DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭਾਜਪਾ ਮਗਨਰੇਗਾ ਦਾ ਕਤਲ ਕਰ ਰਹੀ ਹੈ: ਅਰੋੜਾ

ਕਾਂਗਰਸ ਆਗੂ ਵੱਲੋਂ ਜੀ ਰਾਮ ਜੀ ਕਾਨੂੰਨ ਦਾ ਵਿਰੋਧ

  • fb
  • twitter
  • whatsapp
  • whatsapp
featured-img featured-img
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਾਂਗਰਸੀ ਆਗੂ।
Advertisement

ਥਾਨੇਸਰ ਦੇ ਵਿਧਾਇਕ ਤੇ ਕਾਂਗਰਸੀ ਆਗੂ ਅਸ਼ੋਕ ਅਰੋੜਾ ਨੇ ਕਿਹਾ ਕਿ ਭਾਜਪਾ ਮਗਨਰੇਗਾ ਨੂੰ ਕਮਜ਼ੋਰ ਕਰਕੇ ਖ਼ਤਮ ਕਰਨਾ ਚਾਹੁੰਦੀ ਹੈ। ਭਾਜਪਾ ਮਗਨਰੇਗਾ ਦਾ ਦਿਨ-ਦਿਹਾੜੇ ਕਤਲ ਕਰ ਹੀ ਹੈ, ਜਿਸ ਨੂੰ ਕਾਂਗਰਸ ਪਾਰਟੀ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਹ ਇੱਥੇ ਕਾਂਗਰਸ ਭਵਨ ਵਿੱਚ ਕਾਂਗਰਸ ਦੀ ‘ਮਗਨਰੇਗਾ ਬਚਾਓ ਮੁਹਿੰਮ’ ਤਹਿਤ ਪ੍ਰੈੱਸ ਕਾਨਫਰੰਸ ਕਰ ਰਹੇ ਸਨ।

ਇਸ ਸਾਂਝੀ ਪ੍ਰੈੱਸ ਕਾਨਫਰੰਸ ਵਿੱਚ ਪਿਹੋਵਾ ਦੇ ਵਿਧਾਇਕ ਮਨਦੀਪ ਚੱਠਾ, ਸ਼ਾਹਬਾਦ ਦੇ ਵਿਧਾਇਕ ਰਾਮ ਕਰਨ ਕਾਲਾ ਅਤੇ ਸਾਬਕਾ ਸੰਸਦ ਮੈਂਬਰ ਕੈਲਾਸ਼ੋ ਸੈਣੀ ਨੇ ਵੀ ਹਿੱਸਾ ਲਿਆ। ਵਿਧਾਇਕ ਅਰੋੜਾ ਨੇ ਕਿਹਾ ਕਿ ਮਗਨਰੇਗਾ ਸਬੰਧੀ ਇੱਕ ਵਿਆਪਕ ਅੰਦੋਲਨ ਉਲੀਕਿਆ ਗਿਆ ਹੈ, ਜਿਸ ਤਹਿਤ ਕਾਂਗਰਸ ਪੂਰੇ ਸੂਬੇ ਵਿੱਚ ਜ਼ਿਲ੍ਹਾ ਪੱਧਰ ’ਤੇ ਪ੍ਰੈੱਸ ਕਾਨਫਰੰਸਾਂ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ 11 ਜਨਵਰੀ ਨੂੰ ਮਹਾਤਮਾ ਗਾਂਧੀ ਦੇ ਬੁੱਤ ਅੱਗੇ ਜ਼ਿਲ੍ਹਾ ਪੱਧਰ ’ਤੇ ਇੱਕ ਦਿਨ ਦਾ ਮੌਨ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਉਦੋਂ ਤੱਕ ਸੰਘਰਸ਼ ਜਾਰੀ ਰੱਖੇਗੀ ਜਦੋਂ ਤੱਕ ਇਸ ਦਾ ਅਸਲ ਰੂਪ ਬਹਾਲ ਨਹੀਂ ਹੋ ਜਾਂਦਾ। ਉਨ੍ਹਾਂ ਯਾਦ ਕਰਵਾਇਆ ਕਿ ਯੂ ਪੀ ਏ ਸਰਕਾਰ ਨੇ 2005 ਵਿੱਚ ਮਗਨਰੇਗਾ ਸ਼ੁਰੂ ਕੀਤਾ ਸੀ, ਜਿਸ ਤਹਿਤ ਕਿਸੇ ਵੀ ਪੇਂਡੂ ਬੇਰੁਜ਼ਗਾਰ ਵਿਅਕਤੀ ਨੂੰ ਮੰਗ ਕਰਨ ‘ਤੇ 15 ਦਿਨਾਂ ਦੇ ਅੰਦਰ ਕੰਮ ਦੇਣਾ ਲਾਜ਼ਮੀ ਸੀ। ਸਾਲ ਵਿੱਚ ਘੱਟੋ-ਘੱਟ 100 ਦਿਨਾਂ ਦੇ ਕੰਮ ਦੇ ਅਧਿਕਾਰ ਨੇ ਇਸ ਯੋਜਨਾ ਨੂੰ ਪਿੰਡਾਂ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਬਣਾ ਦਿੱਤਾ ਸੀ। ਪਰ ਹੁਣ ਭਾਜਪਾ ਸਰਕਾਰ ਕਾਨੂੰਨੀ ਗਰੰਟੀਆਂ ਨੂੰ ਖ਼ਤਮ ਕਰਕੇ ਗਰੀਬਾਂ ਦੇ ਹੱਕਾਂ ‘ਤੇ ਡਾਕਾ ਮਾਰ ਰਹੀ ਹੈ।

Advertisement

Advertisement
Advertisement
×