DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੈਣੀ ਦੇ ਜਨਮ ਦਿਨ ’ਤੇ ਖੂਨਦਾਨ ਤੇ ਸਿਹਤ ਜਾਂਚ ਕੈਂਪ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਜਨਮ ਦਿਨ ’ਤੇ ਨਰਾਇਣਗੜ੍ਹ ਸਥਿਤ ਸੈਣੀ ਧਰਮਸ਼ਾਲਾ ਵਿੱਚ ਖੂਨਦਾਨ ਕੈਂਪ ਅਤੇ ਸਿਹਤ ਜਾਂਚ ਕੈਂਪ ਲਾਇਆ ਗਿਆ। ਇਸ ਦੌਰਾਨ ਮੁੱਖ ਮੰਤਰੀ ਦੀ ਲੰਮੀ ਉਮਰ, ਚੰਗੀ ਸਿਹਤ ਅਤੇ ਰਾਜ ਦੀ ਖੁਸ਼ਹਾਲੀ ਲਈ ਹਵਨ ਵੀ...

  • fb
  • twitter
  • whatsapp
  • whatsapp
featured-img featured-img
ਖੂਨਦਾਨ ਕਰਨ ਵਾਲਿਆਂ ਨੂੰ ਸਰਟੀਫਿਕੇਟ ਦਿੰਦੇ ਹੋਏ ਪ੍ਰਬੰਧਕ।
Advertisement

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਜਨਮ ਦਿਨ ’ਤੇ ਨਰਾਇਣਗੜ੍ਹ ਸਥਿਤ ਸੈਣੀ ਧਰਮਸ਼ਾਲਾ ਵਿੱਚ ਖੂਨਦਾਨ ਕੈਂਪ ਅਤੇ ਸਿਹਤ ਜਾਂਚ ਕੈਂਪ ਲਾਇਆ ਗਿਆ। ਇਸ ਦੌਰਾਨ ਮੁੱਖ ਮੰਤਰੀ ਦੀ ਲੰਮੀ ਉਮਰ, ਚੰਗੀ ਸਿਹਤ ਅਤੇ ਰਾਜ ਦੀ ਖੁਸ਼ਹਾਲੀ ਲਈ ਹਵਨ ਵੀ ਕੀਤਾ ਗਿਆ ਅਤੇ ਕੇਕ ਕੱਟਿਆ। ਇਸ ਮੌਕੇ 160 ਖੂਨਦਾਨੀਆਂ ਨੇ ਖੂਨਦਾਨ ਕੀਤਾ। ਸਮਾਗਮ ਵਿੱਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਰਾਣਾ ਅਤੇ ਜ਼ਿਲ੍ਹਾ ਉੱਪ ਪ੍ਰਧਾਨ ਸੰਦੀਪ ਸੈਣੀ ਅੰਬਲੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਭਾਜਪਾ ਜ਼ਿਲ੍ਹਾ ਪ੍ਰਧਾਨ ਮਨਦੀਪ ਰਾਣਾ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜੀਵਨ ਲੋਕ ਸੇਵਾ, ਸਾਦਗੀ ਅਤੇ ਇਮਾਨਦਾਰੀ ਨੂੰ ਦਰਸਾਉਂਦਾ ਹੈ। ਉਨ੍ਹਾਂ ਦੀ ਅਗਵਾਈ ਹੇਠ ਹਰਿਆਣਾ ਵਿੱਚ ਵਿਕਾਸ ਕਾਰਜਾਂ ਨੂੰ ਨਵੀਂ ਗਤੀ ਮਿਲੀ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਕੈਂਪਾਂ ਵਰਗੀਆਂ ਸਮਾਜਿਕ ਗਤੀਵਿਧੀਆਂ ਮੁੱਖ ਮੰਤਰੀ ਦੇ ਲੋਕ ਭਲਾਈ ਦ੍ਰਿਸ਼ਟੀਕੋਣ ਨੂੰ ਦਰਸਾਉਂਦੀਆਂ ਹਨ ਅਤੇ ਨੌਜਵਾਨਾਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਣਾ ਚਾਹੀਦਾ ਹੈ। ਭਾਜਪਾ ਜ਼ਿਲ੍ਹਾ ਉਪ ਪ੍ਰਧਾਨ ਸੰਦੀਪ ਸੈਣੀ ਅੰਬਲੀ ਨੇ ਕਿਹਾ ਕਿ ਮੁੱਖ ਮੰਤਰ ਨਾਇਬ ਸਿੰਘ ਸੈਣੀ ਹਮੇਸ਼ਾ ਗਰੀਬਾਂ, ਕਿਸਾਨਾਂ, ਮਜ਼ਦੂਰਾਂ ਅਤੇ ਸਮਾਜ ਦੇ ਆਖਰੀ ਵਿਅਕਤੀ ਦੀ ਭਲਾਈ ਲਈ ਸਮਰਪਿਤ ਰਹੇ ਹਨ। ਉਨ੍ਹਾਂ ਕਿਹਾ ਕਿ ਖੂਨਦਾਨ ਇੱਕ ਮਹਾਨ ਦਾਨ ਹੈ, ਅਤੇ ਜਨਮਦਿਨ ਵਰਗੇ ਮੌਕਿਆਂ ‘ਤੇ ਖੂਨਦਾਨ ਕਰਕੇ ਲੋੜਵੰਦਾਂ ਦੀ ਜਾਨ ਬਚਾਉਣਾ ਸਭ ਤੋਂ ਵੱਡੀ ਸੇਵਾ ਹੈ। ਸਿਹਤ ਜਾਂਚ ਕੈਂਪ ਵਿੱਚ ਲੋਕਾਂ ਦਾ ਬਲੱਡ ਪ੍ਰੈੱਸ਼ਰ, ਸ਼ੂਗਰ ਅਤੇ ਆਮ ਸਿਹਤ ਦੀ ਜਾਂਚ ਕੀਤੀ ਗਈ। ਇਸ ਮੌਕੇ ਨੰਬਰਦਾਰ ਸੁਰੇਸ਼ ਪਾਲ, ਚੰਦਨ ਸੈਣੀ, ਹਨੀਸ਼ ਸੈਣੀ, ਰੇਸ਼ਮ ਸੈਣੀ, ਜਗਪਾਲ ਸੈਣੀ, ਵਿਕਾਸ ਸੈਣੀ, ਐੱਚ ਐੱਚ ਕੇਹਰ ਸਿੰਘ ਸੈਣੀ, ਮੰਡਲ ਪ੍ਰਧਾਨ ਜਗਦੀਪ ਕੌਰ ਅਤੇ ਵਿਕਰਮ ਰਾਣਾ ਸ਼ਹਿਜ਼ਾਦਪੁਰ, ਪਵਨ ਗੁੱਜਰ, ਰਣਧੀਰ ਸੈਣੀ, ਜਸਵਿੰਦਰ ਬਖਤੂਆ, ਪ੍ਰਵੀਨ, ਮਨਜੀਤ ਸਿੰਘ, ਚੰਦਨ ਸੈਣੀ ਆਦਿ ਹਾਜ਼ਰ ਸਨ।

Advertisement
Advertisement
×