ਸ਼ਾਹਬਾਦ ਮਾਰਕੰਡਾ: ਇਥੇ ਗੁਰੂ ਨਾਨਕ ਪ੍ਰੀਤਮ ਗਰਲਜ਼ ਸੀਨੀਅਰ ਸੰਕੈਡਰੀ ਸਕੂਲ ਦੀ ਸਰਪਰਸਤ ਬੀਬੀ ਤਵਿੰਦਰ ਕੌਰ ਨੇ ਕਿਹਾ ਹੈ ਕਿ ਆਰਥਿਕ ਪਖੋਂ ਕਮਜ਼ੋਰ ਤੇ ਕਿਸੇ ਵੀ ਹੋਣਹਾਰ ਵਿਦਿਆਰਥਣ ਨੂੰ ਪੜ੍ਹਾਈ ਵਿੱਚ ਦਿਕਤ ਨਹੀਂ ਆਉਣ ਦਿੱਤੀ ਜਾਏਗੀ ਅਜਿਹੇ ਵਿਦਿਆਰਥੀਆਂ ਦੀ ਮਦਦ ਲਈ ਉਹ ਵਚਨਬੱਧ ਹਨ। ਬੀਬੀ ਤਵਿੰਦਰ ਕੌਰ ਅੱਜ ਸਕੂਲ ਵਿੱਚ ਆਰਥਿਕ ਪਖੋਂ ਕਮਜ਼ੋਰ ਵਿਦਿਆਰਥੀਆਂ ਦੇ ਵਜੀਫਾ ਵੰਡ ਸਮਾਗਮ ਦੌਰਾਨ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਵੱਖ-ਵੱਖ ਮੁਕਾਬਲਿਆਂ ਵਿੱਚ ਵੀ ਹਿੱਸਾ ਲੈ ਕੇ ਆਪਣਾ ਚਹੁੰਮੁਖੀ ਵਿਕਾਸ ਕਰਨਾ ਚਾਹੀਦਾ ਹੈ ਤਾਂ ਜੋ ਜੀਵਨ ਦੇ ਰਾਹ ਵਿੱਚ ਉਨ੍ਹਾਂ ਨੂੰ ਕਦੇ ਕੋਈ ਪ੍ਰੇਸ਼ਾਨੀ ਨਾ ਆਏ। -ਪੱਤਰ ਪ੍ਰੇਰਕ