ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਅਕਤੂਬਰ
ਆਲ ਇੰਡੀਆ ਕਾਂਗਰਸ ਕਮੇਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਮੁਲਾਕਾਤ ਕਰਨ ਲਈ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਦਿੱਤੀ ਪਹੁੰਚੇ। ਸ੍ਰੀ ਹੁੱਡਾ ਨੇ ਖੜਗੇ ਨੂੰ ਜਿੱਤ ਲਈ ਵਧਾਈ ਦਿੱਤੀ ਅਤੇ ਪਾਰਟੀ ਨੂੰ ਕੌਮੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਵਿਚਾਰ-ਚਰਚਾ ਕੀਤੀ। ਉਨ੍ਹਾਂ ਨੇ ਖੜਗੇ ਨੂੰ ਆਦਮਪੁਰ ਜ਼ਿਮਨੀ ਚੋਣ ਵਿੱਚ ਜਿੱਤ ਦਾ ਭਰੋਸਾ ਦਿੱਤਾ ਅਤੇ ਹਰਿਆਣਾ ਫੇਰੀ ਦਾ ਸੱਦਾ ਦਿੱਤਾ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਵਿੱਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਰਣਨੀਤੀ ਤਿਆਰ ਕੀਤੀ ਗਈ ਹੈ, ਉਸ ਰਣਨੀਤੀ ਤਹਿਤ ਹੀ ਆਉਣ ਵਾਲੇ ਦਿਨਾਂ ਵਿੱਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।