ਨਾਰਾਇਣਗੜ੍ਹ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ ਵੱਲੋਂ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਸਜਾਈ ਗਈ। ਪ੍ਰਭਾਤ ਫੇਰੀ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਈ ਤੇ ਕਈ ਥਾਵਾਂ ਤੋਂ ਲੰਘਦੀ ਹੋਈ ਗੁਰਦੁਆਰਾ ਸਾਹਿਬ ਵਿੱਚ ਸਮਾਪਤ ਹੋਈ। ਪ੍ਰਭਾਤ ਫੇਰੀ ਦੀ ਸੇਵਾ ਕਰਨ ਢੀਂਗਰਾ ਪਰਿਵਾਰ ਦੁਆਰਾ ਕੀਤੀ ਗਈ। ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਦੇ ਸ਼ਰਧਾਲੂ ਵੀ ਇਸ ਪ੍ਰਭਾਤ ਫੇਰੀ ਵਿੱਚ ਸ਼ਾਮਲ ਹੋਏ। ਦੋਵਾਂ ਗੁਰਦੁਆਰਿਆਂ ਦੇ ਰਾਗੀਆਂ ਨੇ ਸ਼ਬਦ ਕੀਰਤਨ ਸੁਣਾਇਆ। ਗੁਰਦੁਆਰਾ ਸ੍ਰੀ ਸਿੰਘ ਸਭਾ ਦੇ ਸਕੱਤਰ ਨੇ ਪ੍ਰਕਾਸ਼ ਪੁਰਬ ਦੇ ਮੌਕੇ ’ਤੇ ਵਧਾਈਆਂ ਦਿੰਦੇ ਹੋਏ ਗੁਰੂ ਨਾਨਕ ਦੇਵ ਜੀਵਨ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ ਗੁਰੂ ਨਾਨਕ ਦੇਵ ਦੇ ਤਿੰਨ ਉਪਦੇਸ਼ਾਂ ਨਾਮ ਜਪੋ, ਕਿਰਤ ਕਰੋ ਤੇ ਵੰਡ ਕੇ ਛਕੋ ’ਤੇ ਚੱਲਣ ਲਈ ਪ੍ਰੇਰਿਆ।
ਸ਼ਾਹਬਾਦ ਮਾਰਕੰਡਾ (ਸਤਨਾਮ ਸਿੰਘ): ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਤੋਂ ਪ੍ਰਭਾਤ ਫੇਰੀਆਂ ਦੀ ਲੜੀ ਤਹਿਤ ਅੱਜ 16ਵੀਂ ਪ੍ਰਭਾਤ ਫੇਰੀ ਮੁਖਤਿਆਰ ਸਿੰਘ ਦੇ ਘਰ ਪੁੱਜੀ। ਪ੍ਰਭਾਤ ਫੇਰੀ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਮੀਤ ਗ੍ਰੰਥੀ ਗਿਆਨੀ ਕੁਲਵਿੰਦਰ ਸਿੰਘ ਨੇ ਅਰਦਾਸ ਕੀਤੀ। ਇਸ ਮਗਰੋਂ ਮੁਖਤਿਆਰ ਸਿੰਘ ਦੇ ਘਰ ਪ੍ਰਭਾਤ ਫੇਰੀ ਦਾ ਨਿੱਘਾ ਸਵਾਗਤ ਕੀਤਾ ਗਿਆ। ਗਿਆਨੀ ਕੁਲਵਿਦਰ ਸਿੰਘ ਨੇ ਸੰਗਤ ਨੂੰ ਗੁਰ ਇਤਿਹਾਸ ਨਾਲ ਜੋੜਿਆ। ਸਟੇਜ ਸਕੱਤਰ ਦੀ ਸੇਵਾ ਕਰਦਿਆਂ ਨਰਿੰਦਰ ਸਿੰਘ ਭਿੰਡਰ ਨੇ ਸੰਗਤ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚਲੱਣ ਲਈ ਪ੍ਰੇਰਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਭਾਤ ਫੇਰੀ ਕਰਵਾਉਣ ਵਾਲੇ ਪਰਿਵਾਰ ਦਾ ਸਨਮਾਨ ਕੀਤਾ ਗਿਆ।


