DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕਤਾ ਕੈਂਪ

50 ਤੋਂ ਵੱਧ ਵਿਅਕਤੀਅਾਂ ਦੀ ਸਿਹਤ ਦੀ ਜਾਂਚ ਕਰ ਕੇ ਮੁਫ਼ਤ ਦਵਾਈਆਂ ਵੰਡੀਆਂ

  • fb
  • twitter
  • whatsapp
  • whatsapp
Advertisement

ਲੋਕਾਂ ਨੂੰ ਬਿਹਤਰ ਸਿਹਤ ਸੰਭਾਲ ਪ੍ਰਦਾਨ ਕਰਨ ਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਆਯੂਸ਼ ਯੂਨੀਵਰਸਿਟੀ ਵੱਲੋਂ ਸੈਕਟਰ 7 ਦੇ ਗੁਰਦੁਆਰੇ ਵਿੱਚ ਨਸ਼ਾ ਛੁਡਾਊ ਤੇ ਚਮੜੀ ਰੋਗ ਜਾਂਚ ਕੈਂਪ ਲਾਇਆ ਗਿਆ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕਰਤਾਰ ਸਿੰਘ ਧੀਮਾਨ ਤੇ ਰਜਿਸਟਰਾਰ ਕ੍ਰਿਸ਼ਨ ਕਾਂਤ ਗੁਪਤਾ ਦੀ ਅਗਵਾਈ ਹੇਠ ਲਗਾਏ ਇਸ ਕੈਂਪ ਵਿੱਚ 50 ਤੋਂ ਵੱਧ ਵਿਅਕਤੀਆਂ ਦੀ ਸਿਹਤ ਦੀ ਜਾਂਚ ਕੀਤੀ ਗਈ ਤੇ ਡਾਕਟਰਾਂ ਨੇ ਉਨ੍ਹਾਂ ਨੂੰ ਮੁਫਤ ਸਲਾਹ ਮਸ਼ਵਰਾ ਤੇ ਦਵਾਈਆਂ ਵੰਡੀਆਂ। ਮਾਹਿਰ ਡਾਕਟਰਾਂ ਸਤਬੀਰ ਚਾਵਲਾ, ਡਾ. ਅੰਬਿਕਾ ਧੀਮਾਨ ਪ੍ਰੋ. ਬ੍ਰਿਜੇਂਦਰ ਤੋਮਰ, ਪੀ ਜੀ ਸਕਾਲਰ ਡਾ. ਸੰਦੇਸ਼, ਡਾ. ਪ੍ਰਿਯੰਕਾ, ਡਾ. ਅੰਸ਼ੁਲ ਤੇ ਡਾ. ਸੰਨੀ ਨੇ ਜਾਂਚ ਵਿੱਚ ਸਹਿਯੋਗ ਦਿੱਤਾ। ਕੈਂਪ ਦੌਰਾਨ ਡਾਕਟਰਾਂ ਦੀ ਟੀਮ ਨੇ ਚਮੜੀ ਦੀਆਂ ਸਮੱਸਿਆਵਾਂ ਤੋਂ ਪੀੜਤ ਲੋਕਾਂ ਦੀ ਜਾਂਚ ਕੀਤੀ ਤੇ ਉਨ੍ਹਾਂ ਨੂੰ ਲੱਛਣਾ, ਰੋਕਥਾਮ ਉਪਾਵਾਂ ਤੇ ਨਿੱਜੀ ਸਫਾਈ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਕੈਂਪ ਦੌਰਾਨ ਨਸ਼ਿਆਂ ਬਾਰੇ ਵੀ ਜਾਗਰੂਕ ਕੀਤਾ ਗਿਆ। ਟੀਮ ਨੇ ਲੋਕਾਂ ਨੂੰ ਨਸ਼ੇ ਦੀ ਆਦਤ ਦੇ ਸਰੀਰਕ, ਮਾਨਸਿਕ ਤੇ ਸਮਾਜਿਕ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਆ। ਆਯੂਰਵੈਦਿਕ ਹਸਪਤਾਲ ਦੇ ਡਾਕਟਰ ਪ੍ਰੋ. ਰਾਜਾ ਸਿੰਗਲਾ ਨੇ ਕਿਹਾ ਕਿ ਯੂਨੀਵਰਸਿਟੀ ਦਾ ਸਿਹਤ ਜਾਂਚ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਡਾਕਟਰੀ ਸਹੂਲਤਾਂ ਪ੍ਰਦਾਨ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਲੋਕਾਂ ਨੂੰ ਸਿਹਤ ਸੰਬੰਧੀ ਸਲਾਹ ਪ੍ਰਦਾਨ ਕਰਨ, ਬਿਮਾਰੀਆਂ ਬਾਰੇ ਜਾਗਰੂਕਤਾ ਵਧਾਉਣ ਤੇ ਰੋਕਥਾਮ ਸਿਹਤ ਸੰਭਾਲ ਨੂੰ ਉਤਸ਼ਾਹਿਤ ਕਰਨ ’ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।

Advertisement
Advertisement
×