DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਮੁਕੰਦ ਲਾਲ ਨੈਸ਼ਨਲ ਕਾਲਜ ’ਚ Blood ਮੇਲਾ

368 ਯੂਨਿਟ ਖੂਨ ਇੱਕਤਰ

  • fb
  • twitter
  • whatsapp
  • whatsapp
featured-img featured-img
ਖ਼ੂਨਦਾਨ ਕਰਨ ਵਾਲਿਆਂ ਦੀ ਹੌਸਲਾ-ਅਫ਼ਜ਼ਾਈ ਕਰਦੇ ਹੋਏ ਪ੍ਰਬੰਧਕ।
Advertisement

ਮੁਕੰਦ ਲਾਲ ਨੈਸ਼ਨਲ ਕਾਲਜ ਵਿੱਚ 54ਵਾਂ ਖੂਨਦਾਨ ਮੇਲਾ ਲਗਾਇਆ ਗਿਆ। ਮੇਲੇ ਨੂੰ ਸਫਲ ਬਣਾਉਣ ਲਈ ਐੱਨ ਐੱਸ ਐੱਸ, ਐੱਨ ਸੀ ਸੀ, ਰੈੱਡ ਕਰਾਸ ਅਤੇ ਹੋਰ ਇਕਾਈਆਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਮੇਲੇ ਦਾ ਮੁੱਖ ਉਦੇਸ਼ ਸਮਾਜ ਵਿੱਚ ਖੂਨ ਦੀ ਕਮੀ ਨੂੰ ਪੂਰਾ ਕਰਨਾ ਅਤੇ ਨੌਜਵਾਨਾਂ ਵਿੱਚ ਖੂਨਦਾਨ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਇਹ ਖੂਨਦਾਨ ਕੈਂਪ ਹਰ ਸਾਲ 5 ਸਤੰਬਰ ਨੂੰ ਕਾਲਜ ਦੇ ਸੰਸਥਾਪਕ ਸੇਠ ਜੈ ਪ੍ਰਕਾਸ਼ ਦੇ ਜਨਮ ਦਿਨ ਮੌਕੇ ਲਗਾਇਆ ਜਾਂਦਾ ਹੈ। ਇਸ ਮੌਕੇ ਕਾਲਜ ਕੈਂਪਸ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ, ਜਿਸ ਵਿੱਚ ਖੂਨਦਾਨ ਨੂੰ ਉਤਸ਼ਾਹਿਤ ਕਰਨ ਲਈ ਕਾਲਜ ਦੇ ਵੱਖ-ਵੱਖ ਭਾਗਾਂ ਵਿੱਚ ਨਾਅਰਿਆਂ ਅਤੇ ਕਲਾਕ੍ਰਿਤੀਆਂ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਸਨ। ਮੇਲੇ ਦੌਰਾਨ ਵਿਦਿਆਰਥੀਆਂ, ਸਾਬਕਾ ਵਿਦਿਆਰਥੀਆਂ, ਫੈਕਲਟੀ ਮੈਂਬਰਾਂ, ਪ੍ਰਬੰਧਨ ਕਮੇਟੀ ਦੇ ਅਹੁਦੇਦਾਰਾਂ ਅਤੇ ਸਥਾਨਕ ਨਾਗਰਿਕਾਂ ਦੁਆਰਾ ਕੁੱਲ 368 ਯੂਨਿਟ ਖੂਨਦਾਨ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸੇਠ ਅਸ਼ੋਕ ਕੁਮਾਰ ਨੇ ਕੀਤੀ, ਜਿਨ੍ਹਾਂ ਦੇ ਨਾਲ ਕਮੇਟੀ ਦੇ ਜਨਰਲ ਸਕੱਤਰ ਡਾ. ਰਮੇਸ਼ ਕੁਮਾਰ ਵੀ ਸਨ। ਕਾਲਜ ਪ੍ਰਿੰਸੀਪਲ ਨੇ ਵੱਖ-ਵੱਖ ਕਲੱਬਾਂ ਅਤੇ ਸੁਸਾਇਟੀਆਂ ਦੁਆਰਾ ਸਮਾਗਮ ਵਿੱਚ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ। ਕਾਲਜ ਪ੍ਰਿੰਸੀਪਲ ਨੇ ਸ਼ਹਿਰ ਦੇ ਸਾਰੇ ਮਹਿਮਾਨਾਂ, ਵਿਦਿਆਰਥੀਆਂ ਅਤੇ ਪਤਵੰਤਿਆਂ ਦਾ ਸਵਾਗਤ ਕੀਤਾ ਅਤੇ ਪੀਜੀਆਈ ਚੰਡੀਗੜ੍ਹ ਅਤੇ ਜ਼ਿਲ੍ਹਾ ਰੈੱਡ ਕਰਾਸ ਦੀਆਂ ਟੀਮਾਂ ਦੇ ਨਾਲ-ਨਾਲ ਵੱਖ-ਵੱਖ ਕਾਲਜਾਂ ਅਤੇ ਸ਼ਹਿਰ ਦੇ ਪਤਵੰਤਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸੁਸ਼ੀਲ ਢਲ, ਅਸ਼ਵਨੀ ਕੋਚਰ, ਪਵਨ ਕੁਮਾਰ, ਡਾ. ਆਰ.ਕੇ. ਗਰਗ, ਡਾ. ਅਨਿਲ ਬੁੱਧੀਰਾਜਾ, ਸਾਬਕਾ ਪ੍ਰਿੰਸੀਪਲ ਡਾ. ਸ਼ੈਲੇਸ਼ ਕਪੂਰ, ਡਾ. ਰਿਤੂ ਕੁਮਾਰ, ਡਾ. ਅਨਿਲ ਧਵਨ, ਡਾ. ਐੱਸ ਕੇ ਗਰਗ, ਡਾ. ਵਿਵੇਕ ਸ਼ਰਮਾ ਆਦਿ ਹਾਜ਼ਰ ਸਨ।

Advertisement
Advertisement
×