DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

BJP Workers ਨੂੰ ਸਰਕਾਰੀ ਸਕੀਮਾਂ ਘਰ-ਘਰ ਪਹੁੰਚਾਉਣ ਦਾ ਸੱਦਾ

ਉੱਤਰਾਖੰਡ ਸਰਕਾਰ ਵਿੱਚ ਗੰਨਾ ਰਾਜ ਮੰਤਰੀ ਸ਼ਿਆਮ ਵੀਰ ਸੈਣੀ ਦਾ ਬਾਬੈਨ ਪਹੁੰਚਣ ’ਤੇ ਭਾਜਪਾ ਕਾਰਕੁਨਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਸੈਣੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਅਤੇ ਸੂਬਾ ਪੱਧਰ ’ਤੇ ਭਾਜਪਾ ਸਰਕਾਰਾਂ ਕਿਸਾਨਾਂ ਦੀ ਖ਼ੁਸ਼ਹਾਲੀ ਅਤੇ ਸਮਾਜ ਦੇ ਸਮੁੱਚੇ...

  • fb
  • twitter
  • whatsapp
  • whatsapp
Advertisement

ਉੱਤਰਾਖੰਡ ਸਰਕਾਰ ਵਿੱਚ ਗੰਨਾ ਰਾਜ ਮੰਤਰੀ ਸ਼ਿਆਮ ਵੀਰ ਸੈਣੀ ਦਾ ਬਾਬੈਨ ਪਹੁੰਚਣ ’ਤੇ ਭਾਜਪਾ ਕਾਰਕੁਨਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਸੈਣੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਅਤੇ ਸੂਬਾ ਪੱਧਰ ’ਤੇ ਭਾਜਪਾ ਸਰਕਾਰਾਂ ਕਿਸਾਨਾਂ ਦੀ ਖ਼ੁਸ਼ਹਾਲੀ ਅਤੇ ਸਮਾਜ ਦੇ ਸਮੁੱਚੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀਆਂ ਹਨ। ਉਨ੍ਹਾਂ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਕਰਨ, ਕਿਸਾਨਾਂ ਦੀ ਆਮਦਨ ਵਧਾਉਣ ਅਤੇ ਜਨ ਭਲਾਈ ਯੋਜਨਾਵਾਂ ਦਾ ਲਾਭ ਆਖ਼ਰੀ ਵਿਅਕਤੀ ਤੱਕ ਪਹੁੰਚਾਉਣ ਲਈ ਸਰਕਾਰ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਵਰਕਰਾਂ ਨੂੰ ਜਨਹਿਤ ਦੇ ਮੁੱਦਿਆਂ ਨੂੰ ਪਹਿਲ ਦੇਣ ਅਤੇ ਪੂਰੀ ਸ਼ਰਧਾ ਤੇ ਏਕਤਾ ਨਾਲ ਸਮਾਜ ਦੀ ਸੇਵਾ ਕਰਨ ਦਾ ਸੱਦਾ ਦਿੱਤਾ।

ਮੀਟਿੰਗ ਦੌਰਾਨ ਉਨ੍ਹਾਂ ਉੱਤਰਾਖੰਡ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਰਣਨੀਤੀ ਸਾਂਝੀ ਕੀਤੀ। ਉਨ੍ਹਾਂ ਬੂਥ ਪੱਧਰ ਤੱਕ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ, ਜਨ ਸੰਪਰਕ ਮੁਹਿੰਮ ਤੇਜ਼ ਕਰਨ ਅਤੇ ਸਰਕਾਰ ਦੀਆਂ ਵਿਕਾਸ ਯੋਜਨਾਵਾਂ ਨੂੰ ਲੋਕਾਂ ਤੱਕ ਲਿਜਾਣ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਇਸ ਦੌਰਾਨ ਸੈਣੀ ਸਮਾਜ ਰਾਦੌਰ ਦੇ ਮੁਖੀ ਸੰਦੀਪ ਕੁਮਾਰ ਨੇ ਮੰਗ ਕੀਤੀ ਕਿ ਉੱਤਰਾਖੰਡ ਵਿਧਾਨ ਸਭਾ ਚੋਣਾਂ ਵਿੱਚ ਸ਼ਿਆਮ ਵੀਰ ਸੈਣੀ ਨੂੰ ਕਲੀਅਰ ਵਿਧਾਨ ਸਭਾ ਹਲਕੇ ਤੋਂ ਭਾਜਪਾ ਦਾ ਉਮੀਦਵਾਰ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸੈਣੀ ਦੀ ਲੋਕ ਸੇਵਾ ਅਤੇ ਪ੍ਰਸਿੱਧੀ ਨੂੰ ਦੇਖਦੇ ਹੋਏ ਪਾਰਟੀ ਨੂੰ ਉਨ੍ਹਾਂ ਨੂੰ ਮੌਕਾ ਦੇਣਾ ਚਾਹੀਦਾ ਹੈ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ, ਸੈਣੀ ਸਿੱਖਿਆ ਕਮੇਟੀ ਦੇ ਪ੍ਰਧਾਨ ਨਾਇਬ ਪਟਾਕ ਮਾਜਰਾ, ਸੈਣੀ ਸਮਾਜ ਸਭਾ ਰਾਦੌਰ ਦੇ ਸੰਦੀਪ ਸੈਣੀ, ਬਾਬੈਨ ਮੰਡਲ ਪ੍ਰਧਾਨ ਵਿਕਾਸ ਸ਼ਰਮਾ, ਨਰਿੰਦਰ ਦਬਖੇੜਾ, ਅਨਿਲ ਟਾਟਕੀ, ਵਿਜੈ ਗਾਬਾ, ਜਤਿੰਦਰ ਚਕਚਾਨਪੁਰ ਅਤੇ ਗੁਲਸ਼ਨ ਸੈਣੀ ਨੇ ਰਾਜ ਮੰਤਰੀ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕੀਤੇ। ਸਮਾਗਮ ਵਿੱਚ ਹਾਜ਼ਰ ਲੋਕਾਂ ਨੇ ਸ਼ਿਆਮ ਵੀਰ ਸੈਣੀ ਵੱਲੋਂ ਕਿਸਾਨਾਂ, ਸਮਾਜ ਅਤੇ ਆਮ ਲੋਕਾਂ ਦੀ ਭਲਾਈ ਲਈ ਕੀਤੇ ਕਾਰਜਾਂ ਦੀ ਸ਼ਲਾਘਾ ਕੀਤੀ।

Advertisement

Advertisement
Advertisement
×