ਵੱਡੀ ਖ਼ਬਰ: ਸਕੱਤਰੇਤ ਦੀ ਛੱਤ ਤੋਂ ਛਾਲ ਮਾਰ ਕੇ ਮੁਲਾਜ਼ਮ ਨੇ ਕੀਤੀ ਖ਼ੁਦਕੁਸ਼ੀ
ਚੰਡੀਗੜ੍ਹ ਸਥਿਤ ਹਰਿਆਣਾ ਸਿਵਲ ਸਕੱਤਰੇਤ ਦੀ ਛੱਤ ਤੋਂ ਇੱਕ ਮੁਲਾਜ਼ਮ ਨੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਗਣੇਸ਼ ਦਾਸ ਅਰੋੜਾ ਵਜੋਂ ਹੋਈ ਹੈ। ਜੋ ਕਿ ਹਰਿਆਣਾ ਦੇ ਇੱਕ ਆਈਐਸ ਅਫ਼ਸਰ ਨਾਲ ਬਤੌਰ ਸਕੱਤਰ ਤੇ ਨਾਥ ਹੈ। ਘਟਨਾ...
Advertisement
ਚੰਡੀਗੜ੍ਹ ਸਥਿਤ ਹਰਿਆਣਾ ਸਿਵਲ ਸਕੱਤਰੇਤ ਦੀ ਛੱਤ ਤੋਂ ਇੱਕ ਮੁਲਾਜ਼ਮ ਨੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਗਣੇਸ਼ ਦਾਸ ਅਰੋੜਾ ਵਜੋਂ ਹੋਈ ਹੈ। ਜੋ ਕਿ ਹਰਿਆਣਾ ਦੇ ਇੱਕ ਆਈਐਸ ਅਫ਼ਸਰ ਨਾਲ ਬਤੌਰ ਸਕੱਤਰ ਤੇ ਨਾਥ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਚੰਡੀਗੜ੍ਹ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮੁਲਾਜ਼ਮ ਵੱਲੋਂ 15 ਦਿਨ ਪਹਿਲਾਂ ਵੀ ਸਕੱਤਰੇਤ ਦੀ ਛੱਤ ਤੋਂ ਛਾਲ ਮਾਰਨ ਦੀ ਕੋਸ਼ਿਸ਼ ਕੀਤੀ ਸੀ। ਪਰ ਉੱਥੇ ਮੌਜੂਦ ਕੁਝ ਲੋਕਾਂ ਨੇ ਉਸ ਨੂੰ ਰੋਕ ਲਿਆ ਸੀ। ਅੱਜ ਦੁਪਹਿਰ ਸਮੇਂ ਮੁੜ ਗਣੇਸ਼ ਦਾਸ ਅਰੋੜਾ ਨੇ ਸਿਵਲ ਸਕੱਤਰੇਤ ਦੀ ਛੱਤ ਉੱਤੇ ਪਹੁੰਚ ਕੇ ਛਾਲ ਮਾਰ ਦਿੱਤੀ। ਜਿਸ ਨੂੰ ਤੁਰੰਤ ਸੈਕਟਰ 16 ਸਥਿਤ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ।
Advertisement
Advertisement
Advertisement
×

