ਏਐੱਸਆਈ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਭ੍ਰਿਸ਼ਟਾਚਾਰ ਵਿਰੋਧੀ ਬਿਊਰੋ (ਏਸੀਬੀ) ਨੇ ਇੱਕ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਏਸੀਬੀ ਦੀ ਟੀਮ ਏਐੱਸਆਈ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਥਾਣੇ ਤੋਂ ਸਿੱਧੀ ਦਫ਼ਤਰ ਲੈ ਗਈ ਹੈ। ਉੱਥੇ ਉਸ ਤੋਂ ਪੁੱਛ ਪੜਤਾਲ ਕੀਤੀ ਜਾਵੇਗੀ...
Advertisement
ਭ੍ਰਿਸ਼ਟਾਚਾਰ ਵਿਰੋਧੀ ਬਿਊਰੋ (ਏਸੀਬੀ) ਨੇ ਇੱਕ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਏਸੀਬੀ ਦੀ ਟੀਮ ਏਐੱਸਆਈ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਥਾਣੇ ਤੋਂ ਸਿੱਧੀ ਦਫ਼ਤਰ ਲੈ ਗਈ ਹੈ। ਉੱਥੇ ਉਸ ਤੋਂ ਪੁੱਛ ਪੜਤਾਲ ਕੀਤੀ ਜਾਵੇਗੀ ਅਤੇ ਪੈਸੇ ਵਾਪਸ ਕਰਵਾਏ ਜਾਣਗੇ। ਇਸ ਸਬੰਧੀ ਅਜੇ ਏਸੀਬੀ ਟੀਮ ਨੇ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਜਾਣਕਾਰੀ ਅਨੁਸਾਰ ਇਹ ਕਾਰਵਾਈ ਵੀਰਵਾਰ ਰਾਤ 9:30 ਤੋਂ 10 ਵਜੇ ਦਰਮਿਆਨ ਰਾਣੀਆ ਪੁਲੀਸ ਥਾਣੇ ਵਿੱਚ ਕੀਤੀ ਗਈ, ਜਿੱਥੇ ਏਐੱਸਆਈ ਅਨਿਲ ਕੁਮਾਰ ਨੂੰ 26,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ ਗਿਆ ਹੈ। ਉਸ ਨੇ ਪੀੜਤ ਤੋਂ ਅਦਾਲਤ ਵਿੱਚ ਚਲਾਨ ਪੇਸ਼ ਕਰਨ ਦੇ ਬਦਲੇ ਰਿਸ਼ਵਤ ਦੀ ਮੰਗ ਕੀਤੀ ਸੀ। ਇੰਸਪੈਕਟਰ ਸਤਿਆਵਾਨ ਦੀ ਅਗਵਾਈ ਵਾਲੀ ਏਸੀਬੀ ਟੀਮ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ।
Advertisement
Advertisement