DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Legal Services Authority ਵੱਲੋਂ ਜਾਗਰੂਕਤਾ ਕੈਂਪ

ਬਜ਼ੁਰਗਾਂ ਦੇ ਅਧਿਕਾਰਾਂ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਬਾਰੇ ਜਾਗਰੂਕ ਕੀਤਾ

  • fb
  • twitter
  • whatsapp
  • whatsapp
featured-img featured-img
ਜਾਗਰੂਕਤਾ ਕੈਂਪ ਵਿੱਚ ਹਾਜ਼ਰ ਬਜ਼ੁਰਗ ਤੇ ਹੋਰ।
Advertisement

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਤਿਹਾਬਾਦ ਵੱਲੋਂ ਵਿਸ਼ਵ ਬਜ਼ੁਰਗ ਦੁਰਵਿਵਹਾਰ ਜਾਗਰੂਕਤਾ ਦਿਵਸ ਮੌਕੇ ਸਦਗੁਰੂ ਕਿਰਪਾ ਆਪਣਾ ਘਰ ਬਜ਼ੁਰਗ ਆਸ਼ਰਮ ਵਿੱਚ ਇੱਕ ਵਿਸ਼ੇਸ਼ ਜਾਗਰੂਕਤਾ ਕੈਂਪ, ਚਾਹ ’ਤੇ ਚਰਚਾ ਅਤੇ ਬੂਟੇ ਲਾਉਣ ਦਾ ਪ੍ਰੋਗਰਾਮ ਕੀਤਾ ਗਿਆ। ਇਹ ਪ੍ਰੋਗਰਾਮ ਅਥਾਰਿਟੀ ਦੇ ਚੇਅਰਮੈਨ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਦੀਪਕ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਇਆ ਗਿਆ, ਜਿਸ ਦਾ ਉਦੇਸ਼ ਬਜ਼ੁਰਗਾਂ ਦੇ ਅਧਿਕਾਰਾਂ, ਸੁਰੱਖਿਆ ਅਤੇ ਸਨਮਾਨ ਪ੍ਰਤੀ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨਾ ਸੀ। ਪ੍ਰੋਗਰਾਮ ਦੌਰਾਨ ਸਕੱਤਰ ਅਤੇ ਮੁੱਖ ਨਿਆਇਕ ਦੰਡ ਅਧਿਕਾਰੀ ਡਾ. ਸੁਯਸ਼ਾ ਜਾਵਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਬਜ਼ੁਰਗਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਅਨਮੋਲ ਖਜ਼ਾਨਾ ਅਤੇ ਵਿਰਾਸਤ ਹਨ। ਉਨ੍ਹਾਂ ਦੇ ਤਜਰਬੇ, ਜੀਵਨ ਮੁੱਲ ਅਤੇ ਮਾਰਗਦਰਸ਼ਨ ਨਾਲ ਨਵੀਂ ਪੀੜ੍ਹੀ ਨੂੰ ਸਹੀ ਦਿਸ਼ਾ ਮਿਲਦੀ ਹੈ। ਇਸ ਲਈ ਹਰ ਵਿਅਕਤੀ ਦਾ ਫਰਜ਼ ਬਣਦਾ ਹੈ ਕਿ ਉਹ ਆਪਣੇ ਘਰਾਂ ਅਤੇ ਸਮਾਜ ਵਿੱਚ ਰਹਿੰਦੇ ਬਜ਼ੁਰਗਾਂ ਦਾ ਆਦਰ-ਸਤਿਕਾਰ ਕਰੇ ਅਤੇ ਉਨ੍ਹਾਂ ਦੀਆਂ ਲੋੜਾਂ ਦਾ ਧਿਆਨ ਰੱਖੇ। ਉਨ੍ਹਾਂ ਕਿਹਾ ਕਿ ਵਿਸ਼ਵ ਬਜ਼ੁਰਗ ਦੁਰਵਿਵਹਾਰ ਜਾਗਰੂਕਤਾ ਦਿਵਸ ਮਨਾਉਣ ਦਾ ਮੁੱਖ ਮਕਸਦ ਲੋਕਾਂ ਨੂੰ ਇਹ ਸੰਦੇਸ਼ ਦੇਣਾ ਹੈ ਕਿ ਬਜ਼ੁਰਗਾਂ ਨਾਲ ਕਿਸੇ ਵੀ ਤਰ੍ਹਾਂ ਦਾ ਦੁਰਵਿਵਹਾਰ, ਅਣਦੇਖੀ ਜਾਂ ਸ਼ੋਸ਼ਣ ਨਾ ਹੋਵੇ।

ਸਮਾਜ ਵਿੱਚ ਅਜਿਹਾ ਮਾਹੌਲ ਤਿਆਰ ਕੀਤਾ ਜਾਣਾ ਚਾਹੀਦਾ ਹੈ ਜਿੱਥੇ ਹਰ ਬਜ਼ੁਰਗ ਆਪਣੇ ਆਪ ਨੂੰ ਸੁਰੱਖਿਅਤ, ਸਨਮਾਨਿਤ ਅਤੇ ਆਤਮਵਿਸ਼ਵਾਸ ਨਾਲ ਭਰਪੂਰ ਮਹਿਸੂਸ ਕਰੇ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਉਨ੍ਹਾਂ ਨੂੰ ਨਿਆਂ ਦਿਵਾਉਣ ਲਈ ਲੀਗਲ ਸਰਵਿਸ ਅਥਾਰਿਟੀ ਹਮੇਸ਼ਾ ਤਤਪਰ ਹੈ। ਇਸ ਮੌਕੇ ਸਵਾਮੀ ਸ਼ਰਧਾਨੰਦ ਪ੍ਰਣਾਮੀ ਗਊ ਸੇਵਾ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਵਿਨੋਦ ਤਾਇਲ, ਸਕੱਤਰ ਅਸ਼ੋਕ ਭੁੱਕਰ, ਪੈਨਲ ਐਡਵੋਕੇਟ ਵੀਰਪਾਲ ਕੌਰ, ਗਗਨਦੀਪ ਮਾਚਰਾ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਅਤੇ ਆਸ਼ਰਮ ਦੇ ਮੈਂਬਰ ਹਾਜ਼ਰ ਸਨ।

Advertisement

Advertisement
Advertisement
×