ਪੱਤਰ ਪ੍ਰੇਰਕ
ਗੂਹਲਾ ਚੀਕਾ, 28 ਜੂਨ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਮੈਂਬਰ ਅਤੇ ਸਾਬਕਾ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਅੱਜ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕੇ ਲੰਮੇ ਸਮੇਂ ਤੋਂ ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਜਥੇਦਾਰ ਦਾਦੂਵਾਲ ਨੇ ਕਿਹਾ ਕਿ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਕਿਸੇ ਵਿਅਕਤੀ ਨੂੰ ਜੇਲ੍ਹ ਵਿੱਚ ਨਜ਼ਰਬੰਦ ਰੱਖਣਾ ਕੌਮਾਂਤਰੀ ਅਤੇ ਭਾਰਤੀ ਕਾਨੂੰਨਾਂ ਦੇ ਤਹਿਤ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਹੈ, ਜਿਸ ਨੂੰ ਕਿਸੇ ਵੀ ਧਰਮ ਨਾਲ ਸਬੰਧਤ ਕੋਈ ਵੀ ਇਨਸਾਫ ਪਸੰਦ ਵਿਅਕਤੀ ਬਰਦਾਸ਼ਤ ਨਹੀਂ ਕਰ ਸਕਦਾ। ਦਾਦੂਵਾਲ ਨੇ ਕਿਹਾ ਕੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਹੁਣ ਕੌਮੀ ਇਨਸਾਫ ਮੋਰਚਾ ਚੰਡੀਗੜ੍ਹ ਵਿੱਚ ਲਗਾਤਾਰ ਜਾਰੀ ਹੈ।