ASI Suicide Case ਏਐੱਸਆਈ ਦੇ ਪਰਿਵਾਰ ਨੂੰ ਮਿਲੇ ਖੱਟਰ
ਪਰਿਵਾਰ ਨੇ ਸੰਦੀਪ ਦੀ ਵਿਧਵਾ ਲਈ ਸਰਕਾਰੀ ਨੌਕਰੀ ਤੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਮੰਗਿਆ
Advertisement
ਕੇਂਦਰੀ ਮੰਤਰੀ ਤੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਰੋਹਤਕ ਪੀਜੀਆਈ ਵਿੱਚ ਏਐੱਸਆਈ ਸੰਦੀਪ ਕੁਮਾਰ ਲਾਠਰ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਖੱਟਰ ਨੇ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਰਿਵਾਰ ਨੇ ਸੰਦੀਪ ਕੁਮਾਰ ਦੀ ਵਿਧਵਾ ਪਤਨੀ ਲਈ ਸਰਕਾਰੀ ਨੌਕਰੀ ਤੇ ਬੱਚਿਆਂ ਦੀ ਸਿੱਖਿਆ ਲਈ ਆਰਥਿਕ ਮਦਦ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ, ‘‘ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਰਿਵਾਰ ਨੂੰ ਸਰਕਾਰੀ ਨੌਕਰੀ ਦੇਣ ਤੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਸਰਕਾਰ ਵੱਲੋਂ ਚੁੱਕਣ ਦਾ ਭਰੋਸਾ ਦਿੱਤਾ ਹੈ। ਨੀਤੀ ਮੁਤਾਬਕ ਹੋਰ ਆਰਥਿਕ ਲਾਭ ਵੀ ਪਰਿਵਾਰ ਨੂੰ ਦਿੱਤੇ ਜਾਣਗੇ।’’ ਖੱਟਰ ਨੇ ਦੋ ਪੁਲੀਸ ਅਧਿਕਾਰੀਆਂ ਵੱਲੋਂ ਕੀਤੀ ਖ਼ੁਦਕੁਸ਼ੀ ਨੂੰ ਬੇਹੱਦ ਮੰਦਭਾਗਾ ਦੱਸਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਘਟਨਾਵਾਂ ਨੂੰ ਸਿਆਸੀ ਜਾਂ ਜਾਤੀਗਤ ਰੰਗਤ ਨਾ ਦੇਣ।
Advertisement
Advertisement