DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੁਰਾਣੇ ਵਾਹਨਾਂ ਵਿੱਚ ਤੇਲ ਪਾਉਣ ’ਤੇ ਪਾਬੰਦੀ, ‘ਮੱਧ ਵਰਗ ’ਤੇ ਹਮਲਾ’ ਕਰਾਰ

ਨਵੀਂ ਦਿੱਲੀ, 3 ਜੁਲਾਈ ‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਦਿੱਲੀ ਸਰਕਾਰ ’ਤੇ ਰਾਜਧਾਨੀ ਵਿੱਚ ਜ਼ਿਆਦਾ ਪੁਰਾਣੇ ਵਾਹਨਾਂ ਵਿੱਚ ਤੇਲ ਭਰਨ ’ਤੇ ਹਾਲ ਹੀ ਵਿੱਚ ਲਗਾਈ ਪਾਬੰਦੀ ਨੂੰ ਮੱਧ ਵਰਗ 'ਤੇ ਇੱਕ ਹੋਰ ਹਮਲਾ ਦੱਸਿਆ ਹੈ।...
  • fb
  • twitter
  • whatsapp
  • whatsapp
Advertisement

ਨਵੀਂ ਦਿੱਲੀ, 3 ਜੁਲਾਈ

‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਦਿੱਲੀ ਸਰਕਾਰ ’ਤੇ ਰਾਜਧਾਨੀ ਵਿੱਚ ਜ਼ਿਆਦਾ ਪੁਰਾਣੇ ਵਾਹਨਾਂ ਵਿੱਚ ਤੇਲ ਭਰਨ ’ਤੇ ਹਾਲ ਹੀ ਵਿੱਚ ਲਗਾਈ ਪਾਬੰਦੀ ਨੂੰ ਮੱਧ ਵਰਗ 'ਤੇ ਇੱਕ ਹੋਰ ਹਮਲਾ ਦੱਸਿਆ ਹੈ। ਹਾਲਾਂਕਿ ਭਾਜਪਾ ਨੇ ਇਸ ਨੂੰ ਪ੍ਰਦੂਸ਼ਣ ਕੰਟਰੋਲ ਦੇ ਜਾਰੀ ਯਤਨਾਂ ਵਿੱਚ ਇੱਕ ਜ਼ਰੂਰੀ ਕਦਮ ਦੱਸਿਆ ਸੀ।

Advertisement

ਸਿਸੋਦੀਆ ਨੇ ਇੱਥੇ ਕਿਹਾ ਕਿ ਭਾਜਪਾ ਸਰਕਾਰ ਨੇ ਦਿੱਲੀ ਦੀਆਂ ਸੜਕਾਂ ਤੋਂ 61 ਲੱਖ ਵਾਹਨਾਂ ਨੂੰ ਹਟਾਉਣ ਦਾ ਇੱਕ ਜ਼ਾਲਮ ਹੁਕਮ ਜਾਰੀ ਕੀਤਾ ਹੈ। ਇਹ ਸ਼ਾਸਨ ਨਹੀਂ; ਇਹ 'ਫੂਲੇਰਾ ਕੀ ਪੰਚਾਇਤ' ਹੈ। ਜਿਨ੍ਹਾਂ ਪਰਿਵਾਰਾਂ ਨੇ ਆਪਣੇ ਵਾਹਨਾਂ ਦੀ ਚੰਗੀ ਸੰਭਾਲ ਕੀਤੀ ਹੈ, ਉਨ੍ਹਾਂ ਨੂੰ ਹੁਣ ਸਜ਼ਾ ਦਿੱਤੀ ਜਾ ਰਹੀ ਹੈ। ਇੱਥੋਂ ਤੱਕ ਕਿ ਉਹ ਵਾਹਨ ਵੀ, ਜਿਨ੍ਹਾਂ ਨੇ ਸਿਰਫ 10,000 ਕਿਲੋਮੀਟਰ ਤੋਂ ਘੱਟ ਦਾ ਸਫ਼ਰ ਤੈਅ ਕੀਤਾ ਹੈ, ਨੂੰ ਵੀ ਅਯੋਗ ਕਰਾਰ ਦਿੱਤਾ ਜਾ ਰਿਹਾ ਹੈ।’’

