ਕਾਲਜ ਵਿਚ ਨਵੇਂ ਵਿਦਿਅਕ ਸੈਸ਼ਨ ਦੀ ਸ਼ੁਰੂਆਤ
ਟੈਰੀ ਕਾਲਜ ਵਿਚ ਨਵੇਂ ਵਿਦਿਅਕ ਸੈਸ਼ਨ ਦਾ ਸ਼ੁਭ ਅਰੰਭ ਬੜੇ ਹੀ ਉਤਸ਼ਾਹ ਅਤੇ ਚਾਅ ਨਾਲ ਕੀਤਾ ਗਿਆ। ਕਾਲਜ ਦੇ ਮੈਦਾਨ ਵਿਚ ਵਿਦਿਆਰਥੀਆਂ ਦਾ ਸੁਖਾਵੇਂ ਮਾਹੌਲ ਵਿਚ ਸੁਆਗਤ ਕੀਤਾ ਗਿਆ। ਇਸ ਮੌਕੇ ਕਾਲਜ ਦੀ ਪ੍ਰਬੰਧਕ ਸੀਮਿਤੀ ਤੇ ਅਧਿਅਪਕਾਂ ਨੇ ਵਿਦਿਆਰਥੀਆਂ ਨੂੰ...
Advertisement
ਟੈਰੀ ਕਾਲਜ ਵਿਚ ਨਵੇਂ ਵਿਦਿਅਕ ਸੈਸ਼ਨ ਦਾ ਸ਼ੁਭ ਅਰੰਭ ਬੜੇ ਹੀ ਉਤਸ਼ਾਹ ਅਤੇ ਚਾਅ ਨਾਲ ਕੀਤਾ ਗਿਆ। ਕਾਲਜ ਦੇ ਮੈਦਾਨ ਵਿਚ ਵਿਦਿਆਰਥੀਆਂ ਦਾ ਸੁਖਾਵੇਂ ਮਾਹੌਲ ਵਿਚ ਸੁਆਗਤ ਕੀਤਾ ਗਿਆ। ਇਸ ਮੌਕੇ ਕਾਲਜ ਦੀ ਪ੍ਰਬੰਧਕ ਸੀਮਿਤੀ ਤੇ ਅਧਿਅਪਕਾਂ ਨੇ ਵਿਦਿਆਰਥੀਆਂ ਨੂੰ ਸਖਤ ਮਿਹਨਤ ,ਅਨੁਸ਼ਾਸ਼ਨ ਤੇ ਸਮਰਪਣ ਦੇ ਨਾਲ ਸਿਖਿੱਆ ਗ੍ਰਹਿਣ ਕਰਨ ਲਈ ਪ੍ਰੇਰਿਤ ਕੀਤਾ। ਕਾਲਜ ਦੇ ਪ੍ਰਿੰਸੀਪਲ ਸੁਧੀਰ ਕੁਮਾਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਸਿਰਫ ਡਿਗਰੀ ਪ੍ਰਾਪਤ ਕਰਨ ਦਾ ਸਰੋਤ ਨਹੀਂ ਸਗੋਂ ਇਹ ਜ਼ਿੰਦਗੀ ਦੀਆਂ ਨੈਤਿਕ ਕਦਰਾਂ ਕੀਮਤਾਂ ਨੂੰ ਸਮਝਣ ਅਤੇ ਸਮਾਜ ਵਿਚ ਸਕਾਰਾਤਮਕ ਯੋਗਦਾਨ ਦੇਣ ਦਾ ਰਾਹ ਹੈ। ਕਾਲਜ ਦੇ ਵਾਈਸ ਚੇਅਰਮੈਨ ਡਾ. ਵਿਰੇਂਦਰ ਗੋਇਲ ਅਤੇ ਆਰਕੀਟੈਕਟ ਮੈਡਮ ਰਿਮਾ ਗੋਇਲ ਨੇ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ ਲਈ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।
Advertisement
Advertisement
×