ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 18 ਫਰਵਰੀ
ਸਥਾਨਕ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਵਿਚ ਅੱਜ ਕਿਸਾਨ ਅੰਦੋਲਨ ਦੀ ਸਫ਼ਲਤਾ ਲਈ ਚਾਰ ਸਹਿਜ ਪਾਠਾਂ ਦੀ ਲੜੀ ਦੀ ਆਰੰਭਤਾ ਕੀਤੀ ਗਈ, ਜਿਨ੍ਹਾਂ ਦੇ ਭੋਗ 27 ਫਰਵਰੀ ਨੂੰ ਪਾਏ ਜਾਣਗੇ। ਸਿੱਖ ਪੰਥ ਦੇ ਵਿਦਵਾਨ ਤੇ ਕਥਾਵਾਚਕ ਗਿਆਨੀ ਸਾਹਿਬ ਸਿੰਘ ਨੇ ਅੰਦੋਲਨ ਦੀ ਸਫ਼ਲਤਾ ਲਈ ਅਰਦਾਸ ਕਰਦਿਆਂ ਕਿਹਾ ਕਿ ਵਾਹਿਗੂਰੂ ਸ਼ਾਸਕਾਂ ਨੂੰ ਸੁਮੱਤ ਬਖਸ਼ੇ ਤੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਹੋਣ। ਇਸ ਮੌਕੇ ਭਗਵੰਤ ਸਿੰਘ ਖਾਲਸਾ, ਇੰਦਰਜੀਤ ਸਿੰਘ, ਨਿਰਮਲ ਸਿੰਘ , ਗਗਨਦੀਪ ਸਿੰਘ , ਦਲਜੀਤ ਸਿੰਘ ਆਦਿ ਤੋਂ ਇਲਾਵਾ ਸੰਗਤ ਮੌਜੂਦ ਸੀ।