DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Bank Fraud: ਹਰਿਆਣਾ ਸਰਕਾਰ ਵੱਲੋਂ 3 ਆਈ ਏ ਐੱਸ ਅਧਿਕਾਰੀ ਮੁਅੱਤਲ

ਹਰਿਆਣਾ ਸਰਕਾਰ ਨੇ ਆਈ ਏ ਐੱਸ ਅਧਿਕਾਰੀ ਰਾਮ ਕੁਮਾਰ ਸਿੰਘ ਜੋ ਵਿਸ਼ੇਸ਼ ਸਕੱਤਰ, ਮਾਲ ਅਤੇ ਆਫ਼ਤ ਪ੍ਰਬੰਧਨ ਵਿਭਾਗ ਅਤੇ ਵਧੀਕ ਸੀ.ਈ.ਓ., ਪੰਚਕੂਲਾ ਮੈਟਰੋਪੋਲੀਟਨ ਡਿਵੈਲਪਮੈਂਟ ਅਥਾਰਟੀ, ਪੰਚਕੂਲਾ ਵਜੋਂ ਸੇਵਾਵਾਂ ਨਿਭਾਅ ਰਹੇ ਹਨ, ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਮੁਅੱਤਲੀ ਦੀ...

  • fb
  • twitter
  • whatsapp
  • whatsapp
Advertisement

ਹਰਿਆਣਾ ਸਰਕਾਰ ਨੇ ਆਈ ਏ ਐੱਸ ਅਧਿਕਾਰੀ ਰਾਮ ਕੁਮਾਰ ਸਿੰਘ ਜੋ ਵਿਸ਼ੇਸ਼ ਸਕੱਤਰ, ਮਾਲ ਅਤੇ ਆਫ਼ਤ ਪ੍ਰਬੰਧਨ ਵਿਭਾਗ ਅਤੇ ਵਧੀਕ ਸੀ.ਈ.ਓ., ਪੰਚਕੂਲਾ ਮੈਟਰੋਪੋਲੀਟਨ ਡਿਵੈਲਪਮੈਂਟ ਅਥਾਰਟੀ, ਪੰਚਕੂਲਾ ਵਜੋਂ ਸੇਵਾਵਾਂ ਨਿਭਾਅ ਰਹੇ ਹਨ, ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।

ਮੁਅੱਤਲੀ ਦੀ ਮਿਆਦ ਦੇ ਦੌਰਾਨ ਰਾਮ ਕੁਮਾਰ ਸਿੰਘ, IAS (HY 2012) ਦਾ ਹੈੱਡਕੁਆਰਟਰ ਮੁੱਖ ਸਕੱਤਰ ਹਰਿਆਣਾ ਸਰਕਾਰ (ਸਰਵਿਸਿਜ਼-1 ਸ਼ਾਖਾ ਵਿੱਚ) ਦਾ ਦਫ਼ਤਰ ਹੋਵੇਗਾ।

Advertisement

ਇਸ ਤੋਂ ਇਲਾਵਾ ਹਰਿਆਣਾ ਸਰਕਾਰ ਨੇ ਪ੍ਰਦੀਪ ਕੁਮਾਰ-1, IAS (HY:2011) ਜੋ ਡਾਇਰੈਕਟਰ, ਸਟੇਟ ਟ੍ਰਾਂਸਪੋਰਟ ਅਤੇ ਵਿਸ਼ੇਸ਼ ਸਕੱਤਰ, ਟ੍ਰਾਂਸਪੋਰਟ ਸਨ, ਨੂੰ ਵੀ ਮੁਅੱਤਲ ਕਰ ਦਿੱਤਾ ਹੈ।

Advertisement

ਮੁਅੱਤਲੀ ਦੀ ਮਿਆਦ ਦੇ ਦੌਰਾਨ, ਪ੍ਰਦੀਪ ਕੁਮਾਰ-1, IAS (HY:2011) ਦਾ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਮੁੱਖ ਸਕੱਤਰ, ਹਰਿਆਣਾ ਸਰਕਾਰ (ਸਰਵਿਸਿਜ਼-1 ਸ਼ਾਖਾ ਵਿੱਚ) ਦਾ ਦਫ਼ਤਰ ਹੋਵੇਗਾ।

ਇਹ ਦੋਵੇਂ ਮੁਅੱਤਲੀਆਂ IDFC ਫਸਟ ਅਤੇ AU ਸਮਾਲ ਫਾਈਨਾਂਸ ਬੈਂਕ ਘੁਟਾਲੇ ਵਿੱਚ ਉਨ੍ਹਾਂ ਦੀ ਭੂਮਿਕਾ ਦੇ ਸਬੰਧ ਵਿੱਚ ਹੋਈਆਂ ਹਨ। ਇਹ ਘੁਟਾਲਾ 590 ਕਰੋੜ ਰੁਪਏ ਦਾ ਹੈ।

Advertisement
×