DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਾਹਿਬਜ਼ਾਦਿਆਂ ਦੀ ਯਾਦ ’ਚ ਖੂਨਦਾਨ ਕੈਂਪ

ਇੱਥੇ 13-13 ਚੈਰੀਟੇਬਲ ਟਰੱਸਟ ਦੇ ਸੰਸਥਾਪਕ ਗੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਚਾਰ ਸਾਹਿਬਜ਼ਾਦਿਆਂ ਅਤੇ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਵਿੱਚ ਵੱਡੀ ਗਿਣਤੀ ਵਿੱਚ ਵਿਅਕਤੀਆਂ ਨੇ ਸ਼ਿਰਕਤ ਕੀਤੀ ਅਤੇ ਖੂਨਦਾਨ ਕੀਤਾ। ਲਗਪਗ 71 ਯੂਨਿਟ ਖੂਨਦਾਨ ਕੀਤਾ...

  • fb
  • twitter
  • whatsapp
  • whatsapp
featured-img featured-img
ਕੈਂਪ ਵਿੱਚ ਖੂਨਦਾਨ ਕਰਦੇ ਹੋਏ ਨੌਜਵਾਨ।
Advertisement

ਇੱਥੇ 13-13 ਚੈਰੀਟੇਬਲ ਟਰੱਸਟ ਦੇ ਸੰਸਥਾਪਕ ਗੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਚਾਰ ਸਾਹਿਬਜ਼ਾਦਿਆਂ ਅਤੇ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਵਿੱਚ ਵੱਡੀ ਗਿਣਤੀ ਵਿੱਚ ਵਿਅਕਤੀਆਂ ਨੇ ਸ਼ਿਰਕਤ ਕੀਤੀ ਅਤੇ ਖੂਨਦਾਨ ਕੀਤਾ। ਲਗਪਗ 71 ਯੂਨਿਟ ਖੂਨਦਾਨ ਕੀਤਾ ਗਿਆ। ਇਸ ਮੌਕੇ ਸੰਸਥਾ ਨੇ ਲੜਕੀਆਂ ਲਈ ਇੱਕ ਮੁਫਤ ਸਿਲਾਈ ਸਿਖਲਾਈ ਕੇਂਦਰ ਵੀ ਸ਼ੁਰੂ ਕੀਤਾ ਜਿਸ ਵਿੱਚ ਸਿਲਾਈ ਕਲਾਸਾਂ ਇਸ ਹਫ਼ਤੇ ਸ਼ੁਰੂ ਹੋ ਰਹੀਆਂ ਹਨ। ਜ਼ਿਕਰਯੋਗ ਹੈ ਕਿ ਸਥਾਨਕ ਲੋਕਾਂ ਨੇ ਖੂਨਦਾਨ ਕੈਂਪ ਅਤੇ ਸਿਲਾਈ ਕੇਂਦਰ ਲਈ ਸਮਰਥਨ ਦਿੱਤਾ। ਬਹੁਤ ਸਾਰੇ ਵਾਲੰਟੀਅਰਾਂ ਨੇ ਉਤਸ਼ਾਹ ਨਾਲ ਸਵੈ-ਇੱਛਾ ਨਾਲ ਸੇਵਾ ਕੀਤੀ। ਗੁਰਜੀਤ ਸਿੰਘ ਰਤੀਆ ਦੀ ਟੀਮ ਨੇ ਕਿਹਾ ਕਿ ਹਮੇਸ਼ਾ ਵਾਂਗ ਇਸ ਸਾਲ ਸਾਹਿਬਜ਼ਾਦਿਆਂ ਅਤੇ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਖੂਨਦਾਨ ਕੈਂਪ ਲਾਇਆ ਗਿਆ ਹੈ। ਇਸ ਮੌਕੇ ’ਤੇ ਟਰੱਸਟ ਦੇ ਉਪ ਪ੍ਰਧਾਨ, ਹਰਦੇਵ ਸਿੰਘ, ਹਰਮਨ ਕੰਵਲਗੜ੍ਹ, ਹੈਪੀ, ਵਿਵੇਕ ਠਾਕੁਰ, ਅੰਮ੍ਰਿਤਪਾਲ ਸਿੰਘ, ਅਭਿਸ਼ੇਕ, ਅਮਨ, ਗੁਰਪ੍ਰੀਤ, ਸਾਹਿਲ, ਸੁਖਚੈਨ, ਪ੍ਰਵੀਨ ਮਰਾਠਾ ਤੇ ਤੀਰਥ ਗਰਗ ਮੌਜੂਦ ਸਨ।

Advertisement
Advertisement
×