DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨਸ਼ਾ ਮੁਕਤੀ ਮੁਹਿੰਮ ਤਹਿਤ ਜਾਗਰੂਕ ਕੀਤਾ

ਪੁਲੀਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਕਾਰਵਾਈ

  • fb
  • twitter
  • whatsapp
  • whatsapp
featured-img featured-img
ਲੋਕਾਂ ਨੂੰ ਜਾਗਰੂਕ ਕਰਦੀ ਹੋਈ ਪੁਲੀਸ ਟੀਮ। -ਫੋਟੋ: ਸਤਨਾਮ ਸਿੰਘ
Advertisement

ਜ਼ਿਲ੍ਹਾ ਪੁਲੀਸ ਕਪਤਾਨ ਚੰਦਰ ਮੋਹਨ ਦੀ ਅਗਵਾਈ ਹੇਠ ਪੁਲੀਸ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਲਗਾਤਾਰ ਜਾਗਰੂਕਤਾ ਮੁਹਿੰਮਾਂ ਚਲਾ ਰਹੀ ਹੈ। ਜਿੱਥੇ ਪੁਲੀਸ ਵਲੋਂ ਲਗਾਤਾਰ ਨਸ਼ਾ ਤਸਕਰਾਂ ਖਿਲਾਫ਼ ਕਰਾਵਾਈ ਕੀਤੀ ਜਾ ਰਹੀ ਹੈ ਉੱਥੇ ਹੀ ਉਹ ਪਿੰਡਾਂ ਵਿਚ ਵੀ ਪੁਹੰਚ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਪੁਲੀਸ ਵਲੋਂ ਚਲਾਈ ਜਾ ਰਹੀ ਨਸ਼ਾ ਮੁਕਤ ਮੁਹਿੰਮ ਤਹਿਤ ਅੱਜ ਇੰਸਪੈਕਟਰ ਕੁਲਬੀਰ ਕੌਰ ਦੀ ਅਗਵਾਈ ਹੇਠ ਨਸ਼ਾ ਮੁਕਤੀ ਟੀਮ ਨੇ ਪਿੰਡ ਰਾਮਸ਼ਰਨ ਮਾਜਰਾ, ਫਾਲਸੰਡਾ ਰਾਂਗੜਾਨ ਤੇ ਪਿੰਡ ਘਿਸਰਪੜੀ ਵਿਚ ਜਾ ਕੇ ਵਿਦਿਆਰਥੀਆਂ ਪਿੰਡ ਵਾਸੀਆਂ, ਨੌਜਆਨਾਂ ਤੇ ਔਰਤਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਤੇ ਸਿੱਖਿਆ, ਖੇਡਾਂ ਤੇ ਸਕਾਰਾਤਮਕ ਗਤੀਵਿਧੀਆਂ ਵਿਚ ਸ਼ਾਮਲ ਹੋਣ ਲਈ ਉਤਸ਼ਾਹਿਤ ਕੀਤਾ। ਪੁਲੀਸ ਟੀਮ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕੋਈ ਉਨਾਂ ਦੇ ਇਲਾਕੇ ਵਿਚ ਨਾਸ਼ ਕਰਦਾ ਹੈ ਜਾਂ ਗੈਰ ਕਾਨੂੰਨੀ ਨਸ਼ਾ ਤਸਕਰੀ ਵਿਚ ਸ਼ਾਮਲ ਹੈ ਤਾਂ ਉਸ ਦੀ ਤੁਰੰਤ ਸੂਚਨਾ ਪੁਲੀਸ ਨੂੰ ਦਿੱਤੀ ਜਾਵੇ।

Advertisement
Advertisement
×