ਪਹਿਲੀ ਜੁਲਾਈ ਤੋਂ ਲਾਗੂ ਹੋਣ ਵਾਲੇ ਹੁਕਮਾਂ ਅਨੁਸਾਰ 15 ਸਾਲ ਤੋਂ ਪੁਰਾਣੇ ਪੈਟਰੋਲ ਵਾਹਨਾਂ ਅਤੇ 10 ਸਾਲ ਤੋਂ ਪੁਰਾਣੇ ਡੀਜ਼ਲ ਵਾਹਨਾਂ ਵਿਚ ਦਿੱਲੀ ਵਿੱਚ ਤੇਲ ਭਰਨ ਤੋਂ ਰੋਕ ਦਿੱਤਾ ਗਿਆ ਹੈ। ਇਹ ਹੁਕਮ ਐਂਡ-ਆਫ-ਲਾਈਫ ਵਾਹਨਾਂ ’ਤੇ ਸਖ਼ਤ ਕਾਰਵਾਈ ਦਾ ਹਿੱਸਾ ਹੈ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕੀਤੇ ਜਾਣ ’ਤੇ ਜੁਰਮਾਨਿਆਂ ਵਿੱਚ ਚਾਰ ਪਹੀਆ ਵਾਹਨਾਂ ਲਈ 10,000 ਰੁਪਏ ਅਤੇ ਦੋ ਪਹੀਆ ਵਾਹਨਾਂ ਲਈ 5,000 ਰੁਪਏ ਦਾ ਜੁਰਮਾਨਾ ਸ਼ਾਮਲ ਹੈ, ਜਿਸ ਵਿੱਚ ਸੰਭਾਵਿਤ ਤੌਰ ’ਤੇ ਵਾਹਨ ਜ਼ਬਤ ਕਰਨ ਅਤੇ ਟੋਇੰਗ ਦੇ ਖਰਚੇ ਵੀ ਸ਼ਾਮਲ ਹਨ। ਸਿਸੋਦੀਆ ਨੇ ਨੀਤੀ ਪਿੱਛੇ ਦੇ ਇਰਾਦਿਆਂ ’ਤੇ ਸਵਾਲ ਉਠਾਉਂਦਿਆਂ ਪੁੱਛਿਆ ਕਿ ਇਸ ਤੋਂ ਕਿਸ ਨੂੰ ਲਾਭ ਹੋਵੇਗਾ। ਵਾਹਨ ਨਿਰਮਾਤਾਵਾਂ, ਸਕਰੈਪ ਡੀਲਰਾਂ ਅਤੇ ਨੰਬਰ ਪਲੇਟ ਕੰਪਨੀਆਂ ਨੂੰ। ਕੀ ਇਹ ਇਤਫ਼ਾਕ ਹੈ ਕਿ ਇਹ ਆਦੇਸ਼ ਟੈਕਸੀ ਕਿਰਾਏ ਵਧਾਉਣ ਦੀ ਇਜਾਜ਼ਤ ਮਿਲਣ ਤੋਂ ਠੀਕ ਪਹਿਲਾਂ ਆਇਆ ਹੈ। ਉਨ੍ਹਾਂ ਭਾਜਪਾ ’ਤੇ ਪਾਖੰਡ ਦਾ ਦੋਸ਼ ਵੀ ਲਗਾਇਆ। ਉਨ੍ਹਾਂ ਕਿਹਾ ਕਿ ਇਸ ਨੀਤੀ ਨਾਲ ਸਰਕਾਰ ਨਾਲੋਂ ਵਾਹਨ ਡੀਲਰਾਂ, ਸਕਰੈਪ ਡੀਲਰਾਂ ਨੂੰ ਵਧੇਰੇ ਲਾਭ ਹੋਵੇਗਾ। -ਪੀਟੀਆਈ

