ਦਸ ਲਿਟਰ ਨਜਾਇਜ਼ ਸ਼ਰਾਬ ਸਮੇਤ ਕਾਬੂ
ਇੱਥੋਂ ਦੀ ਪੁਲੀਸ ਨੇ ਇੱਕ ਨੌਜਵਾਨ ਨੂੰ ਦਸ ਲਿਟਰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਸਟੇਸ਼ਨ ਇੰਚਾਰਜ ਸਬ ਇੰਸਪੈਕਟਰ ਰਣਜੀਤ ਸਿੰਘ ਨੇ ਦੱਸਿਆ ਕਿ 30 ਅਗਸਤ ਦੀ ਰਾਤ ਨੂੰ ਪੁਲੀਸ ਟੀਮ ਰੱਤਾਖੇੜਾ ਖੇਤਰ ਵਿੱਚ ਗਸ਼ਤ ਕਰ ਰਹੀ...
Advertisement
ਇੱਥੋਂ ਦੀ ਪੁਲੀਸ ਨੇ ਇੱਕ ਨੌਜਵਾਨ ਨੂੰ ਦਸ ਲਿਟਰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਸਟੇਸ਼ਨ ਇੰਚਾਰਜ ਸਬ ਇੰਸਪੈਕਟਰ ਰਣਜੀਤ ਸਿੰਘ ਨੇ ਦੱਸਿਆ ਕਿ 30 ਅਗਸਤ ਦੀ ਰਾਤ ਨੂੰ ਪੁਲੀਸ ਟੀਮ ਰੱਤਾਖੇੜਾ ਖੇਤਰ ਵਿੱਚ ਗਸ਼ਤ ਕਰ ਰਹੀ ਸੀ। ਜਦੋਂ ਟੀਮ ਰੱਤਾਖੇੜਾ ਮਾਈਨਰ ਦੇ ਪੁਲੀ ਕੋਲ ਪਹੁੰਚੀ ਤਾਂ ਇੱਕ ਨੌਜਵਾਨ ਨੂੰ ਸ਼ੱਕੀ ਹਾਲਤ ਵਿੱਚ ਚਿੱਟੇ ਪਲਾਸਟਿਕ ਦੀ ਡੱਬੀ ਨਾਲ ਬੈਠਾ ਦੇਖਿਆ ਗਿਆ। ਪੁਲੀਸ ਟੀਮ ਨੂੰ ਦੇਖ ਕੇ ਨੌਜਵਾਨ ਘਬਰਾ ਗਿਆ ਅਤੇ ਉੱਥੋਂ ਤੇਜ਼ੀ ਨਾਲ ਭੱਜਣ ਲੱਗਾ। ਸ਼ੱਕ ਪੈਣ ’ਤੇ ਉਸ ਨੂੰ ਤੁਰੰਤ ਰੋਕਿਆ ਗਿਆ ਅਤੇ ਉਸ ਦੀ ਪਛਾਣ ਪੁੱਛਣ ’ਤੇ ਉਸ ਦਾ ਨਾਂ ਬਲਜਿੰਦਰ ਵਾਸੀ ਰੱਤਾਖੇੜਾ ਨਿਕਲਿਆ। ਪੁੱਛਗਿਛ ਦੌਰਾਨ ਜਦੋਂ ਡੱਬੀ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ ਦਸ ਲਿਟਰ ਨਾਜਾਇਜ਼ ਦੇਸੀ ਸ਼ਰਾਬ ਬਰਾਮਦ ਹੋਈ।
Advertisement
Advertisement