DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਆਰੀਆ ਕੰਨਿਆ ਕਾਲਜ ਨੂੰ ਪੁਰਸਕਾਰ ਮਿਲਿਆ

ਕੌਮੀ ਸਿੱਖਿਆ ਨੀਤੀ-2020 ਲਾਗੂ ਕਰਨ ਲਈ ਸਨਮਾਨਤ ਕੀਤਾ

  • fb
  • twitter
  • whatsapp
  • whatsapp
featured-img featured-img
ਪੁਰਸਕਾਰ ਪ੍ਰਾਪਤ ਕਰਦੀ ਹੋਈ ਕਾਲਜ ਪ੍ਰਿੰਸੀਪਲ ਡਾ. ਆਰਤੀ ਤ੍ਰੇਹਨ। -ਫੋਟੋ: ਸਤਨਾਮ ਸਿੰਘ
Advertisement

ਆਰੀਆ ਕੰਨਿਆ ਕਾਲਜ ਨੂੰ ਹਰਿਆਣਾ ਰਾਜ ਉੱਚ ਸਿੱਖਿਆ ਪਰਿਸ਼ਦ ਵੱਲੋਂ ਕੌਮੀ ਸਿੱਖਿਆ ਨੀਤੀ-2020 ਲਾਗੂ ਕਰਨ ਲਈ ਪੁਰਸਕਾਰ ਨਾਲ ਨਿਵਾਜਿਆ ਗਿਆ ਹੈ। ਇਸ ਸਬੰਧੀ ਸੂਬਾ ਪੱਧਰੀ ਸਮਾਗਮ ਕੱਲ੍ਹ ਗੋਲਡਨ ਜੁਬਲੀ ਹਰਿਆਣਾ ਇੰਸਟੀਚਿਊਟ ਆਫ ਫਾਇਨਾਂਸ਼ੀਅਲ ਮੈਨੇਜਮੈਂਟ ਪੰਚਕੂਲਾ ਵਿੱਚ ਕਰਵਾਇਆ ਗਿਆ ਸੀ। ਇਸ ਦੌਰਾਨ ਹਰਿਆਣਾ ਦੇ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਅਤੇ ਹਰਿਆਣਾ ਉੱਚ ਸਿੱਖਿਆ ਪਰਿਸ਼ਦ ਦੇ ਚੇਅਰਮੈਨ ਕੈਲਾਸ਼ ਚੰਦਰ ਸ਼ਰਮਾ ਵੱਲੋਂ ਆਰੀਆ ਕੰਨਿਆ ਕਾਲਜ ਦੀ ਪ੍ਰਿੰਸੀਪਲ ਡਾ. ਆਰਤੀ ਤ੍ਰੇਹਨ ਨੂੰ ਕੌਮੀ ਸਿੱਖਿਆ ਨੀਤੀ 2020 ਲਾਗੂ ਕਰਨ ਲਈ ਸਿਲਵਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਕਾਲਜ ਦੀ ਪ੍ਰਬੰਧਕ ਕਮੇਟੀ ਨੇ ਇਸ ਪ੍ਰਾਪਤੀ ’ਤੇ ਸਾਰਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਸਨਮਾਨ ਸਾਰੇ ਅਧਿਆਪਨ ਤੇ ਗੈਰ-ਅਧਿਆਪਨ ਸਟਾਫ ਦੇ ਯਤਨਾਂ ਦਾ ਨਤੀਜਾ ਹੈ। ਇਸ ਦੌਰਾਨ ਉਨ੍ਹਾਂ ਕਾਲਜ ਦੇ ਸਟਾਫ ਮੈਂਬਰਾਂ ਦਾ ਸਹਿਯੋਗ ਤੇ ਸਮਰਪਣ ਲਈ ਧੰਨਵਾਦ ਕੀਤਾ। ਇਸ ਮੌਕੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਾਲਜ ਦੀ ਪ੍ਰਿੰਸੀਪਲ ਡਾ. ਆਰਤੀ ਤ੍ਰੇਹਨ ਨੇ ਕਿਹਾ ਕਿ ਸਿਲਵਰ ਐਵਾਰਡ ਸੰਸਥਾ ਦੀ ਅਕਾਦਮਿਕ ਗੁਣਵੱਤਾ, ਨਵੀਨਤਾ ਤੇ ਉਤੱਮਤਾ ਨੂੰ ਮਾਨਤਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਕਾਲਜ ਵਿੱਚ ਵਿਦਿਆਰਥੀਆਂ ਨੂੰ ਸ਼ਾਨਦਾਰ ਵਿਦਿਅਕ ਮਾਹੌਲ ਮਿਲਦਾ ਹੈ। ਇਸ ਤੋਂ ਇਲਾਵਾ ਸਮੇਂ ਸਮੇਂ ’ਤੇ ਕਈ ਗਤੀਵਿਧੀਆਂ ਵੀ ਕਰਵਾਈਆਂ ਜਾਂਦੀਆਂ ਹਨ ਜਿਨ੍ਹਾਂ ਨਾਲ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕਾਲਜ ਦੇ ਵਿਦਿਆਰਥੀ ਹਰ ਖੇਤਰ ਵਿੱਚ ਮੋਹਰੀ ਹਨ।

Advertisement
Advertisement
×