ਟੋਹਾਣਾ (ਪੱਤਰ ਪ੍ਰੇਰਕ): ਟੋਹਾਣਾ ਪੁਲੀਸ ਨੇ ਅੱਜ ਹੈਰੋਇਨ ਸਣੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲੀਸ ਪਾਰਟੀ ਨੇ ਨਾਕਾਬੰਦੀ ਦੌਰਾਨ ਸਥਾਨਕ ਟੈਕਸੀ ਸਟੈਂਡ ਤੋਂ ਪੈਦਲ ਜਾ ਰਹੇ ਸ਼ੱਕੀ ਵਿਅਕਤੀ ਨੂੰ ਰੋਕਿਆ, ਜਿਸ ਦੀ ਤਲਾਸ਼ੀ ਲਈ ਗਈ। ਅਧਿਕਾਰੀ ਨੇ ਦੱਸਿਆ ਕਿ ਪੁਲੀਸ ਨੇ ਮੁਲਜ਼ਮ ਤੋਂ ਤਲਾਸ਼ੀ ਦੌਰਾਨ 111.50 ਗਰਾਮ ਹੈਰੋਇਨ ਬਰਾਮਦ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਐੱਸ.ਐੱਚ.ਓ. ਓਮ ਪ੍ਰਕਾਸ਼ ਨੇ ਦੱਸਿਆ ਕਿ ਤਸਕਰ ਦੀ ਪਛਾਣ ਜਰਨੈਲ ਸਿੰਘ ਉਰਫ਼ ਕਾਕੂ ਨਿਵਾਸੀ ਪੀਰਾਂਵਾਲੀ ਜ਼ਿਲ੍ਹਾ ਹਿਸਾਰ ਦੇ ਤੌਰ ’ਤੇ ਹੋਈ ਹੈ।