ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਨਾਬਾਲਗ ਲੜਕੀ ਅਤੇ ਲੜਕੇ ਦੀਆਂ ਲਾਸ਼ਾਂ ਮਿਲੀਆਂ

ਆਪਸੀ ਸਬੰਧੀ ਹੋਣ ਕਾਰਨ ਦੋਵਾਂ ਦੇ ਪਰਿਵਾਰ ਵਾਲਿਆਂ ਵਿੱਚ ਕਈ ਵਾਰ ਹੋਏ ਸਨ ਝਗੜੇ
Advertisement

ਪੱਤਰ ਪ੍ਰੇਰਕ

ਨਵੀਂ ਦਿੱਲੀ, 8 ਜੁਲਾਈ

Advertisement

ਦਿੱਲੀ ਦੇ ਨਜਫਗੜ੍ਹ ਇਲਾਕੇ ਵਿੱਚ ਇੱਕ 16 ਸਾਲਾ ਲੜਕਾ ਅਤੇ ਲੜਕੀ ਸ਼ੱਕੀ ਹਾਲਾਤ ਵਿੱਚ ਮ੍ਰਿਤਕ ਪਾਏ ਗਏ। ਦਿੱਲੀ ਪੁਲੀਸ ਦੇ ਅਧਿਕਾਰੀ ਨੇ ਅੱਜ ਇੱਥੇ ਦੱਸਿਆ ਕਿ ਦੋਵੇਂ ਨਾਬਾਲਗਾਂ ਦਾ ਆਪਸੀ ਸਬੰਧ ਸੀ ਜਿਸ ਕਾਰਨ ਉਨ੍ਹਾਂ ਦੇ ਪਰਿਵਾਰਾਂ ਵਿੱਚ ਤਣਾਅ ਅਤੇ ਝਗੜੇ ਹੋਏ ਸਨ। ਘਟਨਾ ਤੋਂ ਬਾਅਦ ਲੜਕੇ ਦੇ ਪਰਿਵਾਰ ਨੇ ਲੜਕੀ ਦੇ ਪਰਿਵਾਰ ’ਤੇ ਉਨ੍ਹਾਂ ਦੇ ਲੜਕੇ ਨੂੰ ਕਥਿਤ ਕਤਲ ਕਰਨ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਲੜਕੀ ਦੇ ਚਾਚੇ ਨੇ ਪਹਿਲਾਂ ਲੜਕੇ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਦੱਸਿਆ ਗਿਆ ਕਿ ਇਹ ਦੁਖਦਾਈ ਘਟਨਾ ਐਤਵਾਰ ਸ਼ਾਮ ਨੂੰ ਦਵਾਰਕਾ ਦੇ ਨਜਫਗੜ੍ਹ ਦੇ ਨਾਗਲੀ ਖੇਤਰ ਵਿੱਚ ਵਾਪਰੀ।

ਮਾਮਲਾ ਕਥਿਤ ਤੌਰ ’ਤੇ ਕਾਨੂੰਨੀ ਕਾਰਵਾਈ ਤੱਕ ਵਧਿਆ ਸੀ ਪਰ ਬਾਅਦ ਵਿੱਚ ਆਪਸੀ ਸਮਝੌਤੇ ਰਾਹੀਂ ਹੱਲ ਹੋ ਗਿਆ। ਪੁਲੀਸ ਨੇ ਕਿਹਾ ਕਿ ਲਾਸ਼ਾਂ ਲੜਕੀ ਦੇ ਘਰ ਦੇ ਇੱਕ ਕਮਰੇ ਵਿੱਚ ਮਿਲੀਆਂ ਸਨ, ਅਤੇ ਸ਼ੁਰੂਆਤੀ ਜਾਂਚ ਦੌਰਾਨ ਕੋਈ ਬਾਹਰੀ ਸੱਟਾਂ ਨਹੀਂ ਦੇਖੀਆਂ ਗਈਆਂ। ਅਧਿਕਾਰੀਆਂ ਨੇ ਦੱਸਿਆ ਕਿ ਕਮਰਾ ਅੰਦਰੋਂ ਬੰਦ ਸੀ ਤੇ ਪੁਲੀਸ ਇਸ ਸਮੇਂ ਮਾਮਲੇ ਨੂੰ ਖੁਦਕੁਸ਼ੀ ਵਜੋਂ ਦੇਖ ਰਹੀ ਹੈ।

ਲਾਸ਼ਾਂ ਪੋਸਟਮਾਰਟਮ ਮਗਰੋਂ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਗਈਆਂ। ਮੌਤ ਦਾ ਸਹੀ ਕਾਰਨ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ। ਹਾਲਾਂਕਿ ਮੁੰਡੇ ਦੇ ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਮੌਤ ਪਿੱਛੇ ਕੁੜੀ ਦੇ ਰਿਸ਼ਤੇਦਾਰ ਸਨ। ਉਨ੍ਹਾਂ ਦੋਸ਼ ਲਗਾਇਆ ਕਿ ਮੁੰਡੇ ਨੂੰ ਸਾਜ਼ਿਸ਼ ਅਤੇ ਕਤਲ ਕਰਨ ਲਈ ਕੁੜੀ ਦੇ ਘਰ ਬੁਲਾਇਆ ਗਿਆ ਸੀ। ਅਧਿਕਾਰੀ ਨੇ ਅੱਗੇ ਕਿਹਾ ਕਿ ਮਾਮਲੇ ਦੀ ਹਰ ਸੰਭਵ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।

Advertisement