ਅਸੀਮ ਕੁਮਾਰ ਘੋਸ਼ ਨੇ ਹਰਿਆਣਾ ਦੇ ਨਵੇਂ ਰਾਜਪਾਲ ਵਜੋਂ ਹਲਫ਼ ਲਿਆ
ਬੰਡਾਰੂ ਦੱਤਾਤ੍ਰੇਅ ਦੀ ਥਾਂ ਲਈ; ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਨੇ ਅਹੁਦੇ ਦਾ ਹਲਫ਼ ਦਿਵਾਇਆ
Advertisement
Haryana New Governor: ਉੱਘੇ ਸਿਆਸਤਦਾਨ ਤੇ ਪ੍ਰਸ਼ਾਸਕ ਅਸੀਮ ਕੁਮਾਰ ਘੋਸ਼(81) ਨੇ ਸੋਮਵਾਰ ਨੂੰ ਹਰਿਆਣਾ ਦੇ ਨਵੇਂ ਰਾਜਪਾਲ ਵਜੋਂ ਹਲਫ਼ ਲਿਆ। ਉਨ੍ਹਾਂ ਬੰਡਾਰੂ ਦੱਤਾਤ੍ਰੇਅ ਦੀ ਥਾਂ ਲਈ ਹੈ। ਇਥੇ ਰਾਜ ਭਵਨ ਵਿਚ ਰੱਖੇ ਸਮਾਗਮ ਦੌਰਾਨ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਸ਼ੀਲ ਨਾਗੂ ਨੇ ਘੋਸ਼ ਨੂੰ ਅਹੁਦੇ ਦਾ ਹਲਫ਼ ਦਿਵਾਇਆ।
ਇਸ ਮੌਕੇ ਪੰਜਾਬ ਦੇ ਰਾਜਪਾਲ ਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਸੀਨੀਅਰ ਅਧਿਕਾਰੀ ਤੇ ਪਤਵੰਤੇ ਸੱਜਣ ਮੌਜੂਦ ਸਨ। ਸਹੁੰ ਚੁੱਕ ਸਮਾਗਮ ਵਿਚ ਘੋਸ਼ ਦਾ ਰਵਾਇਤੀ ਸਨਮਾਨ ਨਾਲ ਸਵਾਗਤ ਕੀਤਾ ਗਿਆ। ਉਨ੍ਹਾਂ ਦੇ ਅਹੁਦਾ ਸੰਭਾਲਣ ਦੇ ਨਾਲ, ਹੁਣ ਉਨ੍ਹਾਂ ਤੋਂ ਰਾਜ ਦੇ ਸੰਵਿਧਾਨਕ ਮੁਖੀ ਵਜੋਂ ਪ੍ਰਸ਼ਾਸਨਿਕ ਅਤੇ ਸੰਵਿਧਾਨਕ ਸੰਤੁਲਨ ਬਣਾਈ ਰੱਖਣ ਦੀ ਉਮੀਦ ਕੀਤੀ ਜਾਂਦੀ ਹੈ।
Advertisement
Advertisement