ਟੋਹਾਣਾ: ਪੁਲੀਸ ਨੇ ਵਾਹਨਾਂ ਦੀ ਚੈਕਿੰਗ ਦੌਰਾਨ ਮੋਟਰਸਾਈਕਲ ਸਵਾਰ ਤੋਂ 525 ਗਰਾਮ ਅਫ਼ੀਮ ਬਰਾਮਦ ਕੀਤੀ ਹੈ। ਪੁਲੀਸ ਨੇ ਮੁਲਜ਼ਮ ਦਾ ਮੋਟਰਸਾਈਕਲ ਕਬਜ਼ੇ ਵਿੱਚ ਲੈ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਡੀਐੱਸਪੀ ਸ਼ੁਭਾਸ਼ ਚੰਦਰ ਨੇ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਸੰਦੀਪ ਉਰਫ਼ ਭਿੰਡੀ ਵਾਸੀ ਅੱਕਾਂਵਾਲੀ ਵਜੋਂ ਹੋਈ ਹੈ। ਪੁਲੀਸ ਰਿਮਾਂਡ ਲੈ ਕੇ ਅਫ਼ੀਮ ਸਪਲਾਇਰ ਨੂੰ ਗ੍ਰਿਫ਼ਤਾਰ ਕਰੇਗੀ। -ਪੱਤਰ ਪ੍ਰੇਰਕ