ਪੱਤਰ ਪ੍ਰੇਰਕ
ਗੂਹਲਾ ਚੀਕਾ, 2 ਸਤੰਬਰ
ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਖੂਨ ਮਨੁੱਖ ਲਈ ਪ੍ਰਮਾਤਮਾ ਵੱਲੋਂ ਦਿੱਤਾ ਗਿਆ ਇੱਕ ਅਜਿਹਾ ਤੋਹਫਾ ਹੈ, ਜਿਸ ਦੀ ਕੋਈ ਕੀਮਤ ਨਹੀਂ ਹੈ। ਉਹ ਗੂਹਲਾ ਦੇ ਪਿੰਡ ਚੱਕੂ ਲਦਾਣਾ ਵਿੱਚ ਹਰ ਸਾਲ ਦੀ ਤਰ੍ਹਾਂ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਲਾਏ ਗਏ ਖੂਨਦਾਨ ਕੈਂਪ ਅਤੇ ਮੈਡੀਕਲ ਕੈਂਪ ਦਾ ਉਦਘਾਟਨ ਕਰਨ ਉਪਰੰਤ ਸੰਬੋਧਨ ਕਰ ਰਹੇ ਸਨ। ਅੰਮ੍ਰਿਤਸਰ ਤੋਂ ਪਹੁੰਚੇ ਕੀਰਤਨੀ ਭਾਈ ਬਲਦੇਵ ਸਿੰਘ, ਗਿਆਨੀ ਸ਼ੇਰ ਸਿੰਘ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਸਮੇਤ ਕਈ ਕਥਾਵਾਚਕਾਂ ਨੇ ਗੁਰਮਤਿ ਵਿਚਾਰਾਂ ਦਾ ਪ੍ਰਗਟਾਵਾ ਕੀਤਾ। ਡਾ. ਅੰਕਿਤ ਜੁਨੇਜਾ, ਡਾ. ਅਤੁਲ ਅਤੇ ਛਾਬੜਾ ਹਸਪਤਾਲ ਨਕੋਦਰ ਦੇ ਡਾ. ਸਰਬੱਤ ਦਾ ਭਲਾ ਟਰੱਸਟ ਵੱਲੋਂ ਬਲੱਡ ਬੈਂਕ ਦੀਆਂ ਸੇਵਾਵਾਂ ਦਿੱਤੀਆਂ ਗਈਆਂ। ਇਸ ਮੌਕੇ ਸੀਨੀਅਰ ਕਿਸਾਨ ਆਗੂ ਡਾ. ਸਾਹਬ ਸਿੰਘ ਸੰਧੂ ਹਾਜ਼ਰ ਸਨ।