DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਥਲੈਟਿਕਸ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਦੀ ਚੋਣ

ਡੀ ਆਈ ਜੀ ਦਲਜੀਤ ਸਿੰਘ ਰਾਣਾ ਪ੍ਰਧਾਨ ਚੁਣੇ

  • fb
  • twitter
  • whatsapp
  • whatsapp
featured-img featured-img
ਨਵੇਂ ਚੁਣੇ ਪ੍ਰਧਾਨ ਡੀ ਆਈ ਜੀ ਦਲਜੀਤ ਸਿੰਘ ਰਾਣਾ ਦਾ ਸਨਮਾਨ ਕਰਦੇ ਹੋਏ ਐਸੋਸੀਏਸ਼ਨ ਦੇ ਮੈਂਬਰ।
Advertisement
ਅਥਲੈਟਿਕਸ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਦੀ ਹੰਗਾਮੀ ਮੀਟਿੰਗ ਅੱਜ ਸੂਬਾਈ ਅਥਲੈਟਿਕਸ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਅਗਵਾਈ ਹੇਠ ਸ੍ਰੀ ਆਨੰਦਪੁਰ ਸਾਹਿਬ ਸਥਿਤ ਹੋਟਲ ਮਾਊਂਟ ਵਿਊ ਵਿੱਚ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਖੇਡ ਕਲੱਬਾਂ ਦੇ ਨੁਮਾਇੰਦਿਆਂ, ਅਥਲੈਟਿਕਸ ਕੋਚਾਂ, ਖੇਡ ਪ੍ਰਮੋਟਰਾਂ ਅਤੇ ਖਿਡਾਰੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ।

ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਤੇ ਓਲੰਪੀਅਨ ਰਣਜੀਤ ਸਿੰਘ ਨੇ ਦੱਸਿਆ ਕਿ ਚੋਣ ਦੌਰਾਨ ਡੀ ਆਈ ਜੀ ਜੇਲ੍ਹਾਂ ਦਲਜੀਤ ਸਿੰਘ ਰਾਣਾ ਨੂੰ ਸਰਬਸੰਮਤੀ ਨਾਲ ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਰੂਪਨਗਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਅਥਲੈਟਿਕਸ ਕੋਚ ਜਗਬੀਰ ਸਿੰਘ ਜੱਗਾ ਨੂੰ ਸਕੱਤਰ ਅਤੇ ਪ੍ਰਿੰਸੀਪਲ ਬਲਵਿੰਦਰ ਸਿੰਘ ਸਮੁੰਦੜੀਆਂ ਨੂੰ ਚੇਅਰਮੈਨ ਚੁਣਿਆ ਗਿਆ।

Advertisement

ਇਸ ਮੌਕੇ ਚੋਣ ਲਈ ਅਬਜ਼ਰਵਰ ਵਜੋਂ ਸੁੱਖਾ ਸਿੰਘ (ਫਤਿਹਗੜ੍ਹ ਸਾਹਿਬ), ਡਿਪਟੀ ਕਮਾਂਡਰ ਪ੍ਰਦੀਪ ਕੁਮਾਰ, ਪਰਮਜੀਤ ਸਿੰਘ ਅੰਤਰਰਾਸ਼ਟਰੀ ਅਥਲੈਟਿਕਸ, ਬਲਬੀਰ ਸਿੰਘ ਭੀਰੀ, ਯੁਗਰਾਜ ਸਿੰਘ ਬਿੱਲੂ, ਬੀ ਐੱਸ ਰਾਣਾ, ਪ੍ਰਦੀਪ ਸਿੰਘ ਰਾਣਾ, ਜਸਵੰਤ ਸਿੰਘ ਸਾਬਕਾ ਸਰਪੰਚ, ਬਲਵੀਰ ਸਿੰਘ ਭੀਰੀ, ਦੇਸ ਰਾਜ ਮੋੜਾ, ਕੈਪਟਨ ਦਰਸ਼ਨ ਸਿੰਘ ਕਲਿਆਣਪੁਰ, ਅਮਰੀਕ ਸਿੰਘ ਬਿੱਟੂ, ਗੁਰਦੀਪ ਸਿੰਘ ਲੰਬੜਦਾਰ ਰਾਏਪੁਰ ਸਾਹਨੀ, ਪ੍ਰਿੰਸੀਪਲ ਮਹਿੰਦਰ ਸਿੰਘ ਦੇਹਣੀ, ਪ੍ਰਿੰਸੀਪਲ ਸੁਖਵਿੰਦਰ ਸਿੰਘ ਮਟੌਰ ਅਤੇ ਰਮਨਜੋਤ ਸਿੰਘ ਮੌਜੂਦ ਸਨ।

Advertisement

Advertisement
×