DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ATM Card Fraud: ਏਟੀਐੱਮ ਕਾਰਡ ਬਦਲ ਕੇ 70 ਹਜ਼ਾਰ ਰੁਪਏ ਕਢਵਾਏ ; ਗਰੋਹ ਦੇ ਦੋ ਮੈਂਬਰ ਕਾਬੂ

ਪੁਲੀਸ ਵੱਲੋਂ 60 ਹਜ਼ਾਰ ਰੁਪਏ ਤੇ ਮੋਟਰਸਾਈਕਲ ਬਰਾਮਦ

  • fb
  • twitter
  • whatsapp
  • whatsapp
featured-img featured-img
ਏਟੀਐੱਮ ਕਾਰਡ ਬਦਲ ਕੇ 70 ਹਜ਼ਾਰ ਰੁਪਏ ਕਢਵਾਏ ; ਗਰੋਹ ਦੇ ਦੋ ਮੈਂਬਰ ਕਾਬੂ
Advertisement

ਪਾਣੀਪਤ ਪੁਲੀਸ ਨੇ ਏਟੀਐੱਮ ਬੂਥਾਂ ’ਤੇ ਲੋਕਾਂ ਦੇ ਕਾਰਡ ਬਦਲ ਕੇ ਖਾਤਿਆਂ ’ਚੋਂ ਨਕਦੀ ਉਡਾਉਣ ਵਾਲੇ ਇੱਕ ਅੰਤਰਰਾਜੀ ਗਰੋਹ ਦਾ ਪਰਦਾਫ਼ਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਪੁਲੀਸ ਨੇ ਕਾਬੂ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 60 ਹਜ਼ਾਰ ਰੁਪਏ ਦੀ ਨਕਦੀ ਅਤੇ ਵਾਰਦਾਤ ਵਿੱਚ ਵਰਤਿਆ ਗਿਆ ਮੋਟਰਸਾਈਕਲ ਬਰਾਮਦ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਏਐੱਸਪੀ ਹਰਸ਼ਿਤ ਗੋਇਲ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪ੍ਰਦੀਪ ਅਤੇ ਸੰਜੇ ਵਾਸੀ ਜ਼ਿਲ੍ਹਾ ਸਹਾਰਨਪੁਰ (ਉੱਤਰ ਪ੍ਰਦੇਸ਼) ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮ ਪੇਸ਼ੇਵਰ ਅਪਰਾਧੀ ਹਨ ਅਤੇ ਉਨ੍ਹਾਂ ਖ਼ਿਲਾਫ਼ ਹਰਿਆਣਾ ਤੇ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਥਾਣਿਆਂ ਵਿੱਚ ਕੁੱਲ 17 ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚੋਂ 10 ਕੇਸ ਸੰਜੇ ਅਤੇ 7 ਕੇਸ ਪ੍ਰਦੀਪ ਖ਼ਿਲਾਫ਼ ਹਨ।

Advertisement

ਏਐੱਸਪੀ ਗੋਇਲ ਮੁਤਾਬਕ ਪਿੰਡ ਸੇਵਾਹ ਦੇ ਵਸਨੀਕ ਗੱਬਰ ਸਿੰਘ ਨੇ ਥਾਣਾ ਸੈਕਟਰ-29 ਉਦਯੋਗਿਕ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ 17 ਸਾਲਾ ਪੁੱਤਰ ਨਿਤਿਨ ਪਿੰਡ ਵਿੱਚ ਸਥਿਤ ਪੀਐੱਨਬੀ ਦੇ ਏਟੀਐੱਮ ਵਿੱਚੋਂ ਪੈਸੇ ਕਢਵਾਉਣ ਗਿਆ ਸੀ। ਇਸ ਦੌਰਾਨ ਉੱਥੇ ਮੌਜੂਦ ਦੋ ਵਿਅਕਤੀਆਂ ਨੇ ਗੱਲਾਂ ਵਿੱਚ ਉਲਝਾ ਕੇ ਚਲਾਕੀ ਨਾਲ ਉਸ ਦਾ ਅਸਲ ਏਟੀਐੱਮ ਕਾਰਡ ਬਦਲ ਲਿਆ, ਜਿਸ ਦਾ ਨਿਤਿਨ ਨੂੰ ਪਤਾ ਵੀ ਨਹੀਂ ਲੱਗਾ। ਇਸ ਮਗਰੋਂ ਮੁਲਜ਼ਮਾਂ ਨੇ ਉਸ ਕਾਰਡ ਦੀ ਵਰਤੋਂ ਕਰਕੇ ਖਾਤੇ ਵਿੱਚੋਂ 70,500 ਰੁਪਏ ਕਢਵਾ ਲਏ।

Advertisement

ਸ਼ਿਕਾਇਤ ਮਿਲਣ ਮਗਰੋਂ ਪੁਲੀਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਪੜਤਾਲ ਆਰੰਭ ਦਿੱਤੀ। ਸੈਕਟਰ-29 ਉਦਯੋਗਿਕ ਪੁਲੀਸ ਨੇ ਏਟੀਐੱਮ ਬੂਥ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਕੇ ਮੁਲਜ਼ਮਾਂ ਦੀ ਪਛਾਣ ਕੀਤੀ ਅਤੇ ਉਨ੍ਹਾਂ ਨੂੰ ਦਬੋਚ ਲਿਆ। ਅਦਾਲਤ ਤੋਂ ਦੋ ਦਿਨ ਦਾ ਪੁਲੀਸ ਰਿਮਾਂਡ ਹਾਸਲ ਕਰਕੇ ਕੀਤੀ ਗਈ ਪੁੱਛਗਿੱਛ ਦੌਰਾਨ ਪੁਲੀਸ ਨੇ ਉਨ੍ਹਾਂ ਕੋਲੋਂ 60 ਹਜ਼ਾਰ ਰੁਪਏ ਅਤੇ ਵਾਰਦਾਤ ਵੇਲੇ ਵਰਤਿਆ ਮੋਟਰਸਾਈਕਲ ਬਰਾਮਦ ਕਰ ਲਿਆ।

ਏਐੱਸਪੀ ਨੇ ਅੱਗੇ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮਾਂ ਨੇ ਬਦਲੇ ਹੋਏ ਕਾਰਡ ਰਾਹੀਂ ਸੋਨੀਪਤ ਦੇ ਇੱਕ ਏਟੀਐੱਮ ਤੋਂ ਨਕਦੀ ਕਢਵਾਈ ਸੀ ਅਤੇ ਦੋ ਵਾਰ ਪੈਟਰੋਲ ਪੰਪ ’ਤੇ ਕਾਰਡ ਸਵਾਈਪ ਕੀਤਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲ੍ਹੇ ਵਿੱਚ ਵੀ ਕਾਰਡ ਬਦਲ ਕੇ ਲੋਕਾਂ ਨਾਲ ਧੋਖਾਧੜੀ ਕਰਨ ਦੀਆਂ ਕਈ ਵਾਰਦਾਤਾਂ ਵਿੱਚ ਸ਼ਾਮਲ ਰਹੇ ਹਨ ਅਤੇ ਪੁਲੀਸ ਵੱਲੋਂ ਉਨ੍ਹਾਂ ਦੇ ਪੁਰਾਣੇ ਰਿਕਾਰਡ ਦੀ ਹੋਰ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ।

Advertisement
×