DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਯੂਨੀਵਰਸਿਟੀ ਵਿੱਚ Blood Donate Camp ਲਾਇਆ

ਸਾਬਕਾ ਮੰਤਰੀ ਸੁਭਾਸ਼ ਸੁਧਾ ਨੇ ਖੂਨਦਾਨੀਆਂ ਦਾ ਸਨਮਾਨ ਕੀਤਾ

  • fb
  • twitter
  • whatsapp
  • whatsapp
featured-img featured-img
ਖੂਨਦਾਨੀਆਂ ਦਾ ਸਨਮਾਨ ਕਰਦੇ ਹੋਏ ਸਾਬਕਾ ਮੰਤਰੀ ਸੁਭਾਸ਼ ਸੁਧਾ ਅਤੇ ਹੋਰ। -ਫੋਟੋ: ਸਤਨਾਮ ਸਿੰਘ
Advertisement

ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਗੁਲਜ਼ਾਰੀ ਲਾਲ ਨੰਦਾ ਦੇ ਜਨਮ ਦਿਨ ਮੌਕੇ ਕੁਰੂਕਸ਼ੇਤਰ ਯੂਨੀਵਰਸਿਟੀ ਵਿੱਚ ਭਾਰਤ ਰਤਨ ਗੁਲਜ਼ਾਰੀ ਲਾਲ ਨੰਦਾ ਸੈਂਟਰ, ਕੁਰੂਕਸ਼ੇਤਰ ਵਿਕਾਸ ਬੋਰਡ, ਸਵਦੇਸ਼ੀ ਜਾਗਰਣ ਮੰਚ ਤੇ ਜਨ ਸਹਿਯੋਗ ਸੰਸਥਾ ਦੇ ਸਾਂਝੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ। ਕੈਂਪ ਵਿੱਚ ਅਧਿਆਪਕਾਂ, ਵਿਦਿਆਰਥੀਆਂ, ਮੁਲਾਜ਼ਮਾਂ ਤੇ ਨੌਜਵਾਨਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਸਾਬਕਾ ਰਾਜ ਮੰਤਰੀ ਸੁਭਾਸ਼ ਸੁਧਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਤੇ ਸਮਾਰੋਹ ਦੀ ਪ੍ਰਧਾਨਗੀ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਸੋਮ ਨਾਥ ਸਚਦੇਵਾ ਨੇ ਕੀਤੀ। ਖ਼ੂਨਦਾਨੀਆਂ ਨੂੰ ਉਤਸ਼ਾਹਿਤ ਕਰਦਿਆਂ ਵਾਈਸ ਚਾਂਸਲਰ ਸਚਦੇਵਾ ਨੇ ਕਿਹਾ ਕਿ ਖ਼ੂਨਦਾਨ ਸਭ ਤੋਂ ਵੱਡਾ ਦਾਨ ਹੈ। ਇਹ ਇੱਕ ਅਜਿਹਾ ਦਾਨ ਹੈ ਜੋ ਇੱਕ ਲੋੜਵੰਦ ਵਿਅਕਤੀ ਨੂੰ ਨਵਾਂ ਜੀਵਨ ਦੇ ਸਕਦਾ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਨਿਯਮਤ ਤੌਰ ‘ਤੇ ਸਵੈ-ਇੱਛਾ ਨਾਲ ਖ਼ੂਨਦਾਨ ਕਰਨ ਤੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਦੀ ਅਪੀਲ ਕੀਤੀ। ਸੁਭਾਸ਼ ਸੁਧਾ ਨੇ ਕਿਹਾ ਕਿ ਭਾਰਤ ਰਤਨ ਗੁਲਜ਼ਾਰੀ ਲਾਲ ਨੰਦਾ ਦਾ ਜੀਵਨ ਸੇਵਾ ਤੇ ਮਨੁੱਖੀ ਭਲਾਈ ਲਈ ਸਮਰਪਿਤ ਸੀ। ਉਨ੍ਹਾਂ ਕਿਹਾ ਕਿ ਜੇ ਨੌਜਵਾਨ ਲਗਾਤਾਰ ਖ਼ੂਨਦਾਨ ਕਰਨ ਦਾ ਪ੍ਰਣ ਲੈਣ ਤਾਂ ਬਹੁਤ ਸਾਰੀਆਂ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਇਸ ਮੌਕੇ ਖ਼ੂਨਦਾਨੀਆਂ ਨੂੰ ਯਾਦਗਾਰੀ ਚਿੰਨ੍ਹ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਮੌਜੂਦ ਸਾਰੇ ਲੋਕਾਂ ਨੇ ਸਵੈ-ਇੱਛਤ ਖ਼ੂਨਦਾਨ ਨੂੰ ਇੱਕ ਜਨ ਅੰਦੋਲਨ ਬਣਾਉਣ ਤੇ ਲੋੜਵੰਦ ਮਰੀਜ਼ਾਂ ਦੀ ਮਦਦ ਲਈ ਹਮੇਸ਼ਾ ਤਿਆਰ ਰਹਿਣ ਦਾ ਅਹਿਦ ਲਿਆ। ਸੈਂਟਰ ਡਾਇਰੈਕਟਰ ਪ੍ਰੋ. ਸ਼ੁਚਿਸਮਿਤਾ ਨੇ ਕਿਹਾ ਕਿ ਖ਼ੂਨਦਾਨ ਕੈਂਪ ਦਾ ਉਦੇਸ਼ ਲੋੜਵੰਦ ਮਰੀਜ਼ਾਂ ਲਈ ਖ਼ੂਨ ਦੀ ਉਪਲਬਧਤਾ ਨੂੰ ਯਕੀਨੀ ਬਣਾਉਣਾ ਹੈ।

Advertisement
Advertisement
×