DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਮਸ਼ੇਰ ਸਿੰਘ ਚੱਠਾ ਦੀ ਬਰਸੀ ਮੌਕੇ ਖੂਨ ਦਾਨ ਕੈਂਪ

ਹਰਿਅਾਣਾ ਦੇ ਸੂਚਨਾ ਕਮਿਸ਼ਨਰ ਨੇ ਖੂਨ ਦਾਨੀਅਾਂ ਦੀ ਹੌਸਲਾ-ਅਫਜ਼ਾਈ ਕੀਤੀ

  • fb
  • twitter
  • whatsapp
  • whatsapp
featured-img featured-img
ਕਰਮਵੀਰ ਸੈਣੀ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਮਿੱਤਲ
Advertisement

ਹਰਿਆਣਾ ਰਾਜ ਸੂਚਨਾ ਕਮਿਸ਼ਨਰ ਕਰਮਵੀਰ ਸੈਣੀ ਨੇ ਇਥੇ ਪਿੰਡ ਧਰਮਗੜ੍ਹ ਬੋਹਲੀ ਦੇ ਗੁਰਦੁਆਰਾ ਸਿੰਘ ਸਭਾ ਵਿੱਚ ਸਮਸ਼ੇਰ ਸਿੰਘ ਚੱਠਾ ਦੀ 10ਵੀਂ ਬਰਸੀ ਮੌਕੇ ਕਰਵਾਏ ਸਮਾਗਮ ਅਤੇ ਖੂਨਦਾਨ ਤੇ ਸਿਹਤ ਜਾਂਚ ਕੈਂਪ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਖੂਨਦਾਨ ਇੱਕ ਮਹਾਂ ਦਾਨ ਹੈ, ਮਾਨਵ ਖੂਨ ਦਾ ਕੋਈ ਵਿਕਲਪ ਨਹੀਂ ਹੈ। ਇਸ ਲਈ ਵੱਧ ਤੋਂ ਵੱਧ ਖੂਨ ਦਾਨ ਕਰਕੇ ਨੌਜਵਾਨਾਂ ਨੂੰ ਕਿਸੇ ਅਨਜਾਣ ਵਿਅਕਤੀ ਦੀ ਜਾਨ ਬਚਾ ਕੇ ਪੁੰਨ ਦੇ ਭਾਗੀਦਾਰੀ ਬਣਨਾ ਚਾਹੀਦਾ ਹੈ। ਖੂਨਦਾਨ ਕਰਨ ਨਾਲ ਸਰੀਰ ਉੱਤੇ ਕੋਈ ਬੁਰਾ ਪ੍ਰਭਾਵ ਨਹੀਂ ਪੈਂਦਾ ਸਗੋਂ ਖੂਨਦਾਨ ਕਰਨ ਵਾਲਾ ਵਿਅਕਤੀ ਕਈ ਪ੍ਰਕਾਰ ਦੀਆਂ ਬਿਮਾਰੀਆਂ ਤੋਂ ਬਚਿਆ ਰਹਿੰਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਸਮਾਜਿਕ ਕੰਮਾਂ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਕੰਨਿਆ ਭਰੂਣ ਹੱਤਿਆ, ਅਨਪੜ੍ਹਤਾ, ਦਾਜ ਪ੍ਰਥਾ, ਬਾਲ ਵਿਆਹ ਤੇ ਨਸ਼ੇ ਵਰਗੀਆਂ ਸਮਾਜਿਕ ਬੁਰਾਈਆਂ ਨੂੰ ਜੜੋਂ ਖਤਮ ਕਰਨ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਮਰਹੂਮ ਸਮਸ਼ੇਰ ਸਿੰਘ ਚੱਠਾ ਨੇ ਕਈ ਵਾਰ ਪਿੰਡ ਦੇ ਸਰਪੰਚ ਰਹਿੰਦੇ ਹੋਏ ਲੋਕਾਂ ਦਾ ਸਹੀ ਮਾਰਗਦਰਸ਼ਨ ਕੀਤਾ। ਆਪਣੇ ਜੀਵਨ ਕਾਲ ਵਿੱਚ ਉਨ੍ਹਾਂ ਨੇ ਇਲਾਕੇ ਭਰ ਵਿੱਚ ਇੱਕ ਚੰਗੇ ਸਮਾਜ ਸੇਵੀ ਦੇ ਰੂਪ ਵਿੱਚ ਆਪਣੀ ਵੱਖਰੀ ਪਛਾਣ ਬਣਾਈ। ਉਨ੍ਹਾਂ ਦੀ ਨੀਤੀ ’ਤੇ ਚਲਦੇ ਹੋਏ ਹੁਣ ਉਨ੍ਹਾਂ ਦੇ ਪੁੱਤਰ ਅਜੀਤ ਪਾਲ ਚੱਠਾ ਵੀ ਪਿੰਡ ਦੇ ਸਰਪੰਚ ਹਨ। ਉਨ੍ਹਾਂ ਵਾਂਗ ਅਜੀਤਪਾਲ ਸਿੰਘ ਵੀ ਸਮਾਜ ਸੇਵਾ ਵਿੱਚ ਜੁਟੇ ਹੋਏ ਹਨ। ਇਸ ਮੌਕੇ ਕਰਮਵੀਰ ਸੈਣੀ ਨੂੰ ਯਾਦ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਡਾ. ਮੀਨਾ ਸ਼ਰਮਾ ਵਰਦਾਨ ਹਸਪਤਾਲ, ਰਵੀ ਵਿਰਕ ਕਨੈਡਾ ਵਾਲੇ, ਹਰਜਿੰਦਰ ਸਿੰਘ, ਰਾਜਨ ਗੁਰਜਰ ਸਰਪੰਚ, ਮਾਂਗੇ ਰਾਮ, ਅੰਗਰੇਜ਼ ਸਿੰਘ, ਰਣਜੀਤ ਸਿੰਘ, ਜਗਦੀਸ਼ ਕਸ਼ਪ ਸ਼ਾਮਲ ਸਨ।

Advertisement
Advertisement
×