ਸ਼ਹੀਦ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਮਨਾਇਆ
ਨਿੱਜੀ ਪੱਤਰ ਪ੍ਰੇਰਕ ਲੁਧਿਆਣਾ, 28 ਜਨਵਰੀ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਵਿੱਚ ਅਮਰ ਸ਼ਹੀਦ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ ਜਿਸ ਵਿੱਚ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਨੇ ਸੰਗਤ ਨੂੰ ਨਿਹਾਲ ਕੀਤਾ। ਗੁਰਮਤਿ ਸਮਾਗਮ ਵਿੱਚ ਗੁਰਦੁਆਰਾ ਸਾਹਿਬ...
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 28 ਜਨਵਰੀ
ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਵਿੱਚ ਅਮਰ ਸ਼ਹੀਦ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ ਜਿਸ ਵਿੱਚ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਨੇ ਸੰਗਤ ਨੂੰ ਨਿਹਾਲ ਕੀਤਾ। ਗੁਰਮਤਿ ਸਮਾਗਮ ਵਿੱਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਪਰਮਵੀਰ ਸਿੰਘ, ਭਾਈ ਗੁਰਸ਼ਰਨ ਸਿੰਘ ਤੇ ਭਾਈ ਰਣਜੀਤ ਸਿੰਘ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਨੇ ਇਲਾਹੀ ਬਾਣੀ ਦੇ ਕੀਰਤਨ ਦੀ ਸੇਵਾ ਨਿਭਾਈ। ਇਸ ਉਪਰੰਤ ਮੁੱਖ ਕਥਾਵਾਚਕ ਭਾਈ ਮਨਪ੍ਰੀਤ ਸਿੰਘ ਨੇ ਸ਼ਹੀਦ ਬਾਬਾ ਦੀਪ ਸਿੰਘ ਦੇ ਜੀਵਨ ਸਬੰਧੀ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਅਤੇ ਮੀਤ ਪ੍ਰਧਾਨ ਸਤਪਾਲ ਸਿੰਘ ਪਾਲ ਨੇ ਰਾਗੀ ਜਥਿਆਂ ਨੂੰ ਸਿਰੋਪੇ ਭੇਟ ਕੀਤੇ। ਇਸ ਮੌਕੇ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਤੇਜਿੰਦਰ ਸਿੰਘ ਡੰਗ, ਤਰਲੋਚਨ ਸਿੰਘ ਬੱਬਰ, ਚਰਨਕਮਲ ਸਿੰਘ ਲਾਇਲਪੁਰੀ, ਅਰਜਨ ਸਿੰਘ ਚੀਮਾ, ਸੁਰਜੀਤ ਸਿੰਘ ਮਠਾੜੂ, ਮੋਹਨ ਸਿੰਘ ਚੌਹਾਨ, ਬਲਜੀਤ ਸਿੰਘ ਦੁਖੀਆ ਅਤੇ ਦਵਿੰਦਰ ਸਿੰਘ ਸਿੱਬਲ ਵੀ ਹਾਜ਼ਰ ਸਨ।

