DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

BanPlastic:ਪਲਾਸਟਿਕ ਦੇ ਲਿਫਾਫੇ ਨਾ ਵਰਤਣ ਦੀ ਅਪੀਲ

ਅਧਿਕਾਰੀਆਂ ਨੇ ਦੁਕਾਨਦਾਰਾਂ ਨੂੰ ਕੱਪਡ਼ੇ ਦੇ ਥੈਲੇ ਵੰਡੇ

  • fb
  • twitter
  • whatsapp
  • whatsapp
featured-img featured-img
ਦੁਕਾਨਦਾਰਾਂ ਨੂੰ ਕੱਪੜੇ ਦੇ ਥੈਲੇ ਵੰਡਦੇ ਏ ਡੀ ਸੀ ਅਨੁਰਾਗ ਢਾਲੀਆ।
Advertisement

ਪਲਾਸਟਿਕ ਬੈਗ ਮੁਕਤ ਦਿਵਸ ਮੌਕੇ ਫਤਿਹਾਬਾਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹਿਰ ਦੇ ਫੁਹਾਰਾ ਚੌਕ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਗਈ ਜਿਸ ਦਾ ਉਦੇਸ਼ ਲੋਕਾਂ ਨੂੰ ਸਿੰਗਲ ਯੂਜ਼ ਪਲਾਸਟਿਕ ਦੇ ਨੁਕਸਾਨ ਤੋਂ ਜਾਣੂ ਕਰਵਾਉਣਾ ਸੀ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਏ ਡੀ ਸੀ) ਅਨੁਰਾਗ ਢਾਲੀਆ ਨੇ ਦੁਕਾਨਦਾਰਾਂ ਨੂੰ ਜੂਟ ਅਤੇ ਕੱਪੜੇ ਦੇ ਥੈਲੇ ਵੰਡੇ ਅਤੇ ਉਨ੍ਹਾਂ ਨੂੰ ਪਲਾਸਟਿਕ ਦੇ ਲਿਫ਼ਾਫਿਆਂ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਤ ਕੀਤਾ। ਏ ਡੀ ਸੀ ਅਨੁਰਾਗ ਢਾਲੀਆ ਨੇ ਕਿਹਾ ਕਿ ਵਾਤਾਵਰਨ ਦੀ ਸੁਰੱਖਿਆ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਜੇ ਹੁਣ ਵੀ ਪਲਾਸਟਿਕ ਦੀ ਵਰਤੋਂ ਨਹੀਂ ਰੋਕਦੇ ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ। ਇਸ ਲਈ ਹਰ ਨਾਗਰਿਕ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਪਲਾਸਟਿਕ ਦੀ ਥਾਂ ਜੂਟ, ਕੱਪੜੇ ਜਾਂ ਕਾਗਜ਼ ਦੇ ਥੈਲਿਆਂ ਦੀ ਵਰਤੋਂ ਨੂੰ ਆਪਣੀ ਰੋਜ਼ਾਨਾ ਦੀ ਆਦਤ ਬਣਾਉਣਾ ਚਾਹੀਦਾ ਹੈ। ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਗਾਹਕਾਂ ਨੂੰ ਪਲਾਸਟਿਕ ਦੇ ਲਿਫ਼ਾਫੇ ਨਾ ਦੇਣ ਅਤੇ ਵਾਤਾਵਰਨ ਅਨੁਕੂਲ ਥੈਲਿਆਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ। ਇਸ ਮੌਕੇ ਨਗਰ ਪਰਿਸ਼ਦ ਦੀ ਉਪ ਪ੍ਰਧਾਨ ਸਵਿਤਾ ਟੂਟੇਜਾ, ਨਗਰ ਪਰਿਸ਼ਦ ਦੇ ਕਾਰਜਕਾਰੀ ਅਧਿਕਾਰੀ ਸੁਰੇਸ਼ ਚੌਹਾਨ, ਹਰਿਆਣਾ ਰਾਜ ਪ੍ਰਦੂਸ਼ਣ ਨਿਯੰਤਰਣ ਬੋਰਡ ਦੇ ਖੇਤਰੀ ਅਧਿਕਾਰੀ ਕਵਿਰਾਜ, ਵਿਗਿਆਨੀ ਦੀਪਕ, ਏ ਈ ਈ ਰਮਿਤ ਸ਼ਰਮਾ, ਪ੍ਰਸ਼ਾਂਤ ਜੋਗੀ, ਦੇਵਾਕਰ, ਅਰਜੁਨ ਕਟਾਰੀਆ, ਨਿਰੀਖਕ ਰੋਹਤਾਸ਼, ਜੇ ਈ ਬ੍ਰਿਜਲਾਲ, ਐੱਸ ਆਈ ਮਹੇਸ਼ ਕੁਮਾਰ, ਮੁਕੇਸ਼ ਬੇਨੀਵਾਲ, ਪ੍ਰਦੀਪ, ਰਾਕੇਸ਼ ਅਤੇ ਹਰਿਆਣਾ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਹੋਰ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਸਨ।

Advertisement
Advertisement
×