ਪੁਰਾਣੀਆਂ ਗੱਡੀਆਂ ਨੂੰ ਤੇਲ ਨਾ ਦੇਣ ਬਾਰੇ ਚੁੱਕੇ ਸਵਾਲ

ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਵਿੱਚ ਪੁਰਾਣੇ ਵਾਹਨਾਂ ’ਤੇ ਪਾਬੰਦੀ ਬਹੁਤ ਵਿਵਾਦਾਂ ਵਿੱਚ ਹੈ। ਭਾਰਤੀ ਹਵਾਈ ਸੈਨਾ ਦੇ ਸਾਬਕਾ ਅਧਿਕਾਰੀ ਨੇ ਦਿੱਲੀ ਸਰਕਾਰ ਦੇ 15 ਸਾਲ ਤੋਂ ਵੱਧ ਪੁਰਾਣੀਆਂ ਪੈਟਰੋਲ ਕਾਰਾਂ ਅਤੇ 10 ਸਾਲ ਤੋਂ ਵੱਧ ਪੁਰਾਣੀਆਂ ਡੀਜ਼ਲ ਵਾਹਨਾਂ ਨੂੰ ਚਲਾਉਣ ’ਤੇ ਪਾਬੰਦੀ ਲਗਾਉਣ ਦੇ ਫੈਸਲੇ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਪੁਰਾਣੀਆਂ ਕਾਰਾਂ ਨੂੰ ਸੀਮਤ ਕਰਨ ਦੇ ਤਰਕ ’ਤੇ ਸਵਾਲ ਉਠਾਏ ਹਨ ਜਦੋਂ ਕਿ ਦੇਸ਼ ਵਿੱਚ 40 ਸਾਲ ਤੋਂ ਵੱਧ ਪੁਰਾਣੇ ਜਹਾਜ਼ ਚੱਲ ਰਹੇ ਹਨ । ਭਾਰਤੀ ਹਵਾਈ ਸੈਨਾ ਦੇ ਸਾਬਕਾ ਅਧਿਕਾਰੀ ਸੰਜੀਵ ਕਪੂਰ ਨੇ ਨਿੱਜੀ ਵਾਹਨਾਂ ਨੂੰ ਨਿਸ਼ਾਨਾ ਬਣਾ ਕੇ ਨੀਤੀ ਦੇ ਚੋਣਵੇਂ ਲਾਗੂਕਰਨ ’ਤੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ 40 ਸਾਲ ਪੁਰਾਣੇ ਜਹਾਜ਼ ਅਤੇ 30 ਸਾਲ ਪੁਰਾਣੇ ਹੋਰ ਵਪਾਰਕ ਲਈ ਆਵਾਜਾਈ ਠੀਕ ਹਨ, ਪਰ 10 ਸਾਲ ਪੁਰਾਣੇ ਡੀਜ਼ਲ ਅਤੇ 15 ਸਾਲ ਪੁਰਾਣੇ ਪੈਟਰੋਲ ਵਾਹਨ ਦਿੱਲੀ ਦੀਆਂ ਸੜਕਾਂ ’ਤੇ ਚੱਲਣ ਲਈ ਗੈਰ-ਕਾਨੂੰਨੀ ਹਨ। ਉਨ੍ਹਾਂ ਸੋਸ਼ਲ ਮੀਡੀਆ ’ਤੇ ਪੋਸਟ ਕੀਤਾ ਕਿ ਅਸੀਂ ਅਜੇ ਵੀ 40 ਸਾਲ ਤੋਂ ਵੱਧ ਪੁਰਾਣੇ ਜਹਾਜ਼ ਉਡਾ ਰਹੇ ਹਾਂ ਅਤੇ ਸਾਡੀਆਂ ਬਹੁਤ ਸਾਰੀਆਂ ਰੇਲਗੱਡੀਆਂ, ਬੱਸਾਂ, ਕਿਸ਼ਤੀਆਂ, ਫੈਰੀਆਂ ਅਤੇ ਵਪਾਰਕ ਜਹਾਜ਼ ਰੋਜ਼ਾਨਾ ਵਰਤੋਂ ਵਿੱਚ ਤਿੰਨ ਦਹਾਕਿਆਂ ਤੋਂ ਵੱਧ ਪੁਰਾਣੇ ਹਨ। ਅਜਿਹੇ ਵਿੱਚ ਫਿਰ ਸਿਰਫ਼ ਨਿੱਜੀ ਵਾਹਨਾਂ ’ਤੇ ਪਾਬੰਦੀਆਂ ਕਿਉਂ ਲਗਾਈਆਂ ਜਾ ਰਹੀਆਂ ਹਨ। ਪੈਟਰੋਲ ਪੰਪਾਂ ’ਤੇ ਤੇਲ ਨਾਲ ਮਿਲਣ ਕਾਰਨ ਹੁਣ ਇਹ ਵਾਹਨ ਘਰਾਂ ਵਿੱਚ ਖੜ੍ਹੇ ਸ਼ੋਅਪੀਸ ਬਣ ਗਏ ਹਨ। ਉਨ੍ਹਾਂ ਕਿਹਾ ਕਿ ਅਜਿਹੇ ਵਾਹਨ ਜੋ ਸਿਰਫ ਅਜੇ ਪੰਜਾਹ, ਸੱਠ ਹਜ਼ਾਰ ਕਿੱਲੋਮੀਟਰ ਚੱਲੇ ਹਨ ਪਰ ਉਨ੍ਹਾਂ ਨੂੰ ਰਜਿਸਟਰੇਸ਼ਨ ਕਰਾਏ ਨੂੰ 15 ਸਾਲ ਹੋ ਗਏ ਹਨ, ਉਨ੍ਹਾਂ ਨੂੰ ਸਕਰੈਪ ਕਰਵਾਉਣ ਨੂੰ ਮਨ ਨਹੀਂ ਕਰਦਾ। ਭਾਜਪਾ ਸਰਕਾਰ ਦੀ ਇਹ ਨੀਤੀ ਬਿਲਕੁਲ ਗਲਤ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਇਹ ਨੀਤੀ ਬਦਲਣੀ ਚਾਹੀਦੀ ਹੈ ਕਿਉਂਿਕ ਇਸ ਨਾਲ ਆਮ ਲੋਕਾਂ ਦਾ ਕਾਫ਼ੀ ਨੁਕਸਾਨ ਹੋਵੇਗਾ। ਇਸ ਕਾਰਨ ਲੋਕਾਂ ਵਿੱਚ ਭਾਜਪਾ ਦੀ ਦਿੱਲੀ ਸਰਕਾਰ ਖ਼ਿਲਾਫ਼ ਕਾਫ਼ੀ ਰੋਸ ਹੈ। ਉਨ੍ਹਾਂ ਆਪਣੇ ਵਾਹਨਾਂ ਦਾ ਵੀ ਜ਼ਿਕਰ ਕੀਤਾ ਜੋ ਕਾਫ਼ੀ ਪੁਰਾਣੇ ਹਨ ਪਰ ਉਨ੍ਹਾਂ ਦੀ ਹਾਲਤ ਕਾਫ਼ੀ ਵਧੀਆ ਹੈ।

Advertisement
×