DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਰਾਲਾ ਨੇ ਰੇਲ ਮੰਤਰੀ ਵੈਸ਼ਨਵ ਨਾਲ ਮੁਲਾਕਾਤ ਕੀਤੀ

ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਨੇ ਨਵੀਂ ਦਿੱਲੀ ਵਿੱਚ ਕੇਂਦਰੀ ਰੇਲ ਮੰਤਰੀ ਅਸ਼ਿਵਨੀ ਵੈਸ਼ਨਵ ਨਾਲ ਮੁਲਾਕਾਤ ਕਰਦਿਆਂ ਹਰਿਆਣਾ ਦੇ ਫਤਿਹਾਬਾਦ, ਟੋਹਾਣਾ, ਹਿਸਾਰ ਅਤੇ ਜਾਖਲ ਖੇਤਰ ਨਾਲ ਸਬੰਧਤ ਵੱਖ-ਵੱਖ ਰੇਲਵੇ ਵਿਕਾਸ ਪ੍ਰਾਜੈਕਟਾਂ ਅਤੇ ਯਾਤਰੀ ਸਹੂਲਤਾਂ ਬਾਰੇ ਚਰਚਾ ਕੀਤੀ। ਇਸ ਦੌਰਾਨ ਸੰਸਦ...

  • fb
  • twitter
  • whatsapp
  • whatsapp
featured-img featured-img
ਕੇਂਦਰੀ ਰੇਲ ਮੰਤਰੀ ਦਾ ਸਨਮਾਨ ਕਰਦੇ ਹੋਏ ਸੰਸਦ ਮੈਂਬਰ ਸੁਭਾਸ਼ ਬਰਾਲਾ।
Advertisement

ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਨੇ ਨਵੀਂ ਦਿੱਲੀ ਵਿੱਚ ਕੇਂਦਰੀ ਰੇਲ ਮੰਤਰੀ ਅਸ਼ਿਵਨੀ ਵੈਸ਼ਨਵ ਨਾਲ ਮੁਲਾਕਾਤ ਕਰਦਿਆਂ ਹਰਿਆਣਾ ਦੇ ਫਤਿਹਾਬਾਦ, ਟੋਹਾਣਾ, ਹਿਸਾਰ ਅਤੇ ਜਾਖਲ ਖੇਤਰ ਨਾਲ ਸਬੰਧਤ ਵੱਖ-ਵੱਖ ਰੇਲਵੇ ਵਿਕਾਸ ਪ੍ਰਾਜੈਕਟਾਂ ਅਤੇ ਯਾਤਰੀ ਸਹੂਲਤਾਂ ਬਾਰੇ ਚਰਚਾ ਕੀਤੀ। ਇਸ ਦੌਰਾਨ ਸੰਸਦ ਮੈਂਬਰ ਸੁਭਾਸ਼ ਬਰਾਲਾ ਨੇ ਖੇਤਰ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਰੇਲਵੇ ਮੰਗਾਂ ਸਬੰਧੀ ਰੇਲ ਮੰਤਰੀ ਨੂੰ ਮੰਗ ਪੱਤਰ ਵੀ ਸੌਂਪਿਆ।

ਸ੍ਰੀ ਬਰਾਲਾ ਨੇ ਕਿਹਾ ਕਿ ਖੇਤਰ ਵਿੱਚ ਲਗਾਤਾਰ ਵਧ ਰਹੀ ਆਵਾਜਾਈ, ਕਿਸਾਨਾਂ ਦੀ ਆਵਾਜਾਈ ਅਤੇ ਵਪਾਰਕ ਗਤੀਵਿਧੀਆਂ ਨੂੰ ਦੇਖਦਿਆਂ ਰੇਲਵੇ ਢਾਂਚੇ ਦਾ ਵਿਸਥਾਰ ਸਮੇਂ ਦੀ ਮੁੱਖ ਲੋੜ ਬਣ ਚੁੱਕੀ ਹੈ। ਟੋਹਾਣਾ-ਕੁਲਾਂ ਰੋਡ ’ਤੇ ਬਣ ਰਹੇ ਰੇਲਵੇ ਓਵਰਬ੍ਰਿਜ ਦੇ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਉਕਲਾਨਾ ਖੇਤਰ ਵਿੱਚ ਪ੍ਰਸਤਾਵਿਤ ਰੇਲਵੇ ਓਵਰਬ੍ਰਿਜ ਨੂੰ ਜਲਦ ਪੂਰਾ ਕਰਨ ਦੀ ਮੰਗ ਕੀਤੀ। ਹਿਸਾਰ-ਟੋਹਾਣਾ ਰੇਲ ਖੰਡ ’ਤੇ ਰੇਲਵੇ ਬਾਈਪਾਸ ਲਿੰਕ ਦੇ ਸਰਵੇਖਣ ਨੂੰ ਮਨਜ਼ੂਰੀ ਦੇਣ ਦੀ ਅਪੀਲ ਵੀ ਕੀਤੀ ਗਈ। ਸ੍ਰੀ ਬਰਾਲਾ ਨੇ ਯਾਤਰੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਅੰਮ੍ਰਿਤਸਰ-ਹਿਸਾਰ ਦਰਮਿਆਨ ਨਵੀਂ ਇੰਟਰਸਿਟੀ ਟਰੇਨ ਸੇਵਾ ਸ਼ੁਰੂ ਕਰਨ ਦੀ ਮੰਗ ਵੀ ਰੱਖੀ। ਉਨ੍ਹਾਂ ਨੇ ਅੰਮ੍ਰਿਤਸਰ-ਹਿਸਾਰ ਐਕਸਪ੍ਰੈਸ ਵਿੱਚ ਵਾਧੂ ਸਲੀਪਰ ਅਤੇ ਜਨਰਲ ਕੋਚ ਜੋੜਨ ਦੀ ਅਪੀਲ ਕੀਤੀ। ਉਨ੍ਹਾਂ ਜਮਾਲਪੁਰ ਰੇਲਵੇ ਸਟੇਸ਼ਨ ’ਤੇ ਟਰੇਨਾਂ ਦੇ ਠਹਿਰਾਅ ਦੀ ਮੰਗ ਵੀ ਉਠਾਈ। ਰੇਲ ਮੰਤਰੀ ਅਸ਼ਿਵਨੀ ਵੈਸ਼ਨਵ ਨੇ ਸ੍ਰੀ ਬਰਾਲਾ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਉਠਾਈਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ। ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ।

Advertisement

Advertisement
Advertisement
×