ਲੱਗਾ ਕਿ ਹਰਦੀਪ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਇਸਮਾਇਲਾਬਾਦ ਨੇ ਇਸ ਚੋਰੀ ਨੂੰ ਅੰਜਾਮ ਦਿੱਤਾ ਹੈ।