ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ਼ਹੀਦੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ

25 ਨੂੰ ਜੋਤੀਸਰ ਨੇਡ਼ੇ ਹੋਵੇਗਾ ਸਮਾਗਮ; ਅਧਿਕਾਰੀਆਂ ਦੀਆਂ ਡਿਊਟੀਆਂ ਲਾਈਆਂ
ਸਮਾਗਮ ਬਾਰੇ ਮੀਟਿੰਗ ਕਰਦੇ ਹੋਏ ਸਿੱਖ ਨੁਮਾਇੰਦੇ, ਭਾਜਪਾ ਆਗੂ ਤੇ ਅਧਿਕਾਰੀ।
Advertisement

ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 25 ਨਵੰਬਰ ਨੂੰ ਜੋਤੀਸਰ ਕੁਰੂਕਸ਼ੇਤਰ ਵਿੱਚ ਸਮਾਗਮ ਕਰਵਾਇਆ ਜਾਵੇਗਾ। ਸਮਾਗਮ ਦੀਆਂ ਤਿਆਰੀਆਂ ਬਾਰੇ ਅੱਜ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ, ਭਾਜਪਾ ਆਗੂਆਂ ਅਤੇ ਅਧਿਕਾਰੀਆਂ ਨੇ ਮੀਟਿੰਗ ਕਰਕੇ ਵਿਚਾਰ-ਚਰਚਾ ਕੀਤੀ। ਇਸ ਦੌਰਾਨ ਭਾਜਪਾ ਦੇ ਸੂਬਾ ਪ੍ਰਧਾਨ ਮੋਹਨ ਲਾਲ ਬੜੋਲੀ ਨੇ ਕਿਹਾ ਕਿ ਇਹ ਸਮਾਗਮ ਧਰਮ ਤੇ ਆਸਥਾ ਨਾਲ ਜੁੜਿਆ ਹੋਇਆ ਹੈ ਇਸ ਲਈ ਸਰਕਾਰ ਤੇ ਪ੍ਰਸ਼ਾਸਨ ਦੀ ਕੋਸ਼ਿਸ਼ ਹੈ ਕਿ ਸਮਾਗਮ ਵਿਚ ਕਿਸੇ ਵੀ ਪੱਧਰ ’ਤੇ ਕਮੀ ਨਹੀਂ ਰਹਿਣੀ ਚਾਹੀਦੀ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਇਹ ਸਮਾਗਮ ਇਕ ਮਿਸਾਲ ਕਾਇਮ ਕਰੇਗਾ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਸ ਸਮਾਗਮ ਵਿਚ ਸ਼ਮੂਲੀਅਤ ਬਹੁਤ ਹੀ ਮਹੱਤਵਪੂਰਨ ਹੈ। ਮੁੱਖ ਮੰਤਰੀ ਦੇ ਓ ਐੱਸ ਡੀ ਭਾਰਤ ਭੂਸ਼ਣ ਭਾਰਤੀ ਨੇ ਕਿਹਾ ਕਿ ਕੁਰੂਕਸ਼ੇਤਰ ਦੀ ਪਵਿੱਤਰ ਧਰਤੀ ਦੁਨੀਆ ਦਾ ਇਕ ਇਤਿਹਾਸਕ ਤੇ ਧਾਰਮਿਕ ਸਥਾਨ ਹੈ ਜਿੱਥੇ ਗੁਰੂ ਸਾਹਿਬਾਨ ਦੇ ਚਰਨ ਸਭ ਤੋੋਂ ਵੱਧ ਪਏ ਹਨ। ਇਹ ਸਮਾਗਮ ਆਪਣੇ ਆਪ ਵਿਚ ਵਿਲੱਖਣ ਹੋਵੇਗਾ। ਸਮਾਗਮ ਨੂੰ ਮਨਾਉਣ ਲਈ ਸਿੱਖ ਭਾਈਚਾਰੇ ਤੋਂ ਸਹਿਯੋਗ ਮੰਗਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਕੁਰੂਕਸ਼ੇਤਰ ਵਿਚ ਇਕ ਵਿਸ਼ਵ ਪੱਧਰੀ ਸਿੱਖ ਅਜਾਇਬ ਘਰ ਬਣਾਏਗੀ। ਇਸ ਪ੍ਰਾਜੈਕਟ ਲਈ ਖਰੜਾ ਤਿਆਰ ਕੀਤਾ ਜਾ ਰਿਹਾ ਹੈ। ਓ ਐੱਸ ਡੀ ਪ੍ਰਭਲੀਨ ਸਿੰਘ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਵਸ ਦੇ ਸਮਾਗਮਾਂ ਦੀ ਲੜੀ ਪਹਿਲੀ ਨਵੰਬਰ ਤੋਂ ਸ਼ੁਰੂ ਹੋਈ ਹੈ ਜਿਸ ਵਿੱਚ ਇਕ ਨਵੰਬਰ ਨੂੰ ਪੰਚਕੂਲਾ ਵਿਚ ਵਿਸ਼ਾਲ ਖੂਨਦਾਨ ਕੈਂਪ ਲਾਇਆ ਗਿਆ। ਇਸੇ ਤਰ੍ਹਾਂ 24 ਨਵੰਬਰ ਤੱਕ 350 ਖੂਨਦਾਨ ਕੈਂਪ ਲਾਏ ਜਾਣਗੇ। ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ ਨੇ ਦੱਸਿਆ ਕਿ ਸਮਾਗਮ ਲਈ ਜੋਤੀਸਰ ਦੇ ਨੇੜੇ 200 ਏਕੜ ਜ਼ਮੀਨ ਦੀ ਚੋਣ ਕੀਤੀ ਗਈ ਹੈ। ਇਸ ਸਮਾਗਮ ਦੀ ਰੂਪ ਰੇਖਾ ਤਿਆਰ ਕਰ ਲਈ ਗਈ ਹੈ ਤੇ ਅਧਿਕਾਰੀਆਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ। ਇਸ ਤੋਂ ਪਹਿਲਾਂ 24 ਨਵੰਬਰ ਨੂੰ ਸੂਬਾ ਭਰ ਤੋਂ ਆਉਣ ਵਾਲੀਆਂ ਚਾਰੋਂ ਯਾਤਰਾਵਾਂ ਦੇ ਸਵਾਗਤ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਸਾਬਕਾ ਰਾਜ ਮੰਤਰੀ ਸੁਭਾਸ਼ ਸੁਧਾ, ਮੁੱਖ ਮੰਤਰੀ ਦਫਤਰ ਦੇ ਇੰਚਾਰਜ ਕੈਲਾਸ਼ ਸੈਣੀ, ਮੀਡੀਆ ਕੋਆਰਡੀਨੇਟਰ ਤੋਸ਼ਾਰ ਸੈਣੀ, ਜ਼ਿਲ੍ਹਾ ਪੁਲੀਸ ਕਪਤਾਨ ਨਿਤੀਸ਼ ਕੁਮਾਰ ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਆਨ ਤਜਿੰਦਰ ਸਿੰਘ ਗੋਲਡੀ ਆਦਿ ਮੌਜੂਦ ਸਨ।

Advertisement
Advertisement
Show comments