ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹਰਿਆਣਾ ਦੇ ਆਈਪੀਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਦੇ ਘਰ ਪਹੁੰਚੇ ਮੁੱਖ ਮੰਤਰੀ ਮਾਨ

‘ਆਪ’, ਕਾਂਗਰਸ ਤੇ ਭਾਜਪਾ ਦੇ ਆਗੂਆਂ ਨੇ ਵਾਈ ਪੂਰਨ ਕੁਮਾਰ ਦੇ ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ
ਹਰਿਆਣਾ ਆਈਪੀਐੱਸ ਅਧਿਕਾਰੀ ਵਾਈ ਪੂਰਨ ਕੁਮਾਰ। ਫਾਈਲ ਫੋਟੋ।
Advertisement

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ਼ਾਮ ਸਮੇਂ ਹਰਿਆਣਾ ਦੇ ਆਈਪੀਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਦੇ ਘਰ ਦੁੱਖ ਦਾ ਪ੍ਰਗਟਾਵਾ ਕਰਨ ਪਹੁੰਚੇ ਹਨ। ਜਿਨ੍ਹਾਂ ਨੇ ਆਈਪੀਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਦੀ ਪਤਨੀ ਅਮਨੀਤ ਪੀ ਕੁਮਾਰ ਦੇ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇਸ ਤੋਂ ਪਹਿਲਾਂ ‘ਆਪ’ ਪੰਜਾਬ ਦੇ ਇੰਚਾਰਜ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕਾਂਗਰਸ ਦੇ ਸੀਨੀਅਰ ਆਗੂ ਤੇ ਸੰਸਦ ਮੈਂਬਰ ਰਣਦੀਪ ਸਿੰਘ ਹੁੱਡਾ ਅਤੇ ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿੱਜ ਸਣੇ ਹੋਰ ਕਈ ਸਿਆਸੀ ਤੇ ਪ੍ਰਸ਼ਾਸਨਿਕ ਆਗੂ ਦੁੱਖ ਦਾ ਪ੍ਰਗਟਾਵਾ ਕਰਨ ਪਹੁੰਚੇ ਸਨ।

Advertisement

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਪੁਲੀਸ ਵੱਲੋਂ ਆਈਪੀਐੱਸ ਵਾਈ ਪੂਰਨ ਕੁਮਾਰ ਦਾ ਪੋਸਟਮਾਰਟਮ ਕਰਵਾਉਣ ਲਈ ਲਾਸ਼ ਨੂੰ ਸੈਕਟਰ-16 ਹਸਪਤਾਲ ਤੋਂ ਪੀਜੀਆਈ ਵਿੱਚ ਰੈਫ਼ਰ ਕਰ ਦਿੱਤਾ ਹੈ। ਜਿੱਥੇ ਡਾਕਟਰਾਂ ਵੱਲੋਂ ਪੋਸਟਮਾਰਟਮ ਦੀ ਸਾਰੀ ਤਿਆਰੀ ਕੀਤੀ ਗਈ ਸੀ ਪਰ ਪਰਿਵਾਰ ਦੀ ਸਹਿਮਤੀ ਨਾ ਮਿਲਣ ਕਰਕੇ ਅੱਜ ਪੰਜਵੇ ਦਿਨ ਵੀ ਪੋਸਟਮਾਰਟਮ ਨਹੀਂ ਕੀਤਾ ਗਿਆ ਹੈ। ਉੱਧਰ ਪੀੜਤ ਪਰਿਵਾਰ ਨੇ ਵਾਈ ਪੂਰਨ ਕੁਮਾਰ ਦੀ ਮ੍ਰਿਤਕ ਦੇਹ ਨੂੰ ਬਿਨਾਂ ਦੱਸੇ ਪੀਜੀਆਈ ਵਿੱਚ ਲਿਜਾਉਣ ’ਤੇ ਵੀ ਇਤਰਾਜ ਜਤਾਇਆ ਹੈ।

Advertisement
Tags :
Chief Minister MannHaryana IPS officer Y Puran KumarPunjabi TribunePunjabi Tribune Latest Newspunjabi tribune updateਪੰਜਾਬੀ ਟ੍ਰਿਬਿਊਨ ਖ਼ਬਰਾਂਪੰਜਾਬੀ ਟ੍ਰਿਬਿਊਨ ਤਾਜ਼ਾ ਖ਼ਬਰਾਂ
Show comments