ਪਰਾਲੀ ਪ੍ਰਬੰਧਨ ਲਈ ਜਾਗਰੂਕ ਕੀਤਾ
ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਪਿੰਡ ਕੰਵਲਗੜ੍ਹ ਅਤੇ ਮਹਿਮੜਾ ਵਿੱਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਵਿਭਾਗ ਦੇ ਕਰਮਚਾਰੀਆਂ ਜਗਮੀਤ ਸਿੰਘ ਅਤੇ ਅਵਤਾਰ ਸਿੰਘ ਨੇ ਕਿਸਾਨਾਂ ਅਤੇ ਸਕੂਲੀ ਬੱਚਿਆਂ ਨੂੰ ਸੰਬੋਧਨ ਕੀਤਾ। ਉਨ੍ਹਾਂ...
Advertisement
ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਪਿੰਡ ਕੰਵਲਗੜ੍ਹ ਅਤੇ ਮਹਿਮੜਾ ਵਿੱਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਵਿਭਾਗ ਦੇ ਕਰਮਚਾਰੀਆਂ ਜਗਮੀਤ ਸਿੰਘ ਅਤੇ ਅਵਤਾਰ ਸਿੰਘ ਨੇ ਕਿਸਾਨਾਂ ਅਤੇ ਸਕੂਲੀ ਬੱਚਿਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਸਮਝਾਇਆ ਕਿ ਪਰਾਲੀ ਸਾੜਨਾ ਵਾਤਾਵਰਨ ਲਈ ਬਹੁਤ ਘਾਤਕ ਹੈ। ਇਸ ਨਾਲ ਨਾ ਸਿਰਫ਼ ਹਵਾ ਪ੍ਰਦੂਸ਼ਣ ਫੈਲਦਾ ਹੈ, ਸਗੋਂ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟ ਹੁੰਦੀ ਹੈ ਅਤੇ ਖੇਤਾਂ ਵਿਚਲੇ ਮਿੱਤਰ ਕੀੜੇ-ਮਕੌੜੇ ਅਤੇ ਲਾਭਦਾਇਕ ਬੈਕਟੀਰੀਆ ਵੀ ਨਸ਼ਟ ਹੋ ਜਾਂਦੇ ਹਨ। ਅਧਿਕਾਰੀਆਂ ਨੇ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਜੇ ਉਹ ਆਧੁਨਿਕ ਖੇਤੀ ਮਸ਼ੀਨਰੀ ਅਤੇ ਸਰਕਾਰੀ ਯੋਜਨਾਵਾਂ ਦਾ ਸਹੀ ਢੰਗ ਨਾਲ ਲਾਭ ਉਠਾਉਣ ਤਾਂ ਪਰਾਲੀ ਦੀ ਸਮੱਸਿਆ ਨੂੰ ਇੱਕ ਸੁਨਹਿਰੇ ਮੌਕੇ ਵਿੱਚ ਬਦਲਿਆ ਜਾ ਸਕਦਾ ਹੈ।
Advertisement
Advertisement
×

