ਸਿਰਸਾ: ਸਰਵ ਕਰਮਚਾਰੀ ਸੰਘ ਦੇ ਬੈਨਰ ਹੇਠ ਆਸ਼ਾ ਵਰਕਰ ਯੂਨੀਅਨ ਤੇ ਸੁਪਰਵਾਈਜ਼ਰ ਵੈੱਲਫੇਅਰ ਐਸੋਸੀਏਸ਼ਨ ਨੇ ਆਪਣੀਆਂ ਮੰਗਾਂ ਸਬੰਧੀ ਮਿਨੀ ਸਕੱਤਰੇਤ ’ਚ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਅਤੇ ਆਪਣੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਦੇ ਨਾਂ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਿਆ। ਪ੍ਰਦਰਸ਼ਨਕਾਰੀਆਂ ਦੀ ਅਗਵਾਈ ਸਰਵ ਕਰਮਚਾਰੀ ਸੰਘ ਦੇ ਜ਼ਿਲ੍ਹਾ ਪ੍ਰਧਾਨ ਮਦਨ ਲਾਲ, ਜ਼ਿਲ੍ਹਾ ਸਕੱਤਰ ਰਾਜੇਸ਼ ਭਾਕਰ, ਆਸ਼ਾ ਵਰਕਰ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਕਲਵਤੀ ਅਤੇ ਸੁਪਰਵਾਈਜ਼ਰ ਐਸੋਸੀਏਸ਼ਨ ਦੀ ਜ਼ਿਲ੍ਹਾ ਪ੍ਰਧਾਨ ਕੁਸੁਮ ਨੇ ਸਾਂਝੇ ਤੌਰ ’ਤੇ ਕੀਤੀ। -ਨਿੱਜੀ ਪੱਤਰ ਪ੍ਰੇਰਕ