ਮੋਟਰਸਾਈਕਲ ਚੋਰੀ ਦੇ ਦੋਸ਼ ਹੇਠ ਗ੍ਰਿਫ਼ਤਾਰ
ਇੱਥੋਂ ਦੇ ਸਿਟੀ ਪੁਲੀਸ ਸਟੇਸ਼ਨ ਦੇ ਮੁਲਾਜ਼ਮਾਂ ਨੇ ਮੋਟਰਸਾਈਕਲ ਚੋਰੀ ਦੇ ਮਾਮਲੇ ਵਿੱਚ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਗੋਵਿੰਦਾ ਵਾਸੀ ਪਿੰਡ ਨੰਦਗੜ੍ਹ ਜ਼ਿਲ੍ਹਾ ਬਠਿੰਡਾ (ਪੰਜਾਬ) ਮੌਜੂਦਾ ਪਤਾ ਨਹਿਰ ਕਲੋਨੀ ਰਤੀਆ ਵਜੋਂ ਹੋਈ ਹੈ। ਰਤੀਆ ਸਿਟੀ ਪੁਲੀਸ ਸਟੇਸ਼ਨ...
Advertisement
ਇੱਥੋਂ ਦੇ ਸਿਟੀ ਪੁਲੀਸ ਸਟੇਸ਼ਨ ਦੇ ਮੁਲਾਜ਼ਮਾਂ ਨੇ ਮੋਟਰਸਾਈਕਲ ਚੋਰੀ ਦੇ ਮਾਮਲੇ ਵਿੱਚ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਗੋਵਿੰਦਾ ਵਾਸੀ ਪਿੰਡ ਨੰਦਗੜ੍ਹ ਜ਼ਿਲ੍ਹਾ ਬਠਿੰਡਾ (ਪੰਜਾਬ) ਮੌਜੂਦਾ ਪਤਾ ਨਹਿਰ ਕਲੋਨੀ ਰਤੀਆ ਵਜੋਂ ਹੋਈ ਹੈ। ਰਤੀਆ ਸਿਟੀ ਪੁਲੀਸ ਸਟੇਸ਼ਨ ਦੇ ਇੰਚਾਰਜ ਸਬ-ਇੰਸਪੈਕਟਰ ਰਣਜੀਤ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਗੁਰਪ੍ਰੀਤ ਸਿੰਘ ਪੁੱਤਰ ਮਲਕੀਤ ਸਿੰਘ, ਵਾਸੀ ਪਿੰਡ ਭੂਥਨ ਖੁਰਦ (ਖੇੜੇ ਵਾਲਾ), ਜੋ ਕਿ ਮੌਜੂਦਾ ਸਮੇਂ ਮਕਾਨ ਨੰਬਰ 171, ਨਿਊ ਟਾਊਨ, ਰਤੀਆ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਦੇ ਅਨੁਸਾਰ, ਉਸ ਦਾ ਮੋਟਰਸਾਈਕਲ 18-19 ਅਪਰੈਲ ਦੀ ਰਾਤ ਨੂੰ ਘਰੋਂ ਚੋਰੀ ਹੋ ਗਿਆ ਸੀ। ਮਾਮਲੇ ਦੀ ਜਾਂਚ ਦੌਰਾਨ, ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਗੋਵਿੰਦਾ ਨੂੰ ਗ੍ਰਿਫ਼ਤਾਰ ਕੀਤਾ ਹੈ। ਮੋਟਰਸਾਈਕਲ ਅਜੇ ਬਰਾਮਦ ਨਹੀਂ ਹੋਇਆ। ਪੁਲੀਸ ਵੱਲੋਂ ਇਸ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।
Advertisement
Advertisement