DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭਾਜਪਾ ਆਗੂਆਂ ਨੇ ਵਿਰੋਧੀ ਧਿਰਾਂ ਦੇ ਪੁਤਲੇ ਫੂਕੇ

ਵਿਰੋਧੀ ਧਿਰਾਂ ਨੇ ਆਪਣਾ ਮਹਿਲਾ ਵਿਰੋਧੀ ਚਿਹਰਾ ਬੇਨਕਾਬ ਕੀਤਾ: ਤਾਇਲ

  • fb
  • twitter
  • whatsapp
  • whatsapp
Advertisement

ਜੀਂਦ ਵਿੱਚ ਭਾਜਪਾ ਦੀਆਂ ਮਹਿਲਾ ਵਰਕਰਾਂ ਨੇ ‘ਨਾਰੀ ਸ਼ਕਤੀ ਵੰਦਨ ਐਕਟ’ ਦਾ ਵਿਰੋਧ ਕਰਨ ਵਾਲਿਆਂ ਖ਼ਿਲਾਫ਼ ਰੋਸ ਪ੍ਰਗਟਾਉਣ ਲਈ ‘ਜਨ ਆਕ੍ਰੋਸ਼ ਸੰਮੇਲਨ’ ਕੀਤਾ। ਇਸ ਪ੍ਰੋਗਰਾਮ ਦੀ ਪ੍ਰਬੰਧਕ ਰੀਟਾ ਧੀਮਾਨ ਅਤੇ ਸੰਤੋਸ਼ ਸ਼ਰਮਾ ਸਨ ਜਦਕਿ ਸੰਮੇਲਨ ਦੀ ਕੋ-ਆਰਡੀਨੇਟਰ ਭਾਜਪਾ ਦੀ ਜ਼ਿਲ੍ਹਾ ਜਨਰਲ ਸਕੱਤਰ ਪੁਸ਼ਪਾ ਤਾਇਲ ਰਹੀ। ਸੰਮੇਲਨ ਵਿੱਚ ਮੁੱਖ ਮਹਿਮਾਨ ਵਜੋਂ ਹਰਿਆਣਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਡਾ. ਕ੍ਰਿਸ਼ਨ ਮਿੱਢਾ ਪਹੁੰਚੇ। ਵਿਸ਼ੇਸ਼ ਮਹਿਮਾਨਾਂ ਵਜੋਂ ਨਗਰ ਪਰਿਸ਼ਦ ਦੀ ਚੇਅਰਪਰਸਨ ਡਾ. ਅਨੁਰਾਧਾ ਸੈਣੀ, ਪ੍ਰਿੰਸੀਪਲ ਨੀਰੂ ਜਿੰਦਲ ਅਤੇ ਭਾਜਪਾ ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਕਵਿਤਾ ਸ਼ਰਮਾ ਨੇ ਸ਼ਿਰਕਤ ਕੀਤੀ।

ਸੰਮੇਲਨ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਡਾ. ਕ੍ਰਿਸ਼ਨ ਮਿੱਢਾ ਨੇ ਕਿਹਾ ਕਿ ਟੀ ਐੱਮ ਸੀ, ਸਮਾਜਵਾਦੀ ਪਾਰਟੀ, ਡੀ ਐੱਮ ਕੇ ਅਤੇ ਕਾਂਗਰਸ ਵਰਗੀਆਂ ਪਾਰਟੀਆਂ ਨੇ ‘ਨਾਰੀ ਸ਼ਕਤੀ ਵੰਦਨ ਐਕਟ’ ਦਾ ਵਿਰੋਧ ਕਰ ਕੇ ਮਾੜੀ ਮਾਨਸਿਕਤਾ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਹਿਲਾ ਸ਼ਕਤੀ ਚੋਣਾਂ ਵੇਲੇ ਵੋਟ ਦੀ ਵਰਤੋਂ ਕਰ ਕੇ ਇਸ ਅਪਮਾਨ ਦਾ ਬਦਲਾ ਲਵੇਗੀ। ਇਸ ਮੌਕੇ ਕੋ-ਆਰਡੀਨੇਟਰ ਪੁਸ਼ਪਾ ਤਾਇਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਔਰਤਾਂ ਨੂੰ ਬਰਾਬਰ ਅਧਿਕਾਰ ਦਿੰਦਿਆਂ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਵਿੱਚ 33 ਫ਼ੀਸਦੀ ਰਾਖਵਾਂਕਰਨ ਦੇਣ ਦਾ ਇਤਿਹਾਸਕ ਕੰਮ ਕੀਤਾ ਹੈ, ਪਰ ਵਿਰੋਧੀ ਧਿਰਾਂ ਨੇ ਇਸ ਦਾ ਵਿਰੋਧ ਕਰ ਕੇ ਆਪਣਾ ਮਹਿਲਾ-ਵਿਰੋਧੀ ਚਿਹਰਾ ਉਜਾਗਰ ਕਰ ਦਿੱਤਾ ਹੈ। ਇਸ ਦੌਰਾਨ ਮਹਿਲਾਵਾਂ ਵੱਲੋਂ ਵਿਰੋਧੀ ਧਿਰ ਦੇ ਨੇਤਾਵਾਂ ਰਾਹੁਲ ਗਾਂਧੀ, ਅਖਿਲੇਸ਼ ਯਾਦਵ ਤੇ ਮਮਤਾ ਬੈਨਰਜੀ ਦੇ ਪੁਤਲੇ ਸਾੜੇ ਗਏ।

Advertisement

Advertisement
Advertisement